ਗੁਰੂ ਕੀ ਨਗਰੀ ’ਚ 16ਵਾਂ ਪਾਈਟੈਕਸ ਅੱਜ ਤੋਂ, 10 ਦਸੰਬਰ ਨੂੰ ਦੌਰੇ ’ਤੇ ਆਉਣਗੇ ਮੁੱਖ ਮੰਤਰੀ ਭਗਵੰਤ ਮਾਨ 
Published : Dec 7, 2022, 5:21 pm IST
Updated : Dec 7, 2022, 5:21 pm IST
SHARE ARTICLE
 16th Pytax in Guru Ki Nagri from today
16th Pytax in Guru Ki Nagri from today

ਪੰਜਾਬ ’ਚ ਪੂੰਜੀ ਨਿਵੇਸ਼ ਦੇ ਮੌਕਿਆਂ ਬਾਰੇ ਚਰਚਾ ਕੀਤੀ ਜਾਵੇਗੀ

ਅੰਮ੍ਰਿਤਸਰ - ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਵੀਰਵਾਰ ਤੋਂ ਅੰਮ੍ਰਿਤਸਰ ਵਿੱਚ ਸ਼ੁਰੂ ਹੋ ਰਿਹਾ ਹੈ। ਇਸ ਵਾਰ ਪਾਈਟੈਕਸ ਵਿੱਚ ਭਾਰਤ ਦੇ ਕਈ ਰਾਜਾਂ ਅਤੇ ਵਿਦੇਸ਼ਾਂ ਤੋਂ 450 ਦੇ ਕਰੀਬ ਕਾਰੋਬਾਰੀ ਪਹੁੰਚ ਰਹੇ ਹਨ।

ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਈਟੈਕਸ ਸ਼ੁਰੂ ਕਰਨ ਦਾ ਰਸਮੀ ਐਲਾਨ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਅਤੇ ਆਸਪਾਸ ਦੇ ਜ਼ਿਲ੍ਹਿਆਂ ਦੇ ਲੋਕ ਪਾਇਟੈਕਸ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ। ਜਿਥੇ ਉਨ੍ਹਾਂ ਨੂੰ ਇੱਕ ਛੱਤ ਹੇਠ ਵੱਖ-ਵੱਖ ਉਤਪਾਦ ਮਿਲਣਗੇ ਅਤੇ ਉਦਯੋਗ ਦੇ ਖੇਤਰ ਵਿੱਚ ਅੰਮ੍ਰਿਤਸਰ ਦਾ ਗ੍ਰਾਫ ਵੀ ਉੱਚਾ ਹੋਵੇਗਾ। ਪੰਜਾਬ ਸਰਕਾਰ ਇਸ ਸਮਾਗਮ ਦੀ ਮੇਜ਼ਬਾਨੀ ਕਰ ਰਹੀ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਇਟੈਕਸ ਨੇ ਪਿਛਲੇ 15 ਸਾਲਾਂ ਦੌਰਾਨ ਪੰਜਾਬ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ।

ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਦੇ ਚੇਅਰਮੈਨ ਆਰ.ਐਸ.ਸਚਦੇਵਾ ਨੇ ਦੱਸਿਆ ਕਿ 8 ਦਸੰਬਰ ਨੂੰ ਸਵੇਰ ਦੀ ਸਭਾ ਵਿੱਚ ਗੈਸਟਰੋਇੰਟੇਸਟਾਈਨਲ ਓਨਕੋਲੋਜੀ ਵਿੱਚ ਨਿਊ ਫਰੰਟੀਅਰਜ਼ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾਵੇਗਾ। ਇਸ ਦੌਰਾਨ ਸਥਾਨਕ ਐਨ.ਜੀ.ਓ ਦੇ ਬੱਚੇ ਇੱਥੇ ਆਉਣਗੇ। ਦੁਪਹਿਰ ਦੇ ਸੈਸ਼ਨ ਵਿੱਚ ਉੱਦਮੀ ਸੰਮੇਲਨ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਸਚਦੇਵਾ ਨੇ ਦੱਸਿਆ ਕਿ 9 ਦਸੰਬਰ ਨੂੰ ਐਮ. ਐਸ. ਐਮ. ਈ. ਸੰਮੇਲਨ ਕਰਵਾਇਆ ਜਾਵੇਗਾ, ਜਿਸ ਵਿੱਚ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਆਈ. ਏ. ਐਸ. ਗੁਰਕੀਰਤ ਕਿਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਪੰਜਾਬ ਉਦਯੋਗ ਅਤੇ ਵਣਜ ਵਿਭਾਗ ਦੇ ਸਕੱਤਰ ਕਮ ਡਾਇਰੈਕਟਰ, ਆਈ. ਏ. ਐਸ. ਸਿਬਿਨ ਸੀ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਉਨ੍ਹਾਂ ਦੱਸਿਆ ਕਿ 10 ਦਸੰਬਰ ਨੂੰ ਪੰਜਾਬ ’ਚ ਨਿਵੇਸ਼ ਦੇ ਮੌਕਿਆਂ ਦੇ ਵਿਸ਼ੇ ’ਤੇ ਹੋਣ ਵਾਲੇ ਸੰਮੇਲਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਕਰਨਗੇ।

ਸਚਦੇਵਾ ਨੇ ਦੱਸਿਆ ਕਿ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀਈਓ ਆਈਏਐਸ ਕੇ.ਕੇ. ਯਾਦਵ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ.ਏ.ਐਸ. ਦਲੀਪ ਕੁਮਾਰ ਹਾਜ਼ਰ ਹੋਣਗੇ। 10 ਦਸੰਬਰ ਨੂੰ ਹੀ ਦੁਪਹਿਰ ਦੇ ਸੈਸ਼ਨ ’ਚ ਸਸਟੇਨੇਬਿਲਟੀ ਐਂਡ ਗ੍ਰੀਨ ਹਾਈਡ੍ਰੋਜਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾਵੇਗਾ, ਜਿਸ ਵਿੱਚ ਪੇਡਾ ਦੇ ਡਾਇਰੈਕਟਰ ਐਮ. ਪੀ. ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਮੌਕੇ ਪੀ.ਐੱਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਹਾਇਕ ਸਕੱਤਰ ਜਨਰਲ ਨਵੀਨ ਸੇਠ ਨੇ ਦੱਸਿਆ ਕਿ ਇਸ ਵਾਰ ਦੇਸ਼ ਭਰ ਤੋਂ 450 ਦੇ ਕਰੀਬ ਕਾਰੋਬਾਰੀ ਪਾਇਟੈਕਸ ਵਿੱਚ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਪਾਕਿਸਤਾਨ, ਅਫਗਾਨਿਸਤਾਨ, ਮਿਸਰ, ਈਰਾਨ, ਥਾਈਲੈਂਡ ਅਤੇ ਤੁਰਕੀ ਤੋਂ ਵਪਾਰੀ ਆਪਣੇ ਉਤਪਾਦ ਲੈ ਕੇ ਆਏ ਹਨ। ਭਾਰਤ ’ਚ ਮੱਧ ਪ੍ਰਦੇਸ਼, ਰਾਜਸਥਾਨ, ਉਤਰਾਖੰਡ, ਉਤਰ ਪ੍ਰਦੇਸ਼, ਦਿੱਲੀ, ਜੰਮੂ-ਕਸ਼ਮੀਰ ਅਤੇ ਝਾਰਖੰਡ ਦੇ ਸੂਬੇ ਭਾਗ ਲੈ ਰਹੇ ਹਨ। ਸੇਠ ਨੇ ਦੱਸਿਆ ਕਿ ਪੰਜਾਬ ਦੇ ਕਈ ਨਾਮੀ ਉਦਯੋਗਾਂ ਤੋਂ ਇਲਾਵਾ ਐਮ. ਐਸ. ਐਮ. ਈ., ਟੈਕਸਟਾਈਲ ਮੰਤਰਾਲੇ, ਨਾਬਾਰਡ, ਨੈਸ਼ਨਲ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ, ਜੂਟ ਬੋਰਡ, ਕੇ. ਵੀ. ਆਈ. ਸੀ. ਅਤੇ ਇਨਵੈਸਟ ਪੰਜਾਬ ਸਮੇਤ ਪੰਜਾਬ ਅਤੇ ਕੇਂਦਰ ਸਰਕਾਰ ਦੇ ਕਈ ਮੰਤਰਾਲੇ ਸਹਿਯੋਗ ਕਰ ਰਹੇ ਹਨ।

ਇਸ ਮੌਕੇ ਪੀ. ਐਚ. ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਥਾਨਕ ਕਨਵੀਨਰ ਜੈਦੀਪ ਸਿੰਘ ਨੇ ਦੱਸਿਆ ਕਿ ਪਾਈਟੈਕਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਸਟਾਲ ਬੁੱਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਾਲ 2005 ਵਿੱਚ ਜਦੋਂ ਅੰਮ੍ਰਿਤਸਰ ਵਿੱਚ ਪਾਈਟੈਕਸ ਦੀ ਸ਼ੁਰੂਆਤ ਹੋਈ ਸੀ ਤਾਂ ਇਸ ਵਿੱਚ 150 ਦੇ ਕਰੀਬ ਕਾਰੋਬਾਰੀਆਂ ਨੇ ਹਿੱਸਾ ਲਿਆ ਸੀ ਅਤੇ ਸਿਰਫ਼ 50 ਹਜ਼ਾਰ ਲੋਕ ਹੀ ਇੱਥੇ ਆਏ ਸਨ। ਪਿਛਲੇ ਸਾਲ ਲਗਭਗ 2.5 ਲੱਖ ਲੋਕ ਇੱਥੇ ਆਏ ਸਨ। ਇਸ ਵਾਰ ਇਹ ਗਿਣਤੀ ਵਧਣ ਦੀ ਉਮੀਦ ਹੈ।

SHARE ARTICLE

ਏਜੰਸੀ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement