ਕਿਸਾਨਾਂ ਦੇ ਪ੍ਰਦਰਸ਼ਨ ਨੂੰ ਗੰਭੀਰਤਾ ਨਾਲ ਲੈ ਕੇ ਤਣਾਅ ਨੂੰ ਸਮਾਪਤ ਕਰੇ ਕੇਂਦਰ: ਪਵਾਰ
Published : Dec 7, 2020, 1:20 am IST
Updated : Dec 7, 2020, 1:20 am IST
SHARE ARTICLE
image
image

ਕਿਸਾਨਾਂ ਦੇ ਪ੍ਰਦਰਸ਼ਨ ਨੂੰ ਗੰਭੀਰਤਾ ਨਾਲ ਲੈ ਕੇ ਤਣਾਅ ਨੂੰ ਸਮਾਪਤ ਕਰੇ ਕੇਂਦਰ: ਪਵਾਰ

ਕਿਹਾ, ਦੇਸ਼ ਦੀ ਖੇਤੀਬਾੜੀ ਅਤੇ ਖ਼ੁਰਾਕ ਲੜੀ 'ਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਸਭ ਤੋਂ ਵੱਡਾ ਯੋਗਦਾਨ

ਮੁੰਬਈ, 6 ਦਸੰਬਰ: ਐਨਸੀਪੀ ਦੇ ਮੁਖੀ ਸ਼ਰਦ ਪਵਾਰ ਨੇ ਕੇਂਦਰ ਨੂੰ ਕਿਹਾ ਕਿ ਉਹ ਕਿਸਾਨਾਂ ਦੇ ਅੰਦੋਲਨ ਨੂੰ ਗੰਭੀਰਤਾ ਨਾਲ ਲੈਣ, ਕਿਉਂਕਿ ਜੇ ਤਣਾਅ ਜਾਰੀ ਰਿਹਾ ਤਾਂ ਅੰਦੋਲਨ ਸਿਰਫ਼ ਦਿੱਲੀ ਤਕ ਸੀਮਤ ਨਹੀਂ ਰਹੇਗਾ, ਬਲਕਿ ਦੇਸ਼ ਭਰ ਦੇ ਲੋਕ ਕਿਸਾਨਾਂ ਦੇ ਨਾਲ ਖੜੇ ਹੋ ਜਾਣਗੇ।
ਪਵਾਰ ਨੇ ਐਤਵਾਰ ਨੂੰ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜਦੋਂ ਕਿਸਾਨ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤਾਂ ਇਸ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।
ਸਾਬਕਾ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਰ ਬਦਕਿਸਮਤੀ ਨਾਲ ਅਜਿਹਾ ਨਹੀਂ ਹੋ ਰਿਹਾ। ਮੈਨੂੰ ਉਮੀਦ ਹੈ ਕਿ ਸਰਕਾਰ ਸੂਝਵਾਨ ਹੋਵੇਗੀ ਅਤੇ ਉਹ ਮਸਲੇ ਦੇ ਹੱਲ ਲਈ ਨੋਟਿਸ ਲਵੇਗੀ। ਜੇ ਇਹ ਅੜਿੱਕਾ ਜਾਰੀ ਰਿਹਾ ਤਾਂ ਵਿਰੋਧ ਪ੍ਰਦਰਸ਼ਨ ਸਿਰਫ਼ ਦਿੱਲੀ ਤਕ ਸੀਮਿਤ ਨਹੀਂ ਰਹੇਗਾ, ਬਲਕਿ ਪੂਰੇ ਦੇਸ਼ ਦੇ ਲੋਕ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੇ ਨਾਲ ਖੜੇ ਹੋਣਗੇ।
ਜ਼ਿਕਰਯੋਗ ਹੈ ਕਿ ਹਜ਼ਾਰਾਂ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ 8 ਦਸੰਬਰ ਨੂੰ 'ਭਾਰਤ ਬੰਦ' ਦਾ ਸੱਦਾ ਦਿਤਾ ਹੈ। ਕਿਸਾਨਾਂ ਅਤੇ ਕੇਂਦਰ ਵਿਚਾਲੇ ਕਈ ਦੌਰ ਦੀ ਗੱਲਬਾਤ ਦੇ ਬਾਵਜੂਦ ਮਸਲਾ ਹੱਲ ਨਹੀਂ ਹੋਇਆ ਹੈ।
ਪਵਾਰ ਨੇ ਕਿਹਾ ਕਿ ਦੇਸ਼ ਦੀ ਖੇਤੀਬਾੜੀ ਅਤੇ ਖੁਰਾਕ ਲੜੀ ਵਿਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ। (ਪੀਟੀਆਈ)

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement