
ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਵਲੋਂ 8 ਦਸੰਬਰ ਦੇ ਬੰਦ ਦੇ ਸਮਰਥਨ ਦਾ ਐਲਾਨ
ਚੰਡੀਗੜ੍ਹ, 6 ਦਸੰਬਰ (ਸੁਰਜੀਤ ਸਿੰਘ ਸੱਤੀ): ਪੰਜਾਬ ਅਤੇ ਹਰਿਆਣਾ ਹਾਰ ਕੌਂਸਲ ਨੇ ਕਿਸਾਨ ਯੂਨੀਅਨਾਂ ਵਲੋਂ ਕੈਲੇ ਖੋਤੀ ਕਾਨੂੰਨਾਂ ਦੇ ਵਿਰੋਧ ਵਿਚ 8 ਦਸੰਬਰ ਨੂੰ ਕੀਤੇ ਜਾ ਰਹੋ ਭਾਰਤ ਬੰਦ ਦੇ ਸਮਰਥਨ ਦਾ ਐਲਾਨ ਕਰਦਿਆਂ ਦੋਵੇਂ ਸੂਬਿਆਂ ਅਤੇ ਚੰਡੀਗੜ੍ਹ ਦੀਆਂ ਸਮੁੱਚੀਆਂ ਬਾਰ ਐਸੋਸੀਏਸ਼ਨਾਂ ਨੂੰ ਕੰਮਕਾਜ ਠੱਪ ਰੱਖਣ ਦਾ ਹੋਕਾ ਦਿਤਾ ਹੈ। ਕੌਂਸਲ ਦੇ ਚੇਅਰਮੈਨ ਕਰਨਜੀਤ ਸਿੰਘ ਤੇ ਹੋਰ ਅਹੁਦੇਦਾਰਾਂ ਨੇ ਇਥੇ ਪ੍ਰੈੱਸ ਕਾਨਫ਼ਰੈਂਸ ਕਰ ਕੇ ਕਿਹਾ ਕਿ ਇਨ੍ਹਾਂ ਕਾਨੂਨਾਂ ਨਾਲ ਸਿਰਫ਼ ਕਿਸਾਨਾਂ ਨੂੰ ਹੀ ਨਹੀਂ, ਸਗੋਂ ਵਕੀਲ ਭਾਈਚਾਰੇ ਨੂੰ ਵੀ ਪ੍ਰਭਾਵ ਪਵੇਗਾ ਕਿਉਂਕਿ ਖੇਤੀ ਕਾਨੂੰਨਾਂ ਵਿਚ ਕਾਰੋਬਾਰੀ ਸਾਂਝੋਦਾਰੀ, ਕਾਂਟਰੈਕਟ