ਬਰਨਾਲਾ 'ਚ ਧੁੰਦ ਕਾਰਨ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਪੁਲਿਸ ਮੁਲਾਜ਼ਮਾ ਦੀ ਮੌਤ,2 ਜ਼ਖਮੀ  
Published : Dec 7, 2018, 10:11 am IST
Updated : Dec 7, 2018, 10:20 am IST
SHARE ARTICLE
Baranala Accident
Baranala Accident

ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ।ਦੱਸ ਦਈਏ ਕਿ ਗੱਡੀ 'ਚ 4 ਪੁਲਿਸ ਮੁਲਾਜ਼ਮ

ਬਰਨਾਲਾ (ਭਾਸ਼ਾ): ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦੱਸ ਦਈਏ ਕਿ ਗੱਡੀ 'ਚ 4 ਪੁਲਿਸ ਮੁਲਾਜ਼ਮ ਸਵਾਰ ਸੀ 'ਤੇ ਇਸ ਸੜਕ ਹਾਦਸੇ 'ਚ 2 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਮ੍ਰਿਤਕ ਮੁਲਾਜ਼ਮਾਂ ਦੀ ਪਹਿਚਾਣ ਗੁਰਮੀਤ ਸਿੰਘ ਅਤੇ ਮਲਕੀਤ ਸਿੰਘ ਦੇ ਰੂਪ 'ਚ ਹੋਈ ਹੈ ਜੋ ਕਿ ਦੋਵੇਂ ਏ.ਐੱਸ.ਆਈ ਸਨ। 

Road Accident Car and truck accident

ਮਿਲੀ ਜਾਣਕਾਰੀ ਮੁਤਾਬਕ ਸਾਰੇ ਮੁਲਾਜ਼ਮ ਕਾਰ 'ਚ ਸਵਾਰ ਹੋ ਕੇ ਬਠਿੰਡਾ ਤੋਂ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਡਿਊਟੀ 'ਤੇ ਜਾ ਰਹੇ ਸਨ। ਇਸ ਦੌਰਾਨ ਇਨ੍ਹਾਂ ਦੀ ਕਾਰ ਹੰਡਿਆਇਆ ਚੌਕ 'ਚ ਅੱਗੇ ਜਾ ਰਹੇ ਇੱਕ ਟਰੱਕ ਨਾਲ ਭਿਆਨਕ ਟਕਰ ਹੋ ਗਈ।

Road Accdent Road Accdent

ਦੱਸ ਦਈਏ ਕਿ ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਪੁਲਿਸ ਮੁਲਾਜ਼ਮਾਂ ਗੁਰਮੀਤ ਸਿੰਘ ਅਤੇ ਮਲਕੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਰਛਪਾਲ ਸਿੰਘ ਅਤੇ ਸਾਧੂ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਦੱਸ ਦਈਏ ਕਿ ਦੋਹਾਂ ਜ਼ਖ਼ਮੀਆਂ ਨੂੰ ਪਟਿਆਲਾ ਦੇ ਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement