ਰਾਜੀਵ ਗਾਂਧੀ ਨੂੰ ਲੈ ਕੇ ਸੁਖਬੀਰ ਬਾਦਲ ਨੇ ਸਰਕਾਰ ਅੱਗੇ ਰੱਖੀ ਵੱਡੀ ਮੰਗ
Published : Dec 7, 2019, 9:17 am IST
Updated : Dec 7, 2019, 9:35 am IST
SHARE ARTICLE
Sukhbir Badal
Sukhbir Badal

ਰਾਜੀਵ ਗਾਂਧੀ ਨੂੰ ਦਿੱਤਾ ‘ਭਾਰਤ ਰਤਨ’ ਲਿਆ ਜਾਵੇਂ ਵਾਪਸ : ਸੁਖਬੀਰ ਬਾਦਲ

ਚੰਡੀਗੜ੍ਹ: ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੰਗ ਕੀਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਮਰਨ ਉਪਰੰਤ 1991 ਵਿਚ ਦਿੱਤਾ 'ਭਾਰਤ ਰਤਨ' ਤੁਰੰਤ ਵਾਪਸ ਲੈ ਲਿਆ ਜਾਵੇ, ਕਿਉਂਕਿ ਤਾਜ਼ਾ ਸਾਹਮਣੇ ਆਏ ਸਬੂਤ ਇਹ ਸਾਬਿਤ ਕਰ ਰਹੇ ਹਨ ਕਿ ਜਦੋਂ 1984 'ਚ ਦਿੱਲੀ ਵਿਖੇ ਸਿੱਖਾਂ ਦਾ ਕਤਲੇਆਮ ਕੀਤਾ ਜਾ ਰਿਹਾ ਸੀ ਤਾਂ ਸਾਬਕਾ ਪ੍ਰਧਾਨ ਮੰਤਰੀ ਨੇ ਫੌਜ ਨੂੰ ਰਾਜਧਾਨੀ ਅੰਦਰ ਇਸ ਲਈ ਤਾਇਨਾਤ ਕਰਨ ਦੀ ਆਗਿਆ ਨਹੀਂ ਸੀ ਦਿੱਤੀ, ਕਿਉਂਕਿ ਇਹ ਘਿਨੌਣਾ ਕਤਲੇਆਮ ਉਸ ਦੇ ਪਰਿਵਾਰ ਵੱਲੋਂ ਕਰਵਾਇਆ ਗਿਆ ਸੀ।

Rajiv GandhiRajiv Gandhi

ਇੱਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਵੱਲੋਂ ਕੀਤੇ ਖੁਲਾਸਿਆਂ ਨੇ ਅਕਾਲੀ ਦਲ ਦੇ ਇਸ ਸਟੈਂਡ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਜੇਕਰ ਰਾਜੀਵ ਨੇ ਸਿੱਖਾਂ ਦੀ ਜਾਨ ਅਤੇ ਮਾਲ ਨੂੰ ਨਿਸ਼ਾਨਾ ਬਣਾ ਰਹੀਆਂ ਹਿੰਸਕ ਭੀੜਾਂ ਨੂੰ ਕਾਬੂ ਕਰਨ ਲਈ ਫੌਜ ਬੁਲਾਉਣ ਦੀਆਂ ਅਪੀਲਾਂ ਨੂੰ ਸੁਣਿਆ ਹੁੰਦਾ ਤਾਂ 1984 ਦੇ ਕਤਲੇਆਮ ਨੂੰ ਟਾਲਿਆ ਜਾ ਸਕਦਾ ਸੀ।

Manmohan SinghManmohan Singh

ਬਾਦਲ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਦੇ ਬਿਆਨ ਤੋਂ ਇਲਾਵਾ, ਕੇਂਦਰੀ ਗ੍ਰਹਿ ਮੰਤਰਾਲੇ ਦੇ ਰਿਕਾਰਡਾਂ ਨੇ ਵੀ ਸਪੱਸ਼ਟ ਕੀਤਾ ਸੀ ਕਿ ਫੌਜ ਨੂੰ ਨਾ ਬੁਲਾਉਣ ਦਾ ਫੈਸਲਾ ਰਾਜੀਵ ਗਾਂਧੀ ਦੀ ਅਗਵਾਈ ਵਿਚ ਕੀਤੀ ਗਈ ਮੀਟਿੰਗ ਦੌਰਾਨ ਲਿਆ ਗਿਆ ਸੀ। ਉਹਨਾਂ ਕਿਹਾ ਕਿ ਸਮੁੱਚੇ ਸਿੱਖ ਭਾਈਚਾਰੇ ਨੂੰ ਇਸ ਗੱਲ ਉੱਤੇ ਸ਼ਖ਼ਤ ਨਰਾਜ਼ਗੀ ਹੈ, ਕਿ ਜਿਹੜੇ ਵਿਅਕਤੀ ਨੇ ਹਜ਼ਾਰਾਂ ਸਿੱਖਾਂ ਦੇ ਕਤਲੇਆਮ ਦੀ ਸਾਜ਼ਿਸ਼ ਘੜੀ ਅਤੇ ਆਪਣੀ ਨਿਗਰਾਨੀ ਹੇਠ ਕਤਲੇਆਮ ਕਰਵਾਇਆ ਸੀ, ਵਾਰ ਵਾਰ ਕੀਤੀਆਂ ਅਪੀਲਾਂ ਦੇ ਬਾਵਜੂਦ ਸਿੱਖਾਂ ਦੇ ਬਚਾਅ ਲਈ ਮਦਦ ਨਹੀਂ ਪਹੁੰਚਣ ਦਿੱਤੀ, ਉਸ ਨੂੰ ਮਰਨ ਉਪਰੰਤ ਦੇਸ਼ ਦਾ ਸਭ ਵੱਡਾ ਸਨਮਾਨ ਦੇ ਰੱਖਿਆ ਹੈ।

Sukhbir BadalSukhbir Badal

ਉਹਨਾਂ ਕਿਹਾ ਕਿ ਇਸ ਬੇਇਨਸਾਫੀ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹਨ ਕਿ ਰਾਜੀਵ ਗਾਂਧੀ ਕੋਲੋਂ ਇਹ ਸਨਮਾਨ ਤੁਰੰਤ ਵਾਪਸ ਲੈ ਲਿਆ ਜਾਵੇ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਮਰਨ ਉਪਰੰਤ ਰਾਜੀਵ ਗਾਂਧੀ ਅਤੇ ਉਹਨਾਂ ਸਾਰੇ ਵਿਅਕਤੀਆਂ ਖ਼ਿਲਾਫ ਇਕ ਕੇਸ ਵੀ ਦਰਜ ਕੀਤਾ ਜਾਣਾ ਚਾਹੀਦਾ ਹੈ, ਜਿਹਨਾਂ ਨੇ ਸਿੱਖਾਂ ਦੇ ਕੀਤੇ ਜਾ ਰਹੇ ਕਤਲੇਆਮ ਅਤੇ ਲੁੱਟਮਾਰ ਨੂੰ ਰੋਕਣ ਲਈ ਫੌਜ ਨੂੰ ਦਿੱਲੀ ਅੰਦਰ ਦਾਖ਼ਲ ਹੋਣ ਤੋਂ ਰੋਕਿਆ ਸੀ।akali dal announced candidate from jalalabadakali dal 

ਉਹਨਾਂ ਕਿਹਾ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਸਾਰੇ ਸਿਆਸੀ ਆਗੂਆਂ ਅਤੇ ਅਧਿਕਾਰੀਆਂ ਨੂੰ ਮਿਸਾਲੀ ਸਜ਼ਾਵਾਂ ਦੇ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ ਕਿ ਕੋਈ ਵੀ ਅਜਿਹਾ ਵਹਿਸ਼ੀਪੁਣਾ ਕਰਕੇ ਬਚ ਨਹੀਂ ਸਕਦਾ। ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਰਾਜੀਵ ਗਾਂਧੀ ਦਾ ਨਾਂ ਸਾਰੀਆਂ ਸੜਕਾਂ, ਹਵਾਈ ਅੱਡਿਆਂ, ਸੰਸਥਾਵਾਂ ਅਤੇ ਸਰਕਾਰੀ ਸਕੀਮਾਂ ਉੱਪਰੋਂ ਤੁਰੰਤ ਹਟਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਦੇਸ਼ ਅਜਿਹੇ ਵਿਅਕਤੀ ਦਾ ਸਨਮਾਨ ਨਹੀਂ ਕਰ ਸਕਦਾ ਅਤੇ ਨਾ ਹੀ ਕਰਨਾ ਚਾਹੀਦਾ ਹੈ, ਜਿਸ ਨੇ ਲੋਕਾਂ ਦਾ ਕਤਲੇਆਮ ਕਰਵਾਇਆ ਹੈ।

Rajiv GandhiRajiv Gandhi

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸਾਰੀਆਂ ਅਹਿਮ ਥਾਂਵਾਂ ਅਤੇ ਸਕੀਮਾਂ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਨੇ ਨਾਂ ਉੱਤੇ ਰੱਖਿਆ ਜਾ ਸਕਦਾ ਹੈ, ਜਿਹੜੇ ਅਸਲ ਵਿਚ ਅਜਿਹੇ ਸਨਮਾਨ ਦੇ ਹੱਕਦਾਰ ਹਨ। ਇਹ ਸਾਰੇ ਕਦਮ ਸਿੱਖਾਂ ਦੀਆਂ ਭਾਵਨਾਵਾਂ ਨਾਲ ਮੇਲ ਖਾਂਦੇ ਹਨ , ਜਿਹਨਾਂ ਨੂੰ ਚੁੱਕਣ ਨਾਲ 1984 ਕਤਲੇਆਮ ਦੇ ਪੀੜਤਾਂ ਦੇ ਰਿਸਦੇ ਜ਼ਖਮਾਂ ਉੱਤੇ ਟਕੋਰ ਹੋਵੇਗੀ। ਬਾਦਲ ਨੇ ਕਿਹਾ ਕਿ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਡਾਕਟਰ ਮਨਮੋਹਨ ਸਿੰਘ ਵੱਲੋ ਗਾਂਧੀ ਪਰਿਵਾਰ ਨੂੰ ਸਿੱਖਾਂ ਨੂੰ ਬਚਾਉਣ ਲਈ ਫੌਜ ਨੂੰ ਨਾ ਸੱਦਣ ਦਾ ਦੋਸ਼ੀ ਠਹਿਰਾਏ ਜਾਣ ਮਗਰੋਂ ਵੀ ਉਹ ਚੁੱਪ ਕਿਉਂ ਹੈ ਅਤੇ ਗਾਂਧੀ ਪਰਿਵਾਰ ਦਾ ਬਚਾਅ ਕਿਉਂ ਕਰ ਰਹੇ ਹਨ?

Captain Amrinder SinghCaptain Amrinder Singh

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement