ਕੈਪਟਨ ਨੇ BJP ਆਗੂਆਂ ਨਾਲ ਸ਼ੁਰੂ ਕੀਤੀਆਂ ਮੀਟਿੰਗਾਂ, ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨਾਲ ਹੋਈ ਮੁਲਾਕਾਤ
Published : Dec 7, 2021, 4:34 pm IST
Updated : Dec 7, 2021, 4:34 pm IST
SHARE ARTICLE
Captain Amarinder Singh Meeting With Union Minister Gajendra Shekhawat
Captain Amarinder Singh Meeting With Union Minister Gajendra Shekhawat

ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ ਹਨ।

ਚੰਡੀਗੜ੍ਹ: ਭਾਜਪਾ ਦੇ ਪੰਜਾਬ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ ਹਨ। ਇਸ ਦੌਰਾਨ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਆਗੂਆਂ ਵਿਚਾਲੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਸਭ ਤੋਂ ਅਹਿਮ ਸੀਟ ਵੰਡ ਦੀ ਚਰਚਾ ਹੈ।

Captain Amarinder Singh Meeting With Union Minister Gajendra ShekhawatCaptain Amarinder Singh Meeting With Union Minister Gajendra Shekhawat

ਪੰਜਾਬ ਚੋਣਾਂ ਸਬੰਧੀ ਸ਼ੁਰੂਆਤੀ ਚਰਚਾ ਤੋਂ ਬਾਅਦ ਇਸ ਦੀ ਰਿਪੋਰਟ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਅਮਰਿੰਦਰ ਸਿੰਘ ਅਤੇ ਜੇਪੀ ਨੱਡਾ ਦੀ ਮੁਲਾਕਾਤ ਹੋ ਸਕਦੀ ਹੈ। ਕੈਪਟਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨੀ ਹੈ। ਹਾਲਾਂਕਿ ਅਮਿਤ ਸ਼ਾਹ ਫਿਲਹਾਲ ਰੁੱਝੇ ਹੋਏ ਹਨ, ਇਸ ਲਈ ਕੈਪਟਨ ਅਮਰਿੰਦਰ ਸਿੰਘ ਦਾ ਦਿੱਲੀ ਦੌਰਾ ਮੁਲਤਵੀ ਹੋ ਗਿਆ ਹੈ।

Captain Amarinder Singh Meeting With Union Minister Gajendra ShekhawatCaptain Amarinder Singh Meeting With Union Minister Gajendra Shekhawat

ਪੰਜਾਬ ਵਿਚ 117 ਵਿਧਾਨ ਸਭਾ ਸੀਟਾਂ ਹਨ। ਜਿੱਥੇ ਕੈਪਟਨ ਅਮਰਿੰਦਰ ਸਿੰਘ ਭਾਜਪਾ ਅਤੇ ਅਕਾਲੀ ਦਲ (ਸੰਯੁਕਤ) ਨਾਲ ਮਿਲ ਕੇ ਚੋਣ ਮੈਦਾਨ ਵਿਚ ਉਤਰਨਗੇ। ਹਾਲਾਂਕਿ ਇਹਨਾਂ ਪਾਰਟੀਆਂ ਵਿਚਾਲੇ ਕੋਈ ਰਵਾਇਤੀ ਗਠਜੋੜ ਨਹੀਂ ਹੋਵੇਗਾ। ਸੀਟਾਂ ਦਾ ਕੋਟਾ ਪਹਿਲਾਂ ਹੀ ਤੈਅ ਕੀਤਾ ਜਾਂਦਾ ਹੈ। ਇਸ 'ਚ ਸੀਟ ਸ਼ੇਅਰਿੰਗ ਹੋਵੇਗੀ। ਤਿੰਨਾਂ ਵਿਚੋਂ ਜਿਸ ਸੀਟ 'ਤੇ ਮਜ਼ਬੂਤ ​​ਉਮੀਦਵਾਰ ਹੋਵੇਗਾ, ਉਸ ਦੀ ਪਾਰਟੀ ਨੂੰ ਟਿਕਟ ਮਿਲੇਗੀ। ਬਾਕੀ ਦੋਵੇਂ ਉਮੀਦਵਾਰ ਦੀ ਜਿੱਤ 'ਚ ਮਦਦ ਕਰਨਗੇ। ਇਹੀ ਫਾਰਮੂਲਾ ਹਰ ਸੀਟ 'ਤੇ ਲਾਗੂ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement