ਜ਼ਮੀਰ ਦੀ ਅਵਾਜ਼ ਸੁਣਕੇ ਪਾਰਟੀ ਛੱਡ ਕਿਸਾਨਾਂ ਨਾਲ ਡਟਣ ਪੰਜਾਬ ਭਾਜਪਾ ਦੇ ਆਗੂ ਤੇ ਵਰਕਰ - ਭਗਵੰਤ ਮਾਨ
Published : Dec 7, 2020, 4:48 pm IST
Updated : Dec 7, 2020, 4:48 pm IST
SHARE ARTICLE
Bhagwant mann
Bhagwant mann

ਖੇਤੀ ਰਾਜ ਮੰਤਰੀ ਦਾ ਬਿਆਨ ਸਮੁੱਚੇ ਦੇਸ਼ ਦੇ ਕਿਸਾਨਾਂ ਦਾ ਅਪਮਾਨ - ਭਗਵੰਤ ਮਾਨ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜ਼ਮੀਰ ਦੀ ਅਵਾਜ਼ ਸੁਣਨ ਦਾ ਵਾਸਤਾ ਦਿੰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਆਗੂਆਂ ਅਤੇ ਵਰਕਰਾਂ ਨੂੰ ਭਾਜਪਾ ਛੱਡਕੇ ਕਿਸਾਨਾਂ ਨਾਲ ਡੱਟਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ (ਬਾਦਲ) ਉਤੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸੱਚੇ ਸੁੱਚੇ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਵੀ ਇਨ੍ਹਾਂ ਭ੍ਰਿਸ਼ਟ ਅਤੇ ਦੋਗਲੀ ਸੋਚ ਵਾਲੀਆਂ ਰਵਾਇਤੀ ਪਾਰਟੀਆਂ ਦਾ ਖਹਿੜਾ ਛੱਡ ਦੇਣਾ ਚਾਹੀਦਾ ਹੈ।

bjpBJP

ਪਾਰਟੀ ਦੇ ਹੈਡਕੁਆਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਭਾਜਪਾ ਨਾਲ ਮਿਲਕੇ ਕਾਂਗਰਸ ਅਤੇ ਅਕਾਲੀ ਦਲ ਬਾਦਲ ਵੀ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਨੂੰ ਤੋੜਨ ਦੇ ਏਜੰਡੇ ਉਤੇ ਲੱਗੇ ਹੋਏ ਹਨ ਅਤੇ ਅੰਦਰ ਖਾਤੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਕਿਸਾਨ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਹੈ। ਠੰਢੀਆਂ ਰਾਤਾਂ ਵਿਚ ਖੁੱਲ੍ਹੇ ਅਸਮਾਨ ਹੇਠ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਡਟਿਆ ਹੋਇਆ ਹੈ। ਇਸ ਮੌਕੇ ਸਾਨੂੰ ਸਭ ਨੂੰ ਸਿਆਸਤ ਤੋਂ ਉਪਰ ਉਠਕੇ ਕਿਸਾਨਾਂ ਦਾ ਖੁੱਲ੍ਹਕੇ ਸਾਥ ਦੇਣਾ ਚਾਹੀਦਾ ਹੈ।

Congress RallyCongress 

ਇਸ ਲਈ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬਾਦਲ ਦੇ ਆਗੂਆਂ ਨੂੰ ਜ਼ਮੀਰ ਦੀ ਅਵਾਜ਼ ਸੁਣਕੇ ਇਨ੍ਹਾਂ ਲੁਟੇਰਿਆਂ ਤੋਂ ਕਿਨਾਰਾ ਕਰਨਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਅੱਜ ਭਾਜਪਾ ਉਨ੍ਹਾਂ ਦਾ ਵਿਰੋਧ ਕਰ ਰਹੀ ਹੈ ਜੋ ਕਿਸਾਨਾਂ ਦੇ ਅੰਦੋਲਨ ਵਿਚ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਖੇਤੀ ਬਾਰੇ ਸਾਰੇ ਕਾਲੇ ਕਾਨੂੰਨਾਂ ਦਾ ਸਖਤ ਵਿਰੋਧ ਕਰਦੀ ਆਈ ਹੈ ਅਤੇ ਖੁੱਲ੍ਹਕੇ ਕਿਸਾਨ ਦੇ ਸਮਰਥਨ 'ਚ ਖੜ੍ਹੀ ਹੈ।

Arvind KejriwalArvind Kejriwal

ਇਸੇ ਕਰਕੇ ਭਾਜਪਾ ਦੇ ਨਾਲ-ਨਾਲ ਬਾਦਲ ਅਤੇ ਕੈਪਟਨ ਵੀ ਆਮ ਆਦਮੀ ਪਾਰਟੀ ਵਿਰੁੱਧ ਝੂਠਾ ਪ੍ਰਚਾਰ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਜਦੋਂ (ਸੋਮਵਾਰ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਸੇਵਾਦਾਰ ਵਜੋਂ ਸਿੰਘੂ ਬਾਰਡਰ ਉਤੇ ਕਿਸਾਨਾਂ ਨੂੰ ਮਿਲਕੇ ਵਾਪਸ ਆ ਰਹੇ ਸਨ ਤਾਂ ਭਾਜਪਾ ਦੇ ਆਗੂਆਂ ਵੱਲੋਂ ਉਨ੍ਹਾਂ (ਕੇਜਰੀਵਾਲ) ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਮੇਤ ਪੂਰੀ ਆਮ ਆਦਮੀ ਪਾਰਟੀ ਇਸ ਤਰ੍ਹਾਂ ਦੇ ਡਰਾਮਿਆਂ ਦੀ ਪ੍ਰਵਾਹ ਨਹੀਂ ਕਰਦੀ ਅਤੇ ਨਾ ਹੀ ਕਿਸੇ ਤੋਂ ਡਰਦੀ ਹੈ।

Bhagwant Mann Bhagwant Mann

ਉਨ੍ਹਾਂ ਕਿਹਾ ਕਿ ਕੋਈ ਵੀ ਤਾਕਤ ਆਮ ਆਦਮੀ ਪਾਰਟੀ ਨੂੰ ਕਿਸਾਨਾਂ ਦਾ ਸਾਥ ਦੇਣ ਤੋਂ ਰੋਕ ਨਹੀਂ ਸਕਦੀ। ਆਮ ਆਦਮੀ ਪਾਰਟੀ ਕਿਸਾਨਾਂ ਨਾਲ ਪਹਿਲਾਂ ਵੀ ਖੜ੍ਹੀ ਸੀ, ਹੁਣ ਵੀ ਖੜ੍ਹੀ ਹੈ ਅਤੇ ਭਵਿੱਖ ਵਿਚ ਵੀ ਡਟੀ ਰਹੇਗੀ, ਬੇਸ਼ੱਕ ਕੋਈ ਕਿੰਨਾ ਵੀ ਦਬਾਅ ਪਾਉਣ ਦੀ ਕੋਸ਼ਿਸ਼ ਕਿਉਂ ਨਾ ਕਰੇ। ਕੇਂਦਰੀ ਖੇਤੀ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਬਿਆਨ ਉਤੇ ਪਲਟਵਾਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਇਕ ਪਾਸੇ ਤਾਂ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ ਦੂਜੇ ਪਾਸੇ ਮੋਦੀ ਸਰਕਾਰ ਦੇ ਮੰਤਰੀ ਹੰਕਾਰ ਨਾਲ ਭਰੀਆਂ ਟਿੱਪਣੀਆਂ ਕਰ ਰਹੇ ਹਨ।

 

ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਵਿਚ 6ਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਮੰਤਰੀ ਦਾ ਅਜਿਹਾ ਬਿਆਨ ਦੱਸਦਾ ਹੈ ਕਿ ਮੋਦੀ ਸਰਕਾਰ ਅਜੇ ਵੀ ਕਿਸਾਨ ਅੰਦੋਲਨ ਨੂੰ ਹਲਕੇ ਵਿਚ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਤਾਂ ਅੱਜ ਨਹੀਂ ਤਾਂ ਕੱਲ੍ਹ ਅੜੀਅਲ ਰਵਈਆ ਛੱਡਕੇ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ, ਕਿਉਂਕਿ ਅੰਦੋਲਨਕਾਰੀ ਕਿਸਾਨਾਂ ਨੇ ਦੋ ਟੁਕ ਵਿਚ ਹਾਂ ਜਾਂ ਨਾ ਵਿਚ ਜਵਾਬ ਮੰਗਿਆ ਹੈ।

Narendra ModiNarendra Modi

ਮਾਨ ਨੇ ਕਿਹਾ ਕਿ ਭਾਜਪਾ ਦੇ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਪੰਜਾਬ ਤੇ ਗੁਰਦਾਸਪੁਰ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ ਵੱਲੋਂ ਕੀਤੀ ਗਈ ਬਿਆਨਬਾਜ਼ੀ ਪੂਰੀ ਤਰ੍ਹਾਂ ਗੈਰਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਨਾਲ ਹੈ ਜਿਨ੍ਹਾਂ ਨੇ ਉਸ ਨੂੰ ਵੋਟਾਂ ਪਾ ਕੇ ਸੰਸਦ ਵਿਚ ਭੇਜਿਆ ਜਾਂ ਉਸ ਭਾਜਪਾ ਨਾਲ ਜੋ ਕਾਰਪੋਰੇਟ ਘਰਾਣਿਆਂ ਹੱਥੋਂ ਕਿਸਾਨਾਂ ਨੂੰ ਖਤਮ ਕਰ ਦੇਣਾ ਚਾਹੁੰਦੀ ਹੈ।

MSPMSP

ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੀ ਨੀਅਤ ਖਰਾਬ ਹੈ। ਉਨ੍ਹਾਂ ਕਿਹਾ ਕਿ ਇਸ ਪਾਸੇ ਤਾਂ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਦੌਰ ਜਾਰੀ ਰੱਖਿਆ ਹੈ, ਦੂਜੇ ਪਾਸੇ ਭਾਜਪਾ ਨੇ ਕਾਲੇ ਕਾਨੂੰਨ ਨੂੰ ਸਹੀ ਸਾਬਤ ਕਰਨ ਲਈ ਝੂਠ ਨਾਲ ਭਰੀ ਧੋਖਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਕਿ ਐਮਐਸਪੀ ਤਾਂ ਕੇਵਲ ਅਮੀਰ ਕਿਸਾਨਾਂ ਨੂੰ ਮਿਲ ਰਹੀ ਹੈ, ਜੋ ਕੇਵਲ 6 ਫੀਸਦੀ ਹਨ।

pm modiPM modi

ਮਾਨ ਨੇ ਭਾਜਪਾ ਸਰਕਾਰ ਵੱਲੋਂ ਕੀਤੀ ਜਾਂਦੀ ਬਿਆਨਬਾਜ਼ੀ ਉਤੇ ਪਲਟਵਾਰ ਕਰਦਿਆਂ ਸਵਾਲ ਕੀਤਾ ਕਿ ਜੇਕਰ ਅਸਲੀ ਕਿਸਾਨ ਖੇਤਾਂ ਵਿਚ ਹਨ ਤਾਂ ਦਿੱਲੀ ਸੀਮਾ ਉਤੇ ਡਟੇ ਲੱਖਾਂ ਕਿਸਾਨ ਕੌਣ ਹਨ ਅਤੇ ਕੇਂਦਰ ਸਰਕਾਰ ਦੇ ਮੰਤਰੀ ਉਨ੍ਹਾਂ ਦੇ ਆਗੂਆਂ ਨਾਲ ਮੈਰਾਥਨ ਮੀਟਿੰਗਾਂ ਕਿਉਂ ਕਰ ਰਹੇ ਹਨ? ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਇਸ ਵਹਿਮ ਵਿਚ ਨਹੀਂ ਰਹਿਣਾ ਚਾਹੀਦਾ ਕਿ ਕਿਸਾਨ ਕਿਸੇ ਰਾਜਨੀਤਿਕ ਏਜੰਡੇ ਤਹਿਤ ਕਿਸੇ ਹੋਰ ਦੇ ਇਸ਼ਾਰਿਆਂ ਉਤੇ ਸਰਦੀ ਦੇ ਮੌਸਮ ਵਿਚ ਸਰਕਾਰ ਨਾਲ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਤੇ ਮੋਦੀ ਸਰਕਾਰ ਨੂੰ ਇਹ ਬਦਨੀਅਤ ਬਹੁਤ ਭਾਰੀ ਪਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement