ਪਟਿਆਲਾ ’ਚ ਨਵਜੰਮੇ ਬੱਚਿਆਂ ਦੀ ਖਰੀਦੋ-ਫ਼ਰੋਖ਼ਤ ਕਰਨ ਵਾਲੇ 7 ਜਣੇ ਕਾਬੂ
Published : Dec 7, 2022, 9:50 am IST
Updated : Dec 7, 2022, 9:50 am IST
SHARE ARTICLE
7 people arrested for buying and selling newborn babies
7 people arrested for buying and selling newborn babies

ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

 

ਪਟਿਆਲਾ: ਸੀ.ਆਈ.ਏ. ਸਟਾਫ ਪੁਲਸ ਨੇ ਨਵ-ਜੰਮੇ ਬੱਚਿਆਂ ਦੀ ਖਰੀਦ ਕਰਕੇ ਉਨ੍ਹਾਂ ਨੂੰ ਅੱਗੇ ਵੇਚਣ ਦਾ ਧੰਦਾ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪਟਿਆਲਾ ਦੀ ਪੁਲਿਸ ਲਾਈਨ ਵਿਖੇ ਇਕ ਭਰਵੀਂ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦਸਿਆ ਕਿ ਇਹ ਗੈਂਗ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਨਵ-ਜੰਮੇ ਬੱਚਿਆਂ ਦੀ ਖਰੀਦ ਕਰ ਕੇ ਉਨ੍ਹਾਂ ਨੂੰ ਅੱਗੇ ਵੇਚਣ ਦਾ ਧੰਦਾ ਕਰਦੇ ਸੀ ਅਤੇ ਇਨ੍ਹਾਂ ਦੋਸ਼ੀਆਂ ਕੋਲੋਂ ਪੁਲਿਸ ਨੂੰ ਇਕ ਐਂਬੂਲੈਂਸ ਗੱਡੀ, ਦੋ ਕਾਰਾਂ ਤੋਂ ਇਲਾਵਾ ਚਾਰ ਲੱਖ ਰੁਪਏ ਅਤੇ ਦੋ ਨਵ-ਜੰਮੇ ਬੱਚੇ ਵੀ ਬਰਾਮਦ ਕੀਤੇ ਹਨ।

ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਜਿਕਰਯੋਗ ਹੈ ਕਿ ਨਵਜੰਮੇ ਬੱਚਿਆਂ ਦੀ ਖਰੀਦੋ ਫਰੋਖਤ ਦਾ ਇਹ ਕਾਰੋਬਾਰ ਕਰਨ ਵਾਲੇ ਗਿਰੋਹ ਨੂੰ ਫੜਨ ਦਾ ਇਹ ਬਹੁਤ ਹੀ  ਵੱਖਰਾ ਮਾਮਲਾ ਹੈ ਅਤੇ ਆਉਣ ਵਾਲੇ ਸਮੇਂ ਵਿਚ  ਇਸ ਗਿਰੋਹ ਦੇ ਮਾਮਲੇ ਵਿਚ ਹੋਰ ਵਿਅਕਤੀ ਵੀ ਕਾਬੂ ਹੋਣ ਦੀ ਉਮੀਦ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement