ਬਾਦਲਾਂ ਨੇ ਪੰਜਾਬ ਵਿਚ ਮਾਫੀਆ ਰਾਜ ਪੈਦਾ ਕੀਤਾ ਤੇ ਕੈਪਟਨ ਨਾਲ ਮਿਲੀਭੁਗਤ ਨਾਲ ਜਾਰੀ ਰੱਖਿਆ-CM ਚੰਨੀ
Published : Dec 7, 2021, 8:18 pm IST
Updated : Dec 7, 2021, 8:18 pm IST
SHARE ARTICLE
CM Channi at Fazilka
CM Channi at Fazilka

ਸੀਐਮ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਗਰੀਬ ਤੇ ਮੱਧਵਰਗੀ ਲੋਕਾਂ ਨੂੰ ਵੀ ਸਿਹਤ ਅਤੇ ਸਿੱਖਿਆ ਵਰਗੀਆਂ ਬਰਾਬਰ ਦੀਆਂ ਸਹੁਲਤਾਂ ਮੁਹਈਆ ਕਰਵਾਈਆਂ ਜਾਣ।

ਫਾਜਿ਼ਲਕਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਆਖਿਆ ਹੈ ਕਿ ਬਾਦਲ ਪਰਿਵਾਰ ਨੇ ਰਾਜ ਵਿਚ ਮਾਫੀਆਂ ਰਾਜ ਪੈਦਾ ਕੀਤਾ ਸੀ ਜਿਸ ਨੇ ਹਰ ਹਰਬਾ ਵਰਤ ਕੇ ਲੋਕਾਂ ਤੇ ਸਰਕਾਰੀ ਸੌਮਿਆਂ ਨੂੰ ਲੁੱਟਿਆ ਅਤੇ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਸਮੇਂ ਵੀ ਬਾਦਲ ਪਰਿਵਾਰ ਦੀ ਇਹ ਮਿਲੀਭੁਗਤ ਜਾਰੀ ਰਹੀ, ਪਰ ਹੁਣ ਲੋਕਾਂ ਦੀ ਸਰਕਾਰ ਕਾਇਮ ਹੋਈ ਹੈ ਅਤੇ ਹਰ ਪ੍ਰਕਾਰ ਦੇ ਮਾਫੀਏ ਦਾ ਖਾਤਮਾ ਕੀਤਾ ਜਾ ਰਿਹਾ ਹੈ।

CM Channi at FazilkaCM Channi at Fazilka

ਇਸ ਦੇ ਨਾਲ ਹੀ ਕੇਜਰੀਵਾਲ ਅਤੇ ਬਾਹਰਲੇ ਸੂਬਿਆਂ ਤੋਂ ਆਈ ਉਨ੍ਹਾਂ ਦੀ ਟੋਲੀ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਦਿੱਲੀ ਵਿਚ ਤਾਂ ਲੋਕਾਂ ਦੀ ਭਲਾਈ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਪਰ ਦਿਲ ਦੇ ਕਾਲੇ ਕੇਜਰੀਵਾਲ ਵੱਲੋਂ ਇੱਥੇ ਆ ਕੇ ਲੋਕਾਂ ਨੂੰ ਝੂਠੇ ਸਬਜਬਾਗ ਵਿਖਾ ਕੇ ਗੁੰਮਰਾਹ ਕਰਨ ਦੀ ਕੋਸਿ਼ਸ ਕੀਤੀ ਜਾ ਰਹੀ ਹੈ।ਪਰ ਪੰਜਾਬ ਦੇ ਸੂਝਵਾਨ ਲੋਕਾਂ ਇੰਨ੍ਹਾਂ ਦਾ ਭਰਮਾਊ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋਣਗੇ ਅਤੇ ਪੰਜਾਬ ਦੀ ਵਾਗਡੋਰ ਪੰਜਾਬ ਦੇ ਲੋਕਾਂ ਦੇ ਹੱਥ ਵਿਚ ਹੀ ਰੱਖਣਗੇ। ਅੱਜ ਇੱਥੇ ਬਹੁਮੰਤਵੀ ਖੇਡ ਸਟੇਡੀਅਮ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਸਰਹੱਦੀ ਜਿ਼ਲ੍ਹੇ ਫਾਜਿ਼ਲਕਾ ਵਿਚ ਸਿਹਤ ਸਹੁਲਤਾਂ ਅਤੇ ਮੈਡੀਕਲ ਪੜਾਈ ਦੀ ਸੁਵਿਧਾ ਰਾਜ ਦੇ ਦੂਰ ਦਰਾਜ ਦੇ ਲੋਕਾਂ ਤੱਕ ਪਹੁੰਚਾਉਣ ਲਈ ਇੱਥੇ ਮੈਡੀਕਲ ਕਾਲਜ ਖੋਲਣ ਦਾ ਐਲਾਨ ਕੀਤਾ।

CM Channi at FazilkaCM Channi at Fazilka

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਗਰੀਬ ਤੇ ਮੱਧਵਰਗੀ ਲੋਕਾਂ ਨੂੰ ਵੀ ਸਿਹਤ ਅਤੇ ਸਿੱਖਿਆ ਵਰਗੀਆਂ ਬਰਾਬਰ ਦੀਆਂ ਸਹੁਲਤਾਂ ਮੁਹਈਆ ਕਰਵਾਈਆਂ ਜਾਣ। ਇਸ ਲਈ ਉਨ੍ਹਾਂ ਨੇ ਫਾਜਿ਼ਲਕਾ ਵਿਚ ਮੈਡੀਕਲ ਕਾਲਜ ਬਣਾਉਣ ਦੇ ਨਾਲ ਨਾਲ ਇੱਥੋਂ ਦੇ ਸਰਕਾਰੀ ਕਾਲਜ ਵਿਚ ਪੋਸਟ ਗ੍ਰੈਜ਼ੁਏਟ ਪੱਧਰ ਦੇ ਨਵੇਂ ਕਿੱਤਾਮੁੱਖੀ ਕੋਰਸ ਸ਼ੁਰੂ ਕਰਨ ਦਾ ਐਲਾਣ ਵੀ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਫਾਜਿ਼ਲਕਾ ਦੀਆਂ ਤਿੰਨ ਇਤਿਹਾਸਕ ਥਾਂਵਾਂ ਦੀ ਪੂਰਾਤੱਤਵ ਵਿਭਾਗ ਰਾਹੀਂ ਸੰਭਾਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੰਬੰੰਧਤ ਵਿਭਾਗ ਦੀ ਕਮੇਟੀ ਇੰਨ੍ਹਾਂ ਇਤਿਹਾਸਕ ਥਾਂਵਾਂ ਦਾ ਦੌਰਾ ਕਰਕੇ ਇੰਨ੍ਹਾਂ ਨੂੰ ਸੰਭਾਲ ਲਈ ਨੀਤੀ ਤਿਆਰ ਕਰੇਗੀ।

CM Channi at FazilkaCM Channi at Fazilka


ਮੁੱਖ ਮੰਤਰੀ ਨੇ ਸਰਹੱਦੀ ਕਿਸਾਨਾਂ ਦੇ ਜਮੀਨਾਂ ਦੇ ਮਾਲਕੀ ਹੱਕ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇੰਨ੍ਹਾਂ ਕਿਸਾਨਾਂ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਜਮੀਨ ਦੇ ਮਾਲਕੀ ਹੱਕ ਦੇਵੇਗੀ ਜਿੰਨ੍ਹਾਂ ਨੇ ਜਮੀਨ ਦੀ ਕੀਮਤ ਅਦਾ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਤਾਰ ਪਾਰਲੇ ਕਿਸਾਨਾਂ ਨੂੰ ਮੁਆਵਜੇ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਅਤੇ ਕੁਦਰਤੀ ਆਫ਼਼ਤਾਂ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਵੀ ਜਲਦ ਅਦਾ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਫਾਜਿ਼ਲਕਾ ਵਿਖੇ 20.72 ਕਰੋੜ ਰੁਪਏ ਦੀ ਲਾਗਤ ਨਾਲ ਬਣੇ 100 ਬੈਡ ਦੇ ਜਿ਼ਲ੍ਹਾ ਹਸਪਤਾਲ ਅਤੇ 5 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਸ਼ਹੀਦ ਊਧਮ ਸਿੰਘ ਬੱਸ ਟਰਮੀਨਲ ਦਾ ਉਦਘਾਟਨ ਕੀਤਾ।

CM ChanniCM Channi

ਇਸ ਤੋਂ ਪਹਿਲਾਂ ਹਲਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਸਾਬਕਾ ਸਾਂਸਦ ਸ਼ੇਰ ਸਿੰਘ ਘੁਬਾਇਆ ਨੇ ਬੋਲਦਿਆਂ ਮੁੱਖ ਮੰਤਰੀ ਨੂੰ ਜੀ ਆਇਆਂ ਨੂੰ ਆਖਦਿਆਂ ਇਲਾਕੇ ਦੀਆਂ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖੀਆ।ਇਸ ਮੌਕੇ ਸਾਬਕਾਂ ਸਾਂਸਦ ਮੋਹਨ ਸਿੰਘ ਫਲੀਆਂਵਾਲਾ, ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਸੁਰਿੰਦਰ ਸਚਦੇਵਾ, ਗੁਰਜੰਟ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ, ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਮਲਾ, ਸੰਦੀਪ ਜਾਖੜ, ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ, ਐਸਐਸਪੀ ਹਰਮਨਬੀਰ ਸਿੰਘ ਗਿੱਲ ਵੀ ਹਾਜਰ ਸਨ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement