
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਸੰਕੇਤਕ ਰੂਪ ਵਿਚ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਇਆ ਗਿਆ।
ਸ੍ਰੀ ਅਨੰਦਪੁਰ ਸਾਹਿਬ, -ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸ੍ਰੀ ਅਨੰਦਪੁਰ ਸਾਹਿਬ ‘ਚ ਹੋਣ ਵਾਲੇ ਵਿਸ਼ਾਲ ਸਮਾਗਮ,ਕਿਸਾਨੀ ਸੰਘਰਸ਼ ਦੇ ਮੱਦੇ ਨਜ਼ਰ ਰੱਦ ਕਰ ਦਿੱਤੇ ਗਏ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਸੰਕੇਤਕ ਰੂਪ ਵਿਚ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਇਆ ਗਿਆ।
Parkash Singh Badalਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਿਸਾਨੀ ਸੰਘਰਸ਼ ਦੀ ਸਫਲਤਾ ਲਈ ਅਰਦਾਸ ਕਰਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੱਖੇ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਕ ਸਦੀ ਪਹਿਲਾਂ ਸੰਘਰਸ਼ਾਂ 'ਚੋਂ ਨਿਕਲ ਕੇ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਹੀ ਨਹੀਂ, ਬਲਕਿ ਦੇਸ਼ ਦੀ ਕਿਸਾਨੀ ਦੇ ਨਾਲ ਗੂੜ੍ਹਾ ਰਿਸ਼ਤਾ ਹੈ।
Daljit Cheema
ਇਹੀ ਕਾਰਨ ਹੈ ਕਿ ਕਿਸਾਨੀ ਖ਼ਾਤਰ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਦੀ ਤਰ੍ਹਾਂ ਹਰ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਰਹਿੰਦਾ ਹੈ । ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਭਾਰਤ ਸਰਕਾਰ ਵਲੋਂ ਦਿੱਤੇ ਗਏ ਸਨਮਾਨ ਨੂੰ ਵਾਪਸ ਕਰਨ ਦੀ ਗੱਲ ਹੋਵੇ, ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਕਿਸਾਨੀ ਖ਼ਾਤਰ ਆਪਣੀ ਜਾਨ ਤੱਕ ਕੁਰਬਾਨ ਕਰਨ ਤੋਂ ਕਦੇ ਪਿੱਛੇ ਨਹੀਂ ਹਟਦਾ।
photoਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਇਕ ਐਸੀ ਪਾਰਟੀ ਹੈ, ਜੋ ਕਿਸਾਨਾਂ ਦੀ ਮਾਂ ਪਾਰਟੀ ਹੈ ਅਤੇ ਕਿਸਾਨਾਂ ਦੀ ਪੂਰੀ ਤਰ੍ਹਾਂ ਦੇ ਨਾਲ ਹਮਦਰਦ ਹੀ ਨਹੀਂ ਬਲਕਿ ਕਿਸਾਨੀ ਸੰਘਰਸ਼ਾਂ ਚੋਂ ਉਪਜੀ ਹੋਈ ਪਾਰਟੀ ਹੈ ਇਹੀ ਕਾਰਨ ਹੈ ਕਿ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਦੇਸ਼ ਦੇ ਸਭ ਤੋਂ ਵੱਡੇ ਕਿਸਾਨ ਆਗੂ ਵਜੋਂ ਵੀ ਜਾਣਿਆ ਜਾਂਦਾ ਹੈ
ਪਰ ਜਿਸ ਤਰ੍ਹਾਂ ਦੇ ਨਾਲ ਅੱਜ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਬਜ਼ਿੱਦ ਹੈ ਅਤੇ ਦੇਸ਼ ਦੀ ਕਿਸਾਨੀ ਨੂੰ ਅਣਗੌਲਿਆਂ ਕਰ ਰਹੀ ਹੈ, ਉਹ ਬਹੁਤ ਹੀ ਮੰਦਭਾਗਾ ਹੈ। ਇਹੀ ਕਾਰਨ ਹੈ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਕੈਬਨਿਟ 'ਚੋਂ ਅਸਤੀਫ਼ਾ ਦਿੱਤਾ ਅਤੇ ਐਨ. ਡੀ. ਏ. ਤੋਂ ਨਾਤਾ ਦਿੱਤਾ।