ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲ ਤਖ਼ਤ ਤੋਂ ਸਜਾਇਆ ਗਿਆ ਨਗਰ ਕੀਰਤਨ
Published : Dec 7, 2021, 11:37 pm IST
Updated : Dec 7, 2021, 11:37 pm IST
SHARE ARTICLE
image
image

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲ ਤਖ਼ਤ ਤੋਂ ਸਜਾਇਆ ਗਿਆ ਨਗਰ ਕੀਰਤਨ

ਅੰਮ੍ਰਿਤਸਰ, 7 ਦਸੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤਕ ਨਗਰ ਕੀਰਤਨ ਸਜਾਇਆ ਗਿਆ। 
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। 
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਅੰਦਰ ਵਿਲੱਖਣ ਹੈ। ਗੁਰੂ ਜੀ ਨੇ ਧਰਮ ਦੀ ਰਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਭਰ ਦੇ ਲੋਕਾਂ ਦੇ ਮਨ ਅੰਦਰੋਂ ਡਰ ਦੂਰ ਕੀਤਾ। ਗੁਰੂ ਸਾਹਿਬ ਦੀ ਸ਼ਹਾਦਤ ਸਿੱਖਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਹੀ ਪ੍ਰੇਰਣਾ ਸਰੋਤ ਹੈ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। 
ਨਗਰ ਕੀਰਤਨ ਦਾ ਸੰਗਤਾਂ ਵਲੋਂ ਵੱਖ-ਵੱਖ ਥਾਵਾਂ ਭਰਵਾਂ ਸਵਾਗਤ ਕੀਤਾ ਗਿਆ। ਹੋਇਆ। ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਅਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement