ਅਕਾਲੀ ਦਲ ਦੀ ਸਹਿਮਤੀ ਨਾਲ ਲਾਗੂ ਹੋਏ ਖੇਤੀ ਕਾਨੂੰਨ : ਜਾਖੜ
Published : Dec 7, 2020, 1:14 am IST
Updated : Dec 7, 2020, 1:14 am IST
SHARE ARTICLE
image
image

ਅਕਾਲੀ ਦਲ ਦੀ ਸਹਿਮਤੀ ਨਾਲ ਲਾਗੂ ਹੋਏ ਖੇਤੀ ਕਾਨੂੰਨ : ਜਾਖੜ

ਚੰਡੀਗੜ੍ਹ, 6 ਦਸੰਬਰ (ਨੀਲ ਭਲਿੰਦਰ ਸਿੰਘ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੂੰ ਚੇਤੇ ਕਰਵਾਇਆ ਹੈ ਕਿ ਕਾਂਗਰਸ ਪਾਰਟੀ ਹੀ ਸੀ ਜੋ ਕਿ ਪਹਿਲੇ ਦਿਨ ਤੋਂ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਸੀ ਜਦਕਿ ਲੋਕ ਰੋਹ ਵੇਖ ਕੇ ਰੁੱਖ ਬਦਲਣ ਵਾਲੇ ਅਕਾਲੀ ਦਲ ਦੇ ਆਗੂ ਤਾਂ ਇਹ ਕਾਲੇ ਕਾਨੂੰਨ ਲਾਗੂ ਕਰਨ ਵਿਚ ਭਾਗੀਦਾਰ ਰਹੇ ਹਨ। ਨਾਲ ਹੀ ਉੁਨ੍ਹਾਂ ਨੇ ਸ. ਬਾਦਲ ਨੂੰ ਨਸੀਹਤ ਦਿਤੀ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁਧ ਕੂੜ ਪ੍ਰਚਾਰ ਕਰਨ ਦੀ ਬਜਾਏ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁਧ ਅਵਾਜ਼ ਬੁਲੰਦ ਕਰਨ ਦਾ ਸਾਹਸ ਵਿਖਾਉਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪਹਿਲਾਂ ਵੀ ਕਿਸਾਨਾਂ ਨਾਲ ਖੜੀ ਰਹੀ ਹੈ ਅਤੇ ਅੱਗੇ ਵੀ ਖੜੀ ਰਹੇਗੀ।
ਇਕ ਬਿਆਨ ਵਿਚ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਸੱਤਾ ਮੋਹ ਦਾ ਸਮੇਂ ਸਿਰ ਤਿਆਗ ਕਰ ਕੇ ਅਕਾਲੀ ਨੇਤਾ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਕੈਬਨਿਟ ਵਿਚ ਇਨ੍ਹਾਂ ਆਰਡੀਨੈਂਸ ਅਤੇ ਫਿਰ ਬਿਲਾਂ ਵਿਰੁਧ ਅਵਾਜ਼ ਬੁਲੰਦ ਕਰਦੇ ਤਾਂ ਸ਼ਾਇਦ ਦੇਸ਼ ਨੂੰ ਇਹ ਦਿਨ ਨਾ ਵੇਖਣੇ ਪੈਂਦੇ। ਉਨ੍ਹਾਂ ਕਿਹਾ ਕਿ ਕਾਨੂੰਨ ਬਣਾਉਣ ਵੇਲੇ ਤਾਂ ਅਕਾਲੀ ਦਲ ਭਾਜਪਾ ਦਾ ਪਿੱਛਲਗੂ ਬਣਿਆ ਰਿਹਾ ਅਤੇ ਕਿਸਾਨਾਂ ਨਾਲ ਧ੍ਰੋਹ ਕਮਾਉਂਦਿਆਂ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਵਿਚ ਸ਼ਾਮਲ ਰਿਹਾ। ਉਨ੍ਹਾਂ ਕਿਹਾ ਕਿ ਇਹ ਤਾਂ ਪੰਜਾਬ ਦੇ ਕਿਸਾਨਾਂ ਦੇ ਵੱਡੇ ਰੋਸ ਨੂੰ ਵੇਖਦਿਆਂ ਅਕਾਲੀ ਦਲ ਨੂੰ ਸਰਕਾਰ ਛੱਡਣ ਦਾ ਭਰੇ ਮਨ ਨਾਲ ਮਜਬੂਰੀ ਵਿਚ ਫ਼ੈਸਲਾ ਕਰਨਾ ਪਿਆ ਸੀ।

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement