ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਨੇ ਦਿਤੀ ਰਾਹਤ  
Published : Dec 7, 2018, 2:46 pm IST
Updated : Dec 7, 2018, 2:46 pm IST
SHARE ARTICLE
High court granted
High court granted

ਪੰਜਾਬ-ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੁਝ ਰਾਹਤ ਦਿਤੀ ਹੈ। ਦੱਸ ਦਈਏ ਕਿ ਕੋਰਟ ਵੱਲੋਂ ਰਾਮ ਰਹੀਮ ਨੂੰ ਸਾਧੂਆਂ ਨੂੰ ਨਿਪੁੰਸਕ ...

ਚੰਡੀਗੜ੍ਹ (ਸਸਸ): ਪੰਜਾਬ-ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੁਝ ਰਾਹਤ ਦਿਤੀ ਹੈ। ਦੱਸ ਦਈਏ ਕਿ ਕੋਰਟ ਵੱਲੋਂ ਰਾਮ ਰਹੀਮ ਨੂੰ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ 'ਚ ਗਵਾਹਾਂ ਦੇ ਬਿਆਨ ਦਾ ਨਿਰੀਖਣ ਕਰਨ ਦੀ ਇਜਾਜ਼ਤ ਦੇ ਦਿਤੀ ਹੈ। ਜਦਕਿ ਕੋਰਟ ਨੇ ਇਸ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਦੀ ਮੰਗ ਨੂੰ ਖਾਰਜ਼ ਕਰ ਦਿਤਾ ਹੈ।

Ram RahimRam Rahim

ਦੱਸ ਦਈਏ ਕਿ ਜਸਟਿਸ ਦਯਾ ਚੌਧਰੀ ਨੇ ਇਸ ਮਾਮਲੇ 'ਚ ਪਟਿਸ਼ਨਰ 'ਤੇ ਬਚਾਅ ਪੱਖ ਦੀ ਬਹਿਸ ਸੁਣਨ ਤੋਂ ਬਾਅਦ ਅਪੀਲ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਸੋਮਵਾਰ ਨੂੰ ਇਸ 'ਤੇ ਫੈਸਲਾ ਸੁਣਾਉਂਦੇ ਹੋਏ ਜਸਟਿਸ ਦਯਾ ਚੌਧਰੀ ਨੇ ਕਿਹਾ ਕਿ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ। ਇਸ ਲਈ ਬਿਆਨਾਂ ਦੀਆਂ ਕਾਪੀਆਂ ਮੁਹਈਆ ਨਹੀਂ ਕਰਵਾਈਆਂ ਜਾ ਸਕਦੀਆਂ ਪਰ ਉਸ ਨੂੰ ਗਵਾਹਾਂ ਦੇ ਬਿਆਨ ਪੜ੍ਹਣ ਦੀ ਆਗਿਆ ਦਿਤੀ ਗਈ ਹੈ।

Ram RahimRam Rahim

ਜ਼ਿਕਰਯੋਗ ਹੈ ਕਿ ਰਾਮ ਰਹੀਮ ਨੇ ਹਾਈਕੋਰਟ 'ਚ ਅਪੀਲ ਦਾਇਰ ਕਰਦੇ ਹੋਏ ਕਿਹਾ ਸੀ ਕਿ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ 'ਤੇ ਹੀ ਸੀਬੀਆਈ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਇਸ ਮਾਮਲੇ ਦਾ ਟ੍ਰਾਈਲ ਅਜੇ ਵੀ ਚੱਲ ਰਿਹਾ ਹੈ। ਟ੍ਰਾਈਲ ਦੌਰਾਨ ਉਸ ਨੂੰ ਅਪਣਾ ਪੱਖ ਸਹੀ ਠੰਗ ਨਾਲ ਰੱਖਣ ਦਾ ਮੌਕਾ ਦਿਤਾ ਜਾਣਾ ਚਾਹੀਦਾ ਹੈ।

ram rahimram rahim

ਜ਼ਿਕਰਯੋਗ ਹੈ ਕਿ ਸਾਧਵੀਆਂ ਦੇ ਸ਼ਰੀਰਕ ਸ਼ੋਸ਼ਣ ਦੇ ਮਾਮਲੇ 'ਚ ਗੁਰਮੀਤ ਰਾਮ ਰਹੀਮ 20 ਸਾਲ ਦੀ ਸਜਾ ਭੁਗਤ ਰਿਹਾ ਹੈ।ਇਸ ਕਾਰਨ ਜੇਲ੍ਹ ਤੋਂ ਬਾਹਰ ਨਹੀਂ ਆ ਸਕੇਂਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਗਸਤ ਮਹੀਨੇ 'ਚ ਸੀਬੀਆਈ ਅਦਾਲਤ ਨੇ ਇਸ ਮਾਮਲੇ 'ਚ ਰਾਮ ਰਹੀਮ ਦੀ ਮੰਗ ਖਾਰਿਜ ਕਰ ਦਿਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement