ਕਿਸਾਨਾਂ ਨੇ ਪੂਰੇ ਦੇਸ਼ ਨੂੰ ਕੀਤਾ ਇਕ, ਕਿਸਾਨਾਂ ਦੀ ਗਰਜ ਪੂਰੇ ਦੇਸ਼ 'ਚ ਸੁਣਾਈ ਦੇਵੇ : ਨਵਜੋਤ ਸਿੰਘ
Published : Dec 7, 2020, 1:16 am IST
Updated : Dec 7, 2020, 1:16 am IST
SHARE ARTICLE
image
image

ਕਿਸਾਨਾਂ ਨੇ ਪੂਰੇ ਦੇਸ਼ ਨੂੰ ਕੀਤਾ ਇਕ, ਕਿਸਾਨਾਂ ਦੀ ਗਰਜ ਪੂਰੇ ਦੇਸ਼ 'ਚ ਸੁਣਾਈ ਦੇਵੇ : ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ, 6 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਖੇਤੀ ਕਾਨੂੰਨਾਂ ਵਿਰੁਧ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਅੰਦੋਲਨ 'ਚ ਬੱਚੇ, ਬਜ਼ੁਰਗ ਅਤੇ ਬੀਬੀਆਂ ਵੀ ਵਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਉਨ੍ਹਾਂ ਨੂੰ ਠੰਢ ਵੀ ਦੀ ਪਰਵਾਹ ਨਹੀਂ ਹੈ। ਕਿਸਾਨ ਅਪਣੇ ਹੱਕਾਂ ਲਈ ਲੜਾਈ ਉਨਾ ਚਿਰ ਜਾਰੀ ਰਖਣਗੇ, ਜਦੋਂ ਤਕ ਉਨ੍ਹਾਂ ਨੂੰ ਅਪਣੇ ਹੱਕ ਨਹੀਂ ਮਿਲ ਜਾਂਦੇ ਤੇ ਖੇਤੀ ਦੇ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ। ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ।
ਕਿਸਾਨਾਂ ਦੇ ਇਸ ਅੰਦੋਲਨ ਨੂੰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਵੀ ਹਮਾਇਤ ਕੀਤੀ ਹੈ। ਉਨ੍ਹਾਂ ਅਪਣੇ ਟਵਿੱਟਰ ਅਕਾਊਂਟ 'ਤੇ ਇਕ ਵੀਡੀਉ ਪੋਸਟ ਕੀਤੀ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਅੱਜ ਭਾਰਤ ਦੀ ਅਸਲ ਬਹੁਗਿਣਤੀ ਨੇ ਅਪਣੀ ਤਾਕਤ ਵਿਖਾ ਰਹੀ ਹੈ। ਕਿਸਾਨ ਅੰਦੋਲਨ ਅਨੇਕਤਾ ਵਿਚ ਏਕਤਾ ਪੈਦਾ ਕਰ ਰਿਹਾ ਹੈ। ਇਹ ਅਸਹਿਮਤੀ ਦੀ ਚਿੰਗਾੜੀ ਹੈ, ਜੋ ਇਕ ਅੰਦੋਲਨ 'ਚ ਪੂਰੇ ਦੇਸ਼ ਨੂੰ ਇਕ ਕਰ ਦਿੰਦੀ ਹੈ, ਜਿਸ 'ਚ ਜਾਤ, ਰੰਗ ਅਤੇ ਨਸਲ ਤੋਂ ਉੱਪਰ ਉੱਠ ਕੇ ਇਕ ਵਿਸ਼ਾਲ ਅੰਦੋਲਨ 'ਚ ਇਕਜੁੱਟ ਹਨ। ਕਿਸਾਨਾਂ ਦੀ ਇਹ ਗਰਜ਼ ਪੂਰੀ ਦੁਨੀਆਂ ਵਿਚ ਸੁਣਾਈ ਦੇ ਰਹੀ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਇਕੱਲਾ ਦਿੱਲੀ ਤਕ ਹੀ ਸੀਮਤ ਨਹੀਂ ਰਹਿ ਗਿਆ। ਵਿਦੇਸ਼ਾਂ 'ਚ ਬੈਠੇ ਪੰਜਾਬੀ ਵੀ ਕਿਸਾਨਾਂ ਦੇ ਸਮਰਥਨ 'ਚ ਕਾਲੇ ਕਾਨੂੰਨਾਂ ਵਿਰੁਧ ਰੋਸ ਮੁਜ਼ਾਹਰੇ ਕਰ ਰਹੇ ਹਨ। ਨਵਜੋਤ ਸਿੱਧੂ ਵਲੋਂ ਕੀਤਾ ਗਿਆ ਇਹ ਟਵੀਟ ਵੀ ਕਿਸਾਨਾਂ ਦੀ ਹਮਾਇਤ ਲਈ ਹੈ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement