
ਜੀਤ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ....
ਬਠਿੰਡਾ (ਭਾਸ਼ਾ) : ਜੈਜੀਤ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਹੋਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮੌਜੂਦਾ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਜੈਜੀਤ ਸਿੰਘ ਨੇ ਉਹਨਾਂ ‘ਤੇ ਗੁੰਡਾ ਟੈਕਸ ਵਸੂਲਣ ਦੇ ਦੋਸ਼ ਲਾਉਣ ਵਾਲੇ ਬਾਦਲ ਪਰਵਾਰ ਅਤੇ ਮਜੀਠੀਆ ਵਿਰੁਧ 10 ਕਰੋੜ ਦੀ ਮਾਣਹਾਨੀ ਦਾ ਦਾਅਵਾ ਕੋਰਟ ਵਿਚ ਪਾ ਦਿਤਾ ਹੈ।
ਅਕਾਲੀ ਆਗੂਆਂ ਨੇ ਮਨਪ੍ਰੀਤ ਸਿੰਘ ਬਾਦਲ ਦਾ ਚਰਿੱਤਰ ਖ਼ਰਾਬ ਕਰਨ ਲਈ ਉਹਨਾਂ ਦੇ ਕਰੀਬੀ ਰਿਸ਼ਤੇਦਾਰ ‘ਤੇ ਗੁੰਡਾ ਟੈਕਸ ਵਸੂਲਣ ਦੇ ਦੋਸ਼ ਲਾਏ ਸਨ। ਜੌਹਲ ਨੇ ਆਪਣੇ ਵਕੀਲ ਵੱਲੋਂ ਜੂਡੀਸ਼ੀਅਲ ਮੈਜਿਸਟ੍ਰੇਟ ਵਿਜੇ ਡਢਵਾਲ ਦੀ ਅਦਾਲਤ ਵਿਚ ਉਕਤ ਆਗੂਆਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰਵਾਇਆ ਹੈ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ, ਮੈਨੂੰ ਸਿਆਸਤ ਛੱਡਣਾ ਮਨਜ਼ੂਰ ਹੈ ਪਰ ਦੁਸ਼ਮਣ ਨਾਲ ਸਮਝੌਤਾ ਕਰਨ ਨਹੀਂ।
ਜੌਹਲ ਦੇ ਲਗਪਗ 7 ਮਹੀਨਿਆਂ ਤੋਂ ਬਾਅਦ ਅਕਾਲੀ ਆਗੂਆਂ ਵਿਰੁੱਧ ਅਦਾਲਤ ਵਿਚ ਕੇਸ ਦਰਜ ਕੀਤਾ ਹੈ। ਜਦੋਂ ਜੌਹਲ ਤੋਂ ਪੁੱਛਿਆ ਗਿਆ ਕਿ ਕਿਤੇ ਰਿਸ਼ਤੇਦਾਰੀ ਹੋਣ ਕਾਰਨ ਰਾਜ਼ੀਨਾਮੇ ਦੀ ਗਲ ਤਾਂ ਨਹੀਂ ਚੱਲ ਰਹੀ ਸੀ ਤਾਂ ਉਹਨ੍ਹਾਂ ਨੇ ਕਿਹਾ ਕਿ ਇਹ ਅਕਾਲੀ ਆਗੂ ਉਹਨਾਂ ਦੇ ਪੱਕੇ ਦੁਸ਼ਮਣ ਹਨ ਅਤੇ ਕਿਸੇ ਵੀ ਕੀਮਤ ‘ਤੇ ਉਹਨਾਂ ਨਾਲ ਸਮਝੌਤਾ ਨਹੀਂ ਕਰਨਗੇ।