ਸੂਬੇ ਦੇ ਸਰਕਾਰੀ ਸਕੂਲਾਂ ਵਿਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ ਜਾਰੀ
Published : Dec 7, 2021, 7:00 pm IST
Updated : Dec 7, 2021, 7:00 pm IST
SHARE ARTICLE
Pargat Singh
Pargat Singh

ਸਿੱਖਿਆ ਖੇਤਰ ਨੂੰ ਤਰਜੀਹ ਦੇਣ ਲਈ ਸੂਬਾ ਸਰਕਾਰ ਵਚਨਬੱਧ- ਪਰਗਟ ਸਿੰਘ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 275 ਨਵੇਂ ਕਮਰਿਆਂ ਦੀ ਉਸਾਰੀ ਲਈ 8.25 ਕਰੋੜ ਰੁਪਏ ਜਾਰੀ ਕੀਤੇ ਗਏ। ਜਾਰੀ ਪ੍ਰੈਸ ਬਿਆਨ ਵਿੱਚ ਸਿੱਖਿਆ ਮੰਤਰੀ ਨੇ ਦੱਸਿਆ ਕਿ ਨਾਬਾਰਡ ਦੇ 27 ਬੀ ਪ੍ਰਾਜੈਕਟ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 274 ਸਰਕਾਰੀ ਸਕੂਲਾਂ ਵਿੱਚ 275 ਨਵੇਂ ਕਮਰਿਆਂ ਦੀ ਉਸਾਰੀ ਲਈ ਕੁੱਲ 8.25 ਕਰੋੜ ਰੁਪਏ ਦੀ ਰਾਸ਼ੀ ਸਬੰਧਤ ਜ਼ਿਲਾ ਸਿੱਖਿਆ ਦਫਤਰਾਂ ਦੇ ਖਾਤਿਆਂ ਵਿੱਚ ਸਿੱਧੀ ਭੇਜ ਦਿੱਤੀ ਗਈ ਹੈ।

Pargat SinghPargat Singh

ਉਨ੍ਹਾਂ ਸਮੂਹ ਜ਼ਿਲਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਸਹੀ ਤਰੀਕੇ ਨਾਲ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਪਰਗਟ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਵਚਨਬੱਧ ਹੈ।

Pargat Singh hands appointment letters to newly recruited Assistant Professors & Librarians for Government Colleges
Pargat Singh 

ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਗੁਣਾਤਮਕ ਸਿੱਖਿਆ ਉਤੇ ਜ਼ੋਰ ਦਿੱਤਾ ਗਿਆ। ਸਮਾਰਟ ਕਲਾਸ ਰੂਮ ਬਣਾਉਣ ਦੇ ਨਾਲ ਅਧਿਆਪਕਾਂ ਦੀ ਭਰਤੀ ਵੀ ਕੀਤੀ ਗਈ ਜਿਸ ਦੇ ਚੱਲਦਿਆਂ ਪੰਜਾਬ ਪੀ.ਜੀ.ਆਈ. ਸਕੋਰ ਵਿੱਚ ਭਾਰਤ ਦਾ ਨੰਬਰ ਇਕ ਸੂਬਾ ਬਣਿਆ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪੁਲਾਂਘਾ ਪੁੱਟੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement