
8 ਦਸੰਬਰ ਨੂੰ ਸਿਰਫ ਐਮਰਜੈਂਸੀ ਸੇਵਾਵਾਂ ਲਈ ਹੀ ਤੇਲ ਉਪਲੱਬਧ ਕਰਵਿਆ ਜਾਏਗਾ।
ਚੰਡੀਗੜ੍ਹ: ਕਿਸਾਨ ਸੰਗਠਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਖ ਵੱਖ ਵਰਗਾਂ ਤੇ ਜਥੇਬੰਦੀਆਂ ਵਲੋਂ ਦਿੱਲੀ ਵਿੱਚ ਧਰਨਾ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਕੱਲ੍ਹ ਯਾਨੀ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ 'ਤੇ ਵੱਖ-ਵੱਖ ਸੰਸਥਾਵਾਂ ਤੇ ਰਾਜੀਨਤਕ ਪਾਰਟੀ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਬੰਦ ਦੀ ਕਾਲ ਨੂੰ ਪੰਜਾਬ ਦੀ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ।
ਐਸੋਸੀਏਸ਼ਨ ਨੇ ਪੰਜਾਬ ਅੰਦਰ 8 ਦਸੰਬਰ ਨੂੰ ਸਾਰੇ ਸੂਬੇ ਦੇ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਬੁਲਾਰੇ ਮੌਂਟੀ ਗੁਰਮੀਤ ਸਹਿਗਲ ਨੇ ਕਿਹਾ ਹੈ ਕਿ 8 ਦਸੰਬਰ ਨੂੰ ਸਿਰਫ ਐਮਰਜੈਂਸੀ ਸੇਵਾਵਾਂ ਲਈ ਹੀ ਤੇਲ ਉਪਲੱਬਧ ਕਰਵਿਆ ਜਾਏਗਾ।
ਜਿਕਰਯੋਗ ਹੈ ਬੀਤੇ ਦਿਨੀ ਕਿਸਾਨ ਜਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਸੀ। ਇਸ ਦਾ ਐਲਾਨ ਕਈ ਰਾਜਨੀਤਿਕ ਸੰਗਠਨਾਂ ਵਲੋਂ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਕਾਂਗਰਸ, ਤ੍ਰਿਣਮੂਲ ਕਾਂਗਰਸ, ਆਮ ਆਦਮੀ ਪਾਰਟੀ ਤੇ ਖੱਬੀਆਂ ਪਾਰਟੀਆਂ ਸ਼ਾਮਲ ਹਨ।