ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਦੀ ਜਮ੍ਹਾਂਖੋਰੀ ਖ਼ਿਲਾਫ਼ ਵੱਡੀ ਕਾਰਵਾਈ, ਫਿਰੋਜ਼ਪੁਰ ਦਾ ਮੁੱਖ ਖੇਤੀਬਾੜੀ ਅਧਿਕਾਰੀ ਮੁਅੱਤਲ
Published : Nov 7, 2024, 2:08 pm IST
Updated : Nov 7, 2024, 4:36 pm IST
SHARE ARTICLE
Chief Agriculture Officer of Ferozepur Jagir Singh suspended
Chief Agriculture Officer of Ferozepur Jagir Singh suspended

ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਵਿੱਚ ਮੁੱਖ ਖੇਤੀਬਾੜੀ ਅਧਿਕਾਰੀ ਨੂੰ ਕਰਨਾ ਪਿਆ ਕਾਰਵਾਈ ਦਾ ਸਾਹਮਣਾ

Chief Agriculture Officer of Ferozepur Jagir Singh suspended:  ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਉਤੇ ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ (ਸੀ.ਏ.ਓ.) ਜਗੀਰ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਅਤੇ ਅਣਗਹਿਲੀ ਵਰਤਣ ਦੇ ਦੋਸ਼ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਇਸ ਮੁੱਖ ਖੇਤੀਬਾੜੀ ਅਫਸਰ ਖ਼ਿਲਾਫ਼ ਕਾਰਵਾਈ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਖੇਤੀਬਾੜੀ ਅਫ਼ਸਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ ਨੰ. 8 ਤਹਿਤ ਚਾਰਜਸ਼ੀਟ ਵੀ ਕੀਤਾ ਗਿਆ ਹੈ। ਇਹ ਮੁੱਖ ਖੇਤੀਬਾੜੀ ਅਫ਼ਸਰ ਆਪਣੀ ਮੁਅੱਤਲੀ ਦੌਰਾਨ ਐਸ.ਏ.ਐਸ. ਨਗਰ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ਵਿੱਚ ਰਿਪੋਰਟ ਕਰੇਗਾ।

ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਐਸ.ਡੀ.ਐਮ. ਦੀ ਅਗਵਾਈ ਵਿੱਚ ਇੱਕ ਟੀਮ ਵੱਲੋਂ ਫਿਰੋਜ਼ਪੁਰ ਵਿੱਚ ਮੈਸਰਜ਼ ਸਚਦੇਵਾ ਟਰੇਡਰਜ਼ ਦੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ ਸੀ ਅਤੇ ਲਗਭਗ 161.8 ਐਮ.ਟੀ. (3,236 ਬੋਰੀਆਂ) ਡੀ.ਏ.ਪੀ. ਖਾਦ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੀ ਪਾਈ ਗਈ ਸੀ। ਇਹ ਫ਼ਰਮ ਆਪਣੇ ਗੋਦਾਮਾਂ ਵਿੱਚ ਇਸ ਡੀ.ਏ.ਪੀ. ਦੇ ਭੰਡਾਰਨ ਬਾਰੇ ਪੁਖ਼ਤਾ ਰਿਕਾਰਡ ਪੇਸ਼ ਕਰਨ ਵਿੱਚ ਅਸਮਰੱਥ ਰਹੀ।

ਇਸ ਮਾਮਲੇ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਵੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ। ਇਹ ਮੁੱਦਾ ਇਸ ਲਈ ਵੀ ਬੇਹੱਦ ਗੰਭੀਰ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਡੀ.ਏ.ਪੀ. ਖਾਦ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਚੈਕਿੰਗ ਕਰਨ ਵਾਸਤੇ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਗ਼ੈਰਕਾਨੂੰਨੀ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement