ਕੱਲ ਸਵੇਰ ਤੱਕ ਸਪੱਸ਼ਟ ਆਰਡਰ ਜਾਰੀ ਹੋ ਜਾਣਗੇ- ਬਿੱਟੂ
ਚੰਡੀਗੜ੍ਹ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਜਿਵੇਂ ਪਹਿਲਾਂ ਸੀ ਉਵੇਂ ਰਹੇਗੀ। ਕੱਲ ਸਵੇਰ ਤੱਕ ਸਪੱਸ਼ਟ ਆਰਡਰ ਜਾਰੀ ਹੋ ਜਾਣਗੇ।ਪੰਜਾਬ ਦੇ ਲੋਕ ਹੀ ਪੰਜਾਬ ਯੂਨੀਵਰਸਿਟੀ ਨੂੰ ਚਲਾਉਣਗੇ। ਅਸੀਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਵਚਨਬੱਧ ਹਾਂ।
ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਯੂਨੀਵਰਸਿਟੀ ਦੇ ਮੁੱਦੇ ਨੂੰ ਹੱਲ ਕਰਨ ਲਈ ਮੈਨੂੰ ਟੀਮ ਵਿੱਚ ਸਾਮਲ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਪਹਿਲਾਂ ਵਾਂਗ ਹੀ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਹੈ ਕਿ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇਣ ਲਈ ਵਚਨਬੱਧ ਹਾਂ। ਉਨਾਂ ਨੇ ਕਿਹਾ ਹੈ ਕਿ ਭਾਜਪਾ ਦੀ ਸਰਕਾਰ ਪੰਜਾਬ ਨੂੰ ਲੈ ਕੇ ਗੰਭੀਰ ਹੈ ਅਤੇ ਹਮੇਸ਼ਾ ਪੰਜਾਬੀਅਤ ਦੇ ਹੱਕ ਵਿੱਚ ਖੜ੍ਹੀ ਹੈ।
