Punjab News: ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ 7ਵੀਂ ਮੰਜ਼ਿਲ ਤੋਂ ਲੜਕੀ ਨੇ ਮਾਰੀ ਛਾਲ
Published : Nov 7, 2024, 12:16 pm IST
Updated : Nov 7, 2024, 2:52 pm IST
SHARE ARTICLE
A girl died after falling from the sixth floor of Gurudwara Baba Atal Rai Sahib located in the group of Sri Darbar Sahib
A girl died after falling from the sixth floor of Gurudwara Baba Atal Rai Sahib located in the group of Sri Darbar Sahib

Punjab News:ਅਜੇ ਤੱਕ ਲੜਕੀ ਦੀ ਪਛਾਣ ਨਹੀਂ ਹੋਈ।

 

Punjab News: ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਕੰਪਲੈਕਸ 'ਚ ਸਥਿਤ ਬਾਬਾ ਅਟੱਲ ਰਾਏ ਜੀ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਔਰਤ ਨੇ ਛਾਲ ਮਾਰ ਦਿੱਤੀ ਹੈ। ਔਰਤ ਦੇ ਸਿਰ 'ਤੇ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵੱਲੋਂ ਉਕਤ ਔਰਤ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਅੱਜ ਸਵੇਰੇ ਇੱਕ ਔਰਤ ਹਰਿਮੰਦਰ ਸਾਹਿਬ ਮੱਥਾ ਟੇਕਣ ਆਈ ਸੀ।

ਇਹ ਪਤਾ ਨਹੀਂ ਲੱਗ ਸਕਿਆ ਕਿ ਉਸ ਨੇ ਮੱਥਾ ਟੇਕਿਆ ਜਾਂ ਨਹੀਂ ਪਰ ਇਸ ਤੋਂ ਬਾਅਦ ਸਵੇਰੇ ਸਾਢੇ 9 ਵਜੇ ਉਹ ਉਸੇ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਸੱਤਵੀਂ ਮੰਜ਼ਿਲ 'ਤੇ ਚੜ੍ਹ ਗਈ।

ਜਿੱਥੋਂ ਉਸ ਨੇ ਛਾਲ ਮਾਰ ਦਿੱਤੀ। ਔਰਤ ਜਿਵੇਂ ਹੀ ਹੇਠਾਂ ਡਿੱਗੀ ਤਾਂ ਉਹ ਖੂਨ ਨਾਲ ਲੱਥਪੱਥ ਹੋ ਗਈ।

ਹਰਿਮੰਦਰ ਸਾਹਿਬ ਦੇ ਮੈਨੇਜਰ ਵਿਕਰਮ ਸਿੰਘ ਮਹਿਲਾ ਦੀ ਉਮਰ ਕਰੀਬ 25 ਸਾਲ ਹੈ। ਉਹ ਅੱਜ ਸਵੇਰੇ 9.30 ਵਜੇ ਮੱਥਾ ਟੇਕਣ ਆਈ ਸੀ। ਇਸ ਤੋਂ ਬਾਅਦ ਉਸ ਨੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਕੇ ਪਤਾ ਲਗਾਇਆ ਜਾਵੇਗਾ ਕਿ ਉਹ ਇਕੱਲੀ ਆਈ ਸੀ ਜਾਂ ਉਸ ਦੇ ਨਾਲ ਕੋਈ ਹੋਰ ਸੀ। ਫਿਲਹਾਲ ਮੌਕੇ 'ਤੇ ਬੁਲਾਏ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਇਹ ਲੜਕੀ ਕੌਣ ਹੈ ਅਤੇ ਕਿੱਥੋਂ ਆਈ ਹੈ, ਇਹ ਪਤਾ ਨਹੀਂ ਲੱਗ ਸਕਿਆ ਹੈ।

ਔਰਤ ਦੀ ਮੌਤ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਔਰਤ ਦੀ ਲਾਸ਼ ਦੀ ਜਾਂਚ ਕੀਤੀ ਅਤੇ ਉਸ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਮੁਤਾਬਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਉਹ ਕਿੱਥੋਂ ਆਈ ਸੀ ਅਤੇ ਕੀ ਉਹ ਇਕੱਲੀ ਸੀ ਜਾਂ ਕੋਈ ਉਸ ਦੇ ਨਾਲ ਸੀ, ਇਸ ਬਾਰੇ ਅਜੇ ਤੱਕ ਜਾਣਕਾਰੀ ਨਹੀਂ ਮਿਲ ਸਕੀ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਸ ਤੋਂ ਬਾਅਦ ਪਛਾਣ ਲਈ ਮੁਰਦਾਘਰ 'ਚ ਰੱਖਿਆ ਜਾਵੇਗਾ। ਇਸ ਦੌਰਾਨ ਹਰਿਮੰਦਰ ਸਾਹਿਬ ਦੇ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ ਜਾਵੇਗੀ ਤਾਂ ਜੋ ਔਰਤ ਬਾਰੇ ਜਾਣਕਾਰੀ ਮਿਲ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement