Punjab News: ਖੇਤਾਂ ’ਚ ਟਿਊਬਵੈੱਲ ਚਲਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ
Published : Nov 7, 2024, 8:56 am IST
Updated : Nov 7, 2024, 8:56 am IST
SHARE ARTICLE
Unfortunate incident happened to a young man who went to run tube wells in the fields
Unfortunate incident happened to a young man who went to run tube wells in the fields

Punjab News: ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

 

Punjab News:  ਨਜ਼ਦੀਕੀ ਪਿੰਡ ਨਵਾਂ ਰੰਗੜ ਨੰਗਲ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ।

ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸਾਹਿਬਜੀਤ ਸਿੰਘ ਵਾਸੀ ਰੰਗੜ ਨੰਗਲ ਨੇ ਦੱਸਿਆ ਕਿ 23 ਸਾਲਾ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨਵਾਂ ਰੰਗੜ ਨੰਗਲ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਆਪਣੇ ਖੇਤ ਵਿਚ ਬਰਸੀਨ ਬੀਜਣ ਲਈ ਮੋਟਰ ਤੋਂ ਪਾਣੀ ਛੱਡਣ ਲੱਗਾ ਸੀ ਕਿ ਅਚਾਨਕ ਉਸ ਨੂੰ ਬਿਜਲੀ ਦਾ ਜ਼ੋਰਦਾਰ ਕਰੰਟ ਲੱਗ ਗਿਆ ਜਿਸ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਮੌਕੇ ਪਿੰਡ ਵਾਸੀਆਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਇਸ ਦੌਰਾਨ ਪਿੰਡ ਦੇ ਮੋਹਤਬਰਾਂ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਅਤੇ ਮੰਡੀ ਬੋਰਡ ਕੋਲੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਦੇ ਗਰੀਬ ਤੇ ਬਜ਼ੁਰਗ ਮਾਤਾ-ਪਿਤਾ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ।
 

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement