ਪਿਛਲੇ 3 ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤੀ ਕਰ ਰਿਹੈ ਪਿੰਡ ਉਭਾਵਾਲ ਦਾ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ
Published : Nov 7, 2024, 10:04 am IST
Updated : Nov 7, 2024, 10:04 am IST
SHARE ARTICLE
photo
photo

ਅਮਰਜੀਤ ਸਿੰਘ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦੇ, ਜਿਵੇਂ ਦੁਧਾਰੂ ਪਸ਼ੂ ਵੀ ਰੱਖਦਾ ਹੈ ਅਤੇ ਸਬਜ਼ੀਆਂ ਦੀ ਕਾਸ਼ਤ ਵੀ ਕਰਦਾ ਹੈ।

ਸੰਗਰੂਰ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ। ਇਸੇ ਸੰਦਰਭ ਵਿਚ ਜ਼ਿਲ੍ਹੇ ਦੇ ਪਿੰਡ ਉਭਾਵਾਲ ਦਾ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਢੀਂਡਸਾ ਪਿਛਲੇ 3 ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤੀ ਕਰ ਰਿਹਾ ਹੈ।  

ਅਮਰਜੀਤ ਸਿੰਘ ਕੋਲ 30 ਏਕੜ ਕੁੱਲ ਰਕਬੇ ਦੀ ਮਾਲਕੀ ਹੈ ਅਤੇ ਸਾਲ 2021—22 ਵਿਚ ਇਸ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਸੁਪਰਸੀਡਰ ਉਪਰ ਸਬਸਿਡੀ ਲਈ ਗਈ ਸੀ ਜਿਸ ਦੀ ਉਹ ਭਰਪੂਰ ਵਰਤੋਂ ਕਰ ਰਿਹਾ ਹੈ। ਕਿਸਾਨ ਅਮਰਜੀਤ ਸਿੰਘ ਨੇ ਦਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਸੁਪਰ ਸੀਡਰ ਦੀ ਮਦਦ ਨਾਲ ਮਿੱਟੀ ਵਿਚ ਹੀ ਰਲਾ ਰਿਹਾ ਹੈ ਜਿਸ ਨਾਲ ਨਾ ਕੇਵਲ ਕਣਕ ਦੀ ਫ਼ਸਲ ਦੇ ਝਾੜ ਵਿਚ ਵਾਧਾ ਹੋਇਆ ਹੈ ਬਲਕਿ ਮਿੱਟੀ ਦੇ ਕਾਰਬਨ ਆਰਗੈਨਿਕ ਤੱਤਾਂ ਵਿਚ ਵੀ ਸੁਧਾਰ ਹੋਇਆ ਹੈ।

 ਅਮਰਜੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਵਲੋਂ ਝੋਨੇ ਦੀ ਵਾਢੀ ਸੁਪਰ ਐਸ ਐਮ ਐਸ ਲੱਗੀ ਮਸ਼ੀਨ ਦੁਆਰਾ ਹੀ ਕੀਤੀ ਜਾਂਦੀ ਹੈ ਅਤੇ ਬਾਅਦ ਵਿਚ ਕਣਕ ਦੀ ਬਿਜਾਈ ਸੁਪਰਸੀਡਰ ਨਾਲ ਆਸਾਨੀ ਨਾਲ ਹੋ ਜਾਂਦੀ ਹੈ। ਇਸ ਕਿਸਾਨ ਵਲੋਂ ਇਸ ਵਾਰ ਪੀ ਆਰ—126, ਪੀ ਆਰ 131 ਅਤੇ ਪੂਸਾ ਬਾਸਮਤੀ 1847 ਵਰਾਇਟੀ ਲਗਾਈ ਗਈ ਸੀ ਜਿਸ ਦਾ 30 ਤੋਂ 32 ਕੁਇੰਟਲ ਔਸਤ ਝਾੜ ਪ੍ਰਾਪਤ ਹੋਇਆ ਹੈ।

ਅਮਰਜੀਤ ਸਿੰਘ ਨੇ ਦਸਿਆ ਕਿ ਉਹ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦੇ, ਜਿਵੇਂ ਦੁਧਾਰੂ ਪਸ਼ੂ ਵੀ ਰੱਖਦਾ ਹੈ ਅਤੇ ਸਬਜ਼ੀਆਂ ਦੀ ਕਾਸ਼ਤ ਵੀ ਕਰਦਾ ਹੈ। ਅਮਰਜੀਤ ਸਿੰਘ ਵਲੋਂ ਲਗਾਤਾਰ ਵਿਭਾਗ ਵਲੋਂ ਲਗਾਏ ਜਾਣ ਵਾਲੇ ਕੈਂਪਾਂ ਵਿਚ ਸ਼ਮੂਲੀਅਤ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਵੱਲੋਂ ਕੋਈ ਵੀ ਫਸਲ ਖੇਤੀਬਾੜੀ ਵਿਭਾਗ ਦੇ ਪ੍ਰਸਾਰ ਮਾਹਰਾਂ ਅਤੇ ਯੂਨੀਵਰਸਿਟੀ ਦੇ ਸਾਇੰਸਦਾਨਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਬੀਜੀ ਜਾਂਦੀ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਨੇ ਅਮਰਜੀਤ ਸਿੰਘ ਦੀ ਤਾਰੀਫ਼ ਕਰਦਿਆਂ ਆਖਿਆ ਕਿ ਅਜਿਹੇ ਕਿਸਾਨ ਨਾ ਕੇਵਲ ਸਾਡੇ ਸਮਾਜ ਨੂੰ ਸਹੀ ਸੇਧ ਪ੍ਰਦਾਨ ਕਰਦੇ ਹਨ ਬਲਕਿ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਬਣ ਕੇ ਉਭਰਦੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement