
ਇਸ 'ਚ ਸਥਾਨਕ ਸਿੱਖ ਸਮਾਜ, ਹਜ਼ੂਰੀ ਖ਼ਾਲਸਾ ਦੇ ਨੌਜਵਾਨ ਅਤੇ ਜ਼ਿਲ੍ਹੇ ਦੇ ਕਿਸਾਨ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ।
ਹਰਸਾ ਛੀਨਾ- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਧਰਨਾ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਬਹੁਤ ਸਾਰੇ ਵਰਗ ਕਿਸਾਨਾਂ ਦੇ ਹੱਕ ਵਿੱਚ ਖੜੇ ਹਨ। ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਅੱਜ ਸਮੂਹ ਹਜ਼ੂਰੀ ਸਾਧ ਸੰਗਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਲੋਂ ਜ਼ਿਲ੍ਹਾ ਕੁਲੈਕਟਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ।
ਇਹ ਧਰਨਾ ਸੰਤ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਪਾਲ ਸਿੰਘ ਲਾਂਗਰੀ ਨੇ ਦੱਸਿਆ "ਸਮੂਹ ਹਜ਼ੂਰੀ ਖ਼ਾਲਸਾ ਵਲੋਂ ਗੁਰਦੁਆਰਾ ਸੱਚਖੰਡ ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਸਵੇਰੇ 11 ਵਜੇ ਅਰਦਾਸ ਉਪਰੰਤ ਜ਼ਿਲ੍ਹਾ ਕੁਲੈਕਟਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ।
ਇਸ ਤੋਂ ਬਾਅਦ 'ਚ ਦਫਤਰ ਮੂਹਰੇ ਰੋਸ ਧਰਨਾ ਦਿੱਤਾ ਜਾਵੇਗਾ। ਇਸ 'ਚ ਸਥਾਨਕ ਸਿੱਖ ਸਮਾਜ, ਹਜ਼ੂਰੀ ਖ਼ਾਲਸਾ ਦੇ ਨੌਜਵਾਨ ਅਤੇ ਜ਼ਿਲ੍ਹੇ ਦੇ ਕਿਸਾਨ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ।