ਕੇਜਰੀਵਾਲ ਉਸੇ ਤਰੀਕੇ ਪੰਜਾਬੀਆਂ ਨੂੰ ਧੋਖਾ ਦੇ ਰਿਹੈ ਜਿਵੇਂ ਕਾਂਗਰਸ ਨੇ ਦਿਤਾ : ਸੁਖਬੀਰ ਸਿੰਘ ਬਾਦਲ
Published : Dec 7, 2021, 11:53 pm IST
Updated : Dec 7, 2021, 11:53 pm IST
SHARE ARTICLE
image
image

ਕੇਜਰੀਵਾਲ ਉਸੇ ਤਰੀਕੇ ਪੰਜਾਬੀਆਂ ਨੂੰ ਧੋਖਾ ਦੇ ਰਿਹੈ ਜਿਵੇਂ ਕਾਂਗਰਸ ਨੇ ਦਿਤਾ : ਸੁਖਬੀਰ ਸਿੰਘ ਬਾਦਲ

ਬਰਨਾਲਾ, 7 ਦਸੰਬਰ (ਕੁਲਦੀਪ ਸਿੰਘ ਗਰੇਵਾਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਉਸੇ ਤਰੀਕੇ ਪੰਜਾਬੀਆਂ ਨੂੰ ਧੋਖਾ ਦੇਣਾ ਚਾਹੁੰਦੇ ਹਨ ਜਿਵੇਂ ਕਾਂਗਰਸ ਨੇ ਦਿਤਾ ਤੇ ਉਹ ਮਹਿਲਾਵਾ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਸਕੀਮ ਦਾ ਲਾਭ ਲੈਣ ਲਈ ਆਮ ਆਦਮੀ ਪਾਰਟੀ ਕੋਲ ਰਜਿਸਟਰੇਸ਼ਨ ਕਰਵਾਉਣ ਲਈ ਮਜਬੂਰ ਕਰ ਰਹੇ ਹਨ। ਭਦੌੜ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਸਤਨਾਮ ਸਿੰਘ ਰਾਹੀ ਤੇ ਸੁਨਾਮ ਤੋਂ ਬਲਦੇਵ ਸਿੰਘ ਮਾਨ ਦੇ ਹੱਕ ਵਿਚ ਤਪਾ ਤੇ ਸੁਨਾਮ ਵਿਚ ਦੋ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਰ ਘਰ ਕੋਲੋਂ ਫਾਰਮ ਭਰਾਂਏ ਸਨ ਤੇ ਤੁਸੀਂ ਨਤੀਜਾ ਆਪ ਵੇਖ ਲਿਆ ਹੈ। 
  ਸਰਦਾਰ ਬਾਦਲ ਨੇ ਕਿਹਾ ਕਿ ਹੁਣ ਕੇਜਰੀਵਾਲ ਵੀ ਉਹੀ ਰਾਹ ਫੜ ਰਿਹਾ ਹੈ ਤੇ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਲੈੈਣ ਲਈ ਫਾਰਮ ਭਰਨ ਵਾਸਤੇ ਆਖਿਆ ਜਾ ਰਿਹਾ ਹੈ ਤੇ ਇਸ ਵਾਸਤੇ ਜਾਅਲੀ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈੈਂ ਕੇਜਰੀਵਾਲ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਜਿਹੜੀਆਂ ਮਹਿਲਾਵਾਂ ਨੇ ਫਾਰਮ ਭਰੇ ਹੋਣਗੇ, ਉਹੀ ਸਕੀਮ ਦਾ ਲਾਭ ਲੈਣ ਦੇ ਯੋਗ ਹੋਣਗੀਆਂ? ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਤਾਂ ਫਿਰ ਕੀ ਤੁਸੀਂ ਇਸ ਤਰੀਕੇ ਪੰਜਾਬੀਆਂ ਨੂੰ ਮੂਰਖ ਬਣਾਉਣਾ ਚਾਹੁੰਦੇ ਹੋ? ਉਨ੍ਹਾਂ ਕਿਹਾ ਕਿ ਉਹ ਸਿਰਫ ਡੰਮੀ ਉਮੀਦਵਾਰ ਦਾ ਨਾਂ ਐਲਾਨਣਗੇ ਤਾਂ ਜੋ ਕੇਜਰੀਵਾਲ ਸੱਤਾ ਮਿਲਣ ’ਤੇ ਆਪ ਮੁੱਖ ਮੰਤਰੀ ਬਣਨ ਸਕੇ। 
  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿੰਨਾ ਉਨ੍ਹਾਂ ਬਾਰੇ ਘੱਟ ਗੱਲ ਕੀਤੀ ਜਾਵੇ ਉਨਾ ਚੰਗਾ ਹੈ। ਉਨ੍ਹਾਂ ਕਿਹਾ ਕਿ ਉਹ ਅਪਣੇ ਆਪ ਨੂੰ ਆਮ ਆਦਮੀ ਵਿਖਾਉਣ ਦਾ ਯਤਨ ਕਰ ਰਹੇ ਹਨ ਪਰ ਅਸਲੀਅਤ ਇਹ ਹੈ ਕਿ ਉਹਨਾਂ ਨੇ ਖਰੜ-ਰੋਪੜ ਪੱਟੀ ’ਤੇ ਨਜਾਇਜ਼ ਕਲੌਨੀਆਂ ਕੱਟ ਕੇ ਤੇ ਰੇਤ ਮਾਇਨਿੰਗ ਤੋਂ ਇਲਾਵਾ ਹੋਰ ਭ੍ਰਿਸ਼ਟ ਤਰੀਕਿਆਂ ਨਾਲ ਅੰਤਾਂ ਦੀ ਦੌਲਤ ਜੋੜ ਲਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਐਲਾਨ ਵੀ ਝੂਠੇ ਕੀਤੇ ਜਾ ਰਹੇ ਹਨ ਜਿਨਾਂ ਦਾ ਸੂਬੇ ਭਰੇ ਵਿਚ ਮਖੌਲ ਉਡਾਇਆ ਜਾ ਰਿਹਾ ਹੈ। 
ੳ7---3ਏ, ਬੀ  ਫੋਟੋ: (ਅਮਜ਼ਦ ਖ਼ਾਨ ਦੁੱਗਾਂ)

SHARE ARTICLE

ਏਜੰਸੀ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement