
ਉਨ੍ਹਾਂ ਕਿਹਾ ਕਿ ਇਹ ਕਿਸਾਨ ਲਹਿਰ ਰਾਜਨੀਤਕ ਪਾਰਟੀਆਂ ਹਿੱਤਾਂ ਤੋਂ ਉੱਪਰ ਉੱਠ ਕੇ ਕਿਸਾਨੀ ਮਸਲਿਆਂ ‘ਤੇ ਲੜੀ ਜਾ ਰਹੀ ਹੈ
ਚੰਡੀਗੜ੍ਹ : ਦੇਸ਼ ਦਾ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਬਾਰਡਰ ‘ਤੇ ਸੰਘਰਸ਼ ਕਰ ਰਿਹਾ ਹੈ ਅਤੇ ਉਸ ਦਾ ਪੁੱਤਰ ਦੇਸ਼ ਦੀ ਸਰਹੱਦ ‘ਤੇ ਰਾਖੀ ਕਰ ਰਿਹਾ ਹੈ , ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਦੀ ਹਮਾਇਤ ਵਿੱਚ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਸੁਨੀਲ ਜਾਖੜ ਨੇ ਕਿਹਾ ਕਿ ਦੇਸ਼ ਦਾ ਕਿਸਾਨ ਅੱਜ ਪੂਰੇ ਦੇਸ਼ ਦਾ ਢਿੱਡ ਭਰ ਰਿਹਾ ਹੈ, ਇਕ ਸਮਾਂ ਸੀ ਜਦੋਂ ਦੇਸ਼ ਨੂੰ ਅਮਰੀਕਾ ਤੋਂ ਅਨਾਜ ਮੰਗਵਾਉਣਾ ਪੈਂਦਾ ਸੀ, ਕਿਸਾਨਾਂ ਦੀ ਮਿਹਨਤ ਸਦਕਾ ਦੇਸ਼ ਅਨਾਜ ਤੌਰ ‘ਤੇ ਆਤਮ ਨਿਰਭਰ ਹੋ ਗਿਆ ਹੈ।
photoਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸਾਨ ਵਿਰੋਧੀ ਬਿੱਲ ਪਾਸ ਕਰ ਕੇ ਦੇਸ਼ ਦੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ ਹੈ ਜਦਕਿ ਕਿਸਾਨ ਪਹਿਲਾਂ ਹੀ ਖੁਦਕੁਸ਼ੀਆਂ ਕਰ ਰਿਹਾ ਹੈ। ਸੁਨੀਲ ਜਾਖੜ ਨੇ ਭਾਰਤ ਬੰਦ ਦੀ ਹਮਾਇਤ ਕਰਦਿਆਂ ਸਮੂਹ ਕਾਂਗਰਸੀ ਵਰਕਰਾਂ, ਆਗੂਆਂ, ਸੀਨੀਅਰ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੁਆਰਾ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਵਿੱਚ ਤਨਦੇਹੀ ਨਾਲ ਲਾਗੂ ਕਰਨ।
Jakhar and Captianਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰਿਆਂ ‘ਤੇ ਹਰਿਆਣਾ ਦੀ ਸਰਕਾਰ ਵੱਲੋਂ ਕਿਸਾਨਾਂ ਰਾਹੀਂ ਮੰਗ ਉਠਾਈ ਜਾ ਰਹੀ ਹੈ ਕਿ ਇਨ੍ਹਾਂ ਕਿਸਾਨੀ ਮੰਗਾਂ ਵਿਚ ਐੱਸਵਾਈਐੱਲ ਦੀ ਮੰਗ ਨੂੰ ਉਠਾਇਆ ਜਾਵੇ ,ਉਨ੍ਹਾਂ ਕਿਹਾ ਕਿ ਇਹ ਕਿਸਾਨੀ ਸੰਘਰਸ਼ ਖ਼ਿਲਾਫ਼ ਇਕ ਸਾਜ਼ਿਸ਼ ਰਚੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇਹ ਕਿਸਾਨ ਲਹਿਰ ਰਾਜਨੀਤਕ ਪਾਰਟੀਆਂ ਹਿੱਤਾਂ ਤੋਂ ਉੱਪਰ ਉੱਠ ਕੇ ਕਿਸਾਨੀ ਮਸਲਿਆਂ ‘ਤੇ ਲੜੀ ਜਾ ਰਹੀ ਹੈ ,
photoਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਨੇ ਜਿੱਥੇ ਹਰੀ ਕ੍ਰਾਂਤੀ ਦੌਰਾਨ ਮੋਢੀ ਰੋਲ ਅਦਾ ਕੀਤਾ ਉੱਥੇ ਹੀ ਪੰਜਾਬ ਦਾ ਕਿਸਾਨ ਕਿਸਾਨੀ ਸੰਘਰਸ਼ ਵਿਚ ਵੀ ਮੋਢੀ ਰੋਲ ਅਦਾ ਕਰ ਰਿਹਾ ਹੈ । ਸਾਨੂੰ ਪੰਜਾਬ ਦੀ ਕਿਸਾਨੀ ਉੱਤੇ ਮਾਣ ਹੈ ,ਇਹ ਅੰਦੋਲਨ ਕਿਸਾਨਾਂ ਦੀ ਕ੍ਰਾਂਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਿੱਲ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹਨ , ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀ ਲੁੱਟ ਕਰਨ ਦੀ ਖੁੱਲ੍ਹੀ ਇਜਾਜ਼ਤ ਦਿੰਦਾ ਹੈ ਅੰਤ ਵਿਚ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੰਸਦ ਦੀ ਮੀਟਿੰਗ ਬੁਲਾਈ ਜਾਵੇ ਅਤੇ ਉਸ ਵਿਚ ਕਿਸਾਨੀ ਬਿੱਲਾਂ ਨੂੰ ਮੁੱਢੋਂ ਰੱਦ ਕੀਤਾ ਜਾਵੇ।