
ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ
ਡੇਰਾ ਬਾਬਾ ਨਾਨਕ (ਪਪ) : ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ ਕਰ ਕੇ ਜਾਣ ਦੀ ਆਗਿਆ ਨਾ ਮਿਲੀ ਤਾਂ ਉਸ ਨੇ ਕਿਸੇ ਹੋਰ ਰਸਤੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਬੀ.ਐਸ.ਐਫ. ਦੇ ਅਧਿਕਾਰੀਆਂ ਨੇ ਉਸ ਨੂੰ ਫੜ੍ਹ ਲਿਆ। ਬੀ.ਐਸ.ਐਫ. ਵਲੋਂ ਉਸ ਨੂੰ ਡੇਰਾ ਬਾਬਾ ਨਾਨਕ ਪੁਲਿਸ ਹਵਾਲੇ ਕਰ ਦਿਤਾ ਗਿਆ।
Dera Baba Nanak
ਜਾਣਕਾਰੀ ਅਨੁਸਾਰ ਡੇਰਾ ਬਾਬਾ ਨਾਨਕ ਵਿਖੇ ਸਥਿਤ ਕਰਤਾਰਪੁਰ ਕਾਰੀਡੋਰ ਦੇ ਇਮੀਗਰੇਸ਼ਨ ਵਿਭਾਗ ਵਲੋਂ ਅਮਰੀਕੀ ਪਾਸਪੋਰਟ ਹੋਲਡਰ ਨੂੰ ਕਰਤਾਰਪੁਰ ਸਾਹਿਬ ਜਾਣ ਸਬੰਧੀ ਕਾਗ਼ਜ਼ਾਤ ਪੂਰੇ ਨਾ ਹੋਣ ਅਤੇ ਰੋਕੇ ਜਾਣ ਉਪਰੰਤ ਸਰਕਾਰੀ ਅਧਿਕਾਰੀਆਂ ਨਾਲ ਬਦਸਲੂਕੀ ਕਰਨ ਤੇ ਹਿਰਾਸਤ ਵਿਚ ਲਿਆ ਗਿਆ ਹੈ।
ਫ਼ਿਲਹਾਲ ਬੀਐਸਐਫ਼ ਵਲੋਂ ਵਲੋਂ ਹਿਰਾਸਤ ਵਿਚ ਲਏ ਗਏ ਵਿਅਕਤੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਅਮਰਪਾਲ ਸਿੰਘ ਵਾਸੀ ਸਾਹਨੇਵਾਲ ਦੇ ਰੂਪ ਵਿਚ ਹੋਈ ਹੈ ਅਤੇ ਇਸ ਕੋਲ ਅਮਰੀਕਾ ਦਾ ਪਾਸਪੋਰਟ ਦਸਿਆ ਜਾ ਰਿਹਾ ਹੈ।
Kartarpur Sahib
ਇਸ ਮਾਮਲੇ ਸਬੰਧੀ ਸਬੰਧਤ ਵਿਭਾਗ ਵਲੋਂ ਕੋਈ ਸਰਕਾਰੀ ਸੂਚਨਾ ਜਾਰੀ ਨਹੀਂ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਇਹ ਵਿਅਕਤੀ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਕਾਰੀਡੋਰ ਦੀ ਪੈਦਲ ਯਾਤਰਾ ਲਈ ਜਾਣਾ ਚਾਹੁੰਦਾ ਸੀ। ਪਰ ਜਦੋਂ ਇਥੋਂ ਦੇ ਯਾਤਰੀ ਟਰਮੀਨਲ ਤੇ ਪਹੁੰਚ ਕੇ ਯਾਤਰੀ ਵੈਧਤਾ ਸਬੰਧੀ ਕਾਗ਼ਜ਼ਾਤ ਵਿਖਾਉਣ ਦਾ ਸਮਾਂ ਆਇਆ ਤਾਂ ਅੰਮ੍ਰਿਤਪਾਲ ਇਮੀਗਰੇਸ਼ਨ ਅਧਿਕਾਰੀਆਂ ਨਾਲ ਬਦਸਲੂਕੀ ਕਰਨ ਲੱਗ ਪਿਆ। ਇਸ ਤੋਂ ਬਾਅਦ ਇਮੀਗਰੇਸ਼ਨ ਅਧਿਕਾਰੀਆਂ ਨੇ ਅੰਮ੍ਰਿਤਪਾਲ ਨੂੰ ਡੇਰਾ ਬਾਬਾ ਨਾਨਕ ਪੁਲਿਸ ਦੇ ਹਵਾਲੇ ਕਰ ਦਿਤਾ।
kartarpur Corridor
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।