ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਉਮੀਦਵਾਰ ਕਰਨਵੀਰ ਬੁਰਜ ’ਤੇ ਲਾਏ ਇਲਜ਼ਾਮ
ਤਰਨ ਤਾਰਨ: ਪੰਜਾਬ ਕਾਂਗਰਸ ਤਰਨਤਾਰਨ ਉਪ ਚੋਣ ਲਈ ਆਪਣੀ ਮੁਹਿੰਮ ਦੌਰਾਨ ਇੱਕ ਪੋਸਟਰ ਵਿਵਾਦ ਵਿੱਚ ਘਿਰ ਗਈ ਹੈ। ਕਾਂਗਰਸ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀਆਂ ਤਸਵੀਰਾਂ ਉੱਤੇ ਆਪਣੇ ਰਾਸ਼ਟਰੀ ਅਤੇ ਸੂਬਾਈ ਆਗੂਆਂ ਦੀਆਂ ਤਸਵੀਰਾਂ ਲਗਾ ਦਿੱਤੀਆਂ।
ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਕਾਂਗਰਸ ਉਮੀਦਵਾਰ ਕਰਨਵੀਰ ਬੁਰਜ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੋਣ ਮੰਚ 'ਤੇ "ਰੰਗਰੇਟੇ ਗੁਰੂ ਦੇ ਪੁੱਤਰ" ਬਾਬਾ ਜੀਵਨ ਸਿੰਘ ਜੀ ਅਤੇ ਗੁਰੂ ਤੇਗ ਬਹਾਦਰ ਜੀ ਵਰਗੇ ਸਤਿਕਾਰਯੋਗ ਸਿੱਖ ਆਈਕਨਾਂ ਦਾ ਅਪਮਾਨ ਕੀਤਾ ਹੈ।
ਉਨ੍ਹਾਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਵਿੱਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਦਾ ਦੋਸ਼ ਲਗਾਇਆ। ਭਾਜਪਾ ਨੇ ਚੋਣ ਕਮਿਸ਼ਨ ਤੋਂ ਇਨ੍ਹਾਂ ਦੋਵਾਂ ਆਗੂਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਵਿੱਚ ਪ੍ਰਚਾਰ 'ਤੇ ਪਾਬੰਦੀ ਅਤੇ ਉਨ੍ਹਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਦੀ ਮੰਗ ਸ਼ਾਮਲ ਹੈ।
