ਭਗਵੰਤ ਸਿੰਘ ਮਾਨ ਸਰਕਾਰ ਦਾ ਨਵਾਂ ਮਾਅਰਕਾ, ਪਠਾਨਕੋਟ ਦੀ ਲੀਚੀ ਪਹੁੰਚਾਈ ਇੰਗਲੈਂਡ
Published : Nov 7, 2024, 11:13 am IST
Updated : Nov 7, 2024, 11:13 am IST
SHARE ARTICLE
Bhagwant Singh Mann government's new flag, litchi from Pathankot delivered to England
Bhagwant Singh Mann government's new flag, litchi from Pathankot delivered to England

ਬਾਗਬਾਨੀ ਖੇਤਰ ਹੇਠ ਕਰਬੇ ’ਚ 42,406 ਹੈਕਟੇਅਰ ਦਾ ਵਾਧਾ ਹੋਇਆ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੀ ਫਸਲੀ ਵੰਨ-ਸੁਵੰਨਤਾ ਸਕੀਮ, ਖਾਸ ਕਰਕੇ ਬਾਗਬਾਨੀ ਵਿੱਚ ਮਹੱਤਵਪੂਰਨ ਨਤੀਜੇ ਦਿਖਾ ਰਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਨੂੰ ਅਪਨਾਉਣ ਲਈ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। 

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਨਿਰਯਾਤ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਕੁੱਝ ਮਹੀਨੇ ਪਹਿਲਾਂ ਹੀ ਬਾਗ਼ਬਾਨੀ ਵਿਭਾਗ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਸੂਬੇ ’ਚ ਪੈਦਾ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਰਵਾਨਾ ਕਰ ਦਿਤੀ ਗਈ। ਜ਼ਿਲ੍ਹਾ ਪਠਾਨਕੋਟ ਦੇ ਪਿੰਡ ਮੁਰਾਦਪੁਰ ਦੇ ਅਗਾਂਹਵਧੂ ਕਿਸਾਨ ਰਾਕੇਸ਼ ਡਡਵਾਲ ਦੀ ਲੀਚੀ ਦੀ ਉਪਜ ਅੰਮ੍ਰਿਤਸਰ ਤੋਂ ਇੰਗਲੈਂਡ ਲਈ ਭੇਜੀ ਗਈ ਹੈ।

ਪੰਜਾਬ ਵਿੱਚ ਕੁੱਲ 3250 ਹੈਕਟੇਅਰ ਰਕਬੇ ਵਿੱਚ ਲੀਚੀ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਦੀ ਪੈਦਾਵਾਰ ਕਰੀਬ 13000 ਮੀਟਰਕ ਟਨ ਹੈ। ਪੰਜਾਬ ਦੇ ਨੀਮ ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਲੀਚੀ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਇੱਥੋਂ ਦੀ ਲੀਚੀ ਦਾ ਕੁਦਰਤੀ ਗੂੜ੍ਹਾ ਲਾਲ ਰੰਗ ਅਤੇ ਮਿਠਾਸ ਦੂਜੇ ਸੂਬਿਆਂ ਦੇ ਮੁਕਾਬਲੇ ਬਹੁਤ ਹੀ ਵਧੀਆ ਹੈ। ਵਿਦੇਸ਼ਾਂ ’ਚ ਭੇਜਣ ਨਾਲ ਪੰਜਾਬ ਸਰਕਾਰ ਦੇ ਵਿਸ਼ੇਸ ਉਪਰਾਲਿਆਂ ਰਾਹੀਂ ਲੀਚੀ ਦੇ ਬਾਗ਼ਬਾਨ ਐਕਸਪੋਰਟ ਜ਼ਰੀਏ ਹੋਰ ਵੱਧ ਮੁਨਾਫ਼ਾ ਕਮਾ ਸਕਣਗੇ। ਆਉਣ ਵਾਲੇ ਸਮੇਂ ਵਿੱਚ ਬਾਗ਼ਬਾਨੀ ਵਿਭਾਗ ਅਤੇ ਅਪੇਡਾ ਦੇ ਸਹਿਯੋਗ ਨਾਲ ਬਾਗ਼ਬਾਨੀ ਦੀਆਂ ਹੋਰ ਫ਼ਸਲਾਂ ਨੂੰ ਵੀ ਵਿਦੇਸ਼ ਭੇਜਣ ਦੇ ਉਪਰਾਲੇ ਕੀਤੇ ਜਾਣਗੇ। ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਫਲਾਂ ਸਦਕਾ ਸੂਬੇ ਦਾ ਨਾਮ ਵਿਦੇਸ਼ ਦੀਆਂ ਅਹਿਮ ਮੰਡੀਆਂ ਵਿੱਚ ਸ਼ੁਮਾਰ ਹੋਵੇਗਾ ਅਤੇ ਲੀਚੀ ਦੇ ਕਾਸ਼ਤਕਾਰਾਂ ਦੀ ਪਛਾਣ ਵਿਦੇਸ਼ਾਂ ਤੱਕ ਬਣੇਗੀ।

ਪਿਛਲੇ 28 ਮਹੀਨਿਆਂ ਵਿੱਚ ਬਾਗਬਾਨੀ ਖੇਤਰ ਵਿੱਚ 42,406 ਹੈਕਟੇਅਰ ਦਾ ਵਾਧਾ ਹੋਇਆ ਹੈ, ਜੋ 4,39,210 ਹੈਕਟੇਅਰ ਤੋਂ ਵਧ ਕੇ 4,81,616 ਹੈਕਟੇਅਰ ਹੋ ਗਿਆ ਹੈ। ਫਲਾਂ ਦੀ ਕਾਸ਼ਤ ਲਈ 6,475 ਹੈਕਟੇਅਰ ਦੇ ਵਾਧੇ ਨਾਲ ਬਾਗਾਂ ਦੀ ਕਵਰੇਜ 96,686 ਹੈਕਟੇਅਰ ਤੋਂ ਵਧ ਕੇ 1,03,161 ਹੈਕਟੇਅਰ ਹੋ ਗਈ ਹੈ, ਜਦੋਂ ਕਿ ਸਬਜ਼ੀਆਂ ਦੀ ਕਾਸ਼ਤ ਵਿੱਚ 35,009 ਹੈਕਟੇਅਰ ਦਾ ਵੱਡਾ ਵਾਧਾ ਹੋਇਆ ਹੈ, ਜਿਸ ਨਾਲ ਪਿਛਲੇ 28 ਮਹੀਨਿਆਂ ਵਿੱਚ ਕੁੱਲ ਰਕਬਾ 3,21,466 ਹੈਕਟੇਅਰ ਤੋਂ ਵਧ ਕੇ 3,56,465 ਹੈਕਟੇਅਰ ਹੋ ਗਿਆ ਹੈ। ਸਜਾਵਟੀ ਪੌਦਿਆਂ ਦੀ ਕਾਸ਼ਤ ਦਾ ਰਕਬਾ 1,728 ਹੈਕਟੇਅਰ ਤੋਂ ਵਧ ਕੇ 2,050 ਹੈਕਟੇਅਰ ਹੋ ਗਿਆ ਹੈ। 

ਬਾਗਬਾਨੀ ਫਸਲਾਂ ਖੇਤੀਬਾੜੀ ਅਰਥਵਿਵਸਥਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਾਲ ਸੂਬੇ ਦੇ ਬਜਟ ’ਚ ਵੀ ਅਗਲੇ ਵਿੱਤੀ ਸਾਲ ਲਈ 253 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ। ਕੁਦਰਤੀ ਪੈਦਾਵਾਰ ਵਾਲੇ ਖੇਤਰਾਂ ਵਿੱਚ ਫਲਾਂ ਅਤੇ ਸਬਜ਼ੀਆਂ ਦੀਆਂ ਫਸਲਾਂ ਦੇ ਅਧੀਨ ਖੇਤਰ ਨੂੰ ਉਤਸ਼ਾਹਤ ਕਰਨ ਲਈ 5 ਨਵੇਂ ਬਾਗਬਾਨੀ ਅਸਟੇਟ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਵਿੱਚ ਸਥਾਪਿਤ ਕੀਤੇ ਜਾਣਗੇ। ਇਸ ਦੇ ਲਈ 40 ਕਰੋੜ ਰੁਪਏ ਦਾ ਫੰਡ ਰੱਖਿਆ ਗਿਆ ਹੈ। ਬਾਗਬਾਨੀ ਉਤਪਾਦਕਾਂ ਦੇ ਨਵੇਂ ਜੋਖ਼ਮ ਘਟਾਉਣ ਦੀ ਯੋਜਨਾ ‘ਭਾਵ ਅੰਤਰ ਭੁਗਤਾਨ ਯੋਜਨਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਉਦੇਸ਼ ਲਈ 15 ਕਰੋੜ ਦਾ ਬਜਟ ਰੱਖਿਆ ਗਿਆ ਹੈ।

ਪੰਜਾਬ ਸਰਕਾਰ ਵਲੋਂ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਉਚੇਚੇ ਤੌਰ ਤੇ ਉਪਰਾਲੇ ਕੀਤਾ ਜਾ ਰਹੇ ਹਨ। ਜਿਸ ਤਹਿਤ ਤੁਪਕਾ ਸਿੰਚਾਈ ਅਪਣਾ ਕੇ ਬਾਗ ਲਗਾਉਣ ਵਾਲੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਉਪਦਾਨ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਪ੍ਰਤੀ ਏਕੜ ਬਾਗ ਲਾਉਣ ਨਾਲ ਕਣਕ ਝੋਨੇ ਦੇ ਫਸਲੀ ਚੱਕਰ ਨਾਲੋਂ ਲਗਭਗ 80.00 ਲੱਖ ਲਿਟਰ ਪਾਣੀ ਦੀ ਬੱਚਤ ਹੁੰਦੀ ਹੈ। ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਜਿੰਮੀਦਾਰਾਂ ਨੂੰ ਪਲਾਸਟਿਕ ਕਰੇਟਸ ਸਬਸਿਡੀ ਤੇ ਦਿੱਤੇ ਜਾ ਰਹੇ ਹਨ। ਫੁੱਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 35 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਉਪਦਾਨ ਦਾ ਪ੍ਰਬੰਧ ਕੀਤਾ ਗਿਆ ਹੈ। 

ਪੰਜਾਬ ਸਰਕਾਰ ਦੇ ਯਤਨਾਂ ਨੂੰ ਫਲ ਵੀ ਮਿਲਿਆ ਹੈ। ਸੂਬੇ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਨ੍ਹਾਂ ਪੁਰਸਕਾਰਾਂ ’ਚ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਇਜ਼ਰਾਈਲੀ ਪ੍ਰਾਜੈਕਟ) ਨੂੰ ਸਿਲਵਰ ਐਵਾਰਡ ਮਿਲਿਆ ਹੈ। ਇਹ ਸੈਂਟਰ ਕਿਸਾਨਾਂ ਦੀ ਆਮਦਨ ਵਿੱਚ ਜ਼ਿਕਰਯੋਗ ਵਾਧਾ ਕਰ ਕੇ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਲਿਆਉਣ ਵਿੱਚ ਸਹਾਈ ਹੋ ਰਿਹਾ ਹੈ।

ਇੱਥੇ 3-5 ਮੀਟ੍ਰਿਕ ਟਨ ਦੇ ਆਨ-ਫ਼ਾਰਮ ਕੋਲਡ ਰੂਮ ਨੂੰ ਸਟੈਂਡਰਡਾਈਜ਼ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਨਾਫ਼ਾ ਮਿਲਿਆ ਹੈ। ਸੂਬੇ ਵਿੱਚ ਫ਼ਸਲੀ ਵੰਨ-ਸੁਵੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਸਮੇਤ ਕੁੱਲ 336 ਵੱਖ-ਵੱਖ ਆਸਾਮੀਆਂ 'ਤੇ ਛੇਤੀ ਭਰਤੀ ਕੀਤੀ ਜਾਵੇਗੀ। ਕਣਕ-ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਪੰਜਾਬ ਦੀ ਕਿਰਸਾਨੀ ਨੂੰ ਕੱਢਣਾਂ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਦਿਨੋ ਦਿਨ ਡੂੰਘੇ ਹੋ ਰਹੇ ਪਾਣੀ ਦੇ ਪੱਧਰ ਅਤੇ ਪਲੀਤ ਹੋ ਰਹੀ ਧਰਤੀ ਅਤੇ ਵਾਤਾਵਰਣ ਨੂੰ ਬਚਾਇਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM

Sukhbir Badal 'ਤੇ ਹ.ਮਲੇ ਨੂੰ ਲੈ ਕੇ CP Gurpreet Bhullar ਨੇ ਕੀਤਾ ਵੱਡਾ ਖੁਲਾਸਾ, ਮੌਕੇ ਤੇ ਪਹੁੰਚ ਕੇ ਦੱਸੀ

04 Dec 2024 12:18 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

03 Dec 2024 12:23 PM
Advertisement