Moga News : ਮੋਗਾ ’ਚ ਇੱਕ ਮਹਿਲਾ ਨੂੰ 100 ਗ੍ਰਾਮ ਹੈਰੋਇਨ ਅਤੇ 34 ਹਜ਼ਾਰ ਰੁਪਏ ਦੀ ਡਰੱਗ ਮਨੀ ਨਾਲ ਕੀਤਾ ਗ੍ਰਿਫ਼ਤਾਰ

By : BALJINDERK

Published : Nov 7, 2024, 6:38 pm IST
Updated : Nov 7, 2024, 6:51 pm IST
SHARE ARTICLE
ਪੁਲਿਸ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਬਾਰੇ ਜਾਣਕਾਰੀ ਦਿੰਦੀ ਹੋਈ
ਪੁਲਿਸ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਬਾਰੇ ਜਾਣਕਾਰੀ ਦਿੰਦੀ ਹੋਈ

Moga News : ਮਹਿਲਾ ਪਿੰਡ ਬਿਲਾਸਪੁਰ ਵਿਚ ਕਿਸੇ ਨੂੰ ਨਸ਼ਾ ਵੇਚਣ ਗਈ ਸੀ, ਪੁਲਿਸ ਨੇ ਤਲਾਸ਼ੀ ਦੌਰਾਨ ਮਹਿਲਾ ਨੂੰ ਕੀਤਾ ਕਾਬੂ

Moga News : ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ ਇੱਕ ਮਹਿਲਾ ਨੂੰ ਗੁਪਤ ਸੂਚਨਾ ਦੇ ਅਧਾਰ ’ਤੇ ਬੀਤੀ ਦੇਰ ਰਾਤ ਪਿੰਡ ਬਿਲਾਸਪੁਰਾ ਤੋਂ 100 ਗ੍ਰਾਮ ਹੈਰੋਇਨ ਅਤੇ 34 ਹਜ਼ਾਰ ਰੁਪਏ ਡਰੱਗ ਮਨੀ ਨਾਲ ਗ੍ਰਿਫ਼ਤਾਰ ਕਰਕੇ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

1

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਡੀਐਸਪੀ ਡੀ ਲਵਦੀਪ ਸਿੰਘ ਨੇ ਕਿਹਾ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਨਜੀਤ ਕੌਰ ਜੋ ਕਿ ਮਧੇਕੇ ਰੋਡ ਨਿਹਾਲ ਸਿੰਘ ਵਾਲਾ ’ਚ ਰਹਿੰਦੀ ਹੈ। ਇਸ ਟਾਈਮ ਉਹ ਬਿਲਾਸਪੁਰ ਵਿਚ ਕਿਸੇ ਨੂੰ ਨਸ਼ਾ ਵੇਚਣ ਗਈ ਹੈ ਅਤੇ ਦੇਰ ਰਾਤ 9 ਵਜੇ ਦੇ ਕਰੀਬ ਮੌਕੇ ’ਤੇ ਜਾ ਕੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 100 ਗ੍ਰਾਮ ਹੈਰੋਇਨ ਅਤੇ 34 ਹਜ਼ਾਰ ਰੁਪਏ ਦੀ ਡਰੱਗ ਮਨੀ ਮਿਲੀ।

ਪੁਲਿਸ ਨੇ ਮੌਕੇ ’ਤੇ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਐਨਡੀਪੀਐਸ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੱਗੇ ਰਿਮਾਂਡ ਲੈ ਕੇ ਹੋਰ ਪੁੱਛਗਿਛ ਕੀਤੀ ਜਾਵੇਗੀ ਤਾਂ ਜੋ ਹੋਰ ਖੁਲਾਸੇ ਹੋ ਸਕਣ। 

(For more news apart from woman was arrested with 100 grams of heroin and drug money of 34 thousand rupees In Moga News in Punjabi, stay tuned to Rozana Spokesman)

 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement