'ਗੰਨ ਕਲਚਰ' 'ਤੇ ਕਾਰਵਾਈ ਜਾਰੀ: ਪੰਜਾਬ ਵਿਚ ਹੁਣ ਤੱਕ ਰੱਦ ਕੀਤੇ ਗਏ 5000 ਅਸਲਾ ਲਾਇਸੈਂਸ
Published : Dec 7, 2022, 11:41 am IST
Updated : Dec 7, 2022, 11:41 am IST
SHARE ARTICLE
Action on 'gun culture' continues: 5000 firearms licenses canceled in Punjab so far
Action on 'gun culture' continues: 5000 firearms licenses canceled in Punjab so far

ਨਿਯਮਾਂ ਦੀ ਉਲੰਘਣਾ ਕਰ ਬਣਾਏ ਗਏ ਸਨ ਲਾਇਸੈਂਸ

 

ਮੁਹਾਲੀ: ਪੰਜਾਬ ਵਿੱਚ ਕੁੱਲ 369191 ਬੰਦੂਕਾਂ ਦੇ ਲਾਇਸੈਂਸ ਹਨ। ਇਨ੍ਹਾਂ ਵਿੱਚੋਂ 4850 ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ। ਹੁਣ ਤੱਕ ਪੰਜਾਬ ਭਰ ਵਿੱਚ 30 ਫੀਸਦੀ ਲਾਇਸੈਂਸਾਂ ਦੀ ਤਸਦੀਕ ਹੋ ਚੁੱਕੀ ਹੈ।

ਗੰਨ ਕਲਚਰ 'ਤੇ ਨਕੇਲ ਕੱਸਦਿਆਂ ਪੰਜਾਬ ਪੁਲਿਸ ਨੇ ਸੂਬੇ 'ਚ 5000 ਹਥਿਆਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਰੱਦ ਕੀਤੇ ਲਾਇਸੈਂਸ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਬਣਵਾਏ ਗਏ ਸਨ। ਇਸ 'ਚ ਕੁਝ ਲੋਕਾਂ ਨੇ ਫਰਜ਼ੀ ਰਿਹਾਇਸ਼ ਦਾ ਪਤਾ ਦਿੱਤਾ ਸੀ ਜਦਕਿ ਕੁਝ ਨੇ ਆਪਣੇ ਖਿਲਾਫ ਦਰਜ ਅਪਰਾਧਿਕ ਮਾਮਲੇ ਵੀ ਛੁਪਾ ਲਏ ਸਨ। ਅਸਲਾ ਲਾਇਸੈਂਸ ਦੀ ਵੈਰੀਫਿਕੇਸ਼ਨ ਦਾ ਕੰਮ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਿਹਾ ਹੈ।

ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਇਸ ਤੋਂ ਬਾਅਦ ਵੀ ਸੂਚਨਾ ਛੁਪਾਉਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਅਤੇ ਡੇਰਾ ਸੱਚਾ ਸੌਦਾ ਦੇ ਸਮਰਥਕ ਪ੍ਰਦੀਪ ਸਿੰਘ ਦੀ 10 ਨਵੰਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਅਸਲਾ ਲਾਇਸੈਂਸ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ ਗਿਆ।

ਪੂਰੇ ਪੰਜਾਬ ਵਿੱਚ ਇਸ ਸਮੇਂ ਕੁੱਲ 369191 ਬੰਦੂਕਾਂ ਦੇ ਲਾਇਸੈਂਸ ਹਨ। ਇਨ੍ਹਾਂ ਵਿੱਚੋਂ 4850 ਲਾਇਸੈਂਸ ਬਿਲਕੁਲ ਰੱਦ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਸਮੀਖਿਆ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ 23 ਜ਼ਿਲ੍ਹਿਆਂ ਵਿੱਚ ਡੀਸੀ ਅਤੇ ਐਸਐਸਪੀ ਪੱਧਰ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਇਸ ਕੰਮ ਨੂੰ ਨੇਪਰੇ ਚਾੜ੍ਹ ਰਹੀਆਂ ਹਨ। ਹੁਣ ਤੱਕ ਪੂਰੇ ਪੰਜਾਬ ਵਿੱਚ 30 ਫੀਸਦੀ ਲਾਇਸੈਂਸ ਵੈਰੀਫਿਕੇਸ਼ਨ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਅਸਲਾ ਗੋਦਾਮਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਅਗਲੀ ਕਾਰਵਾਈ ਹੋਵੇਗੀ।

ਇਸ ਤੋਂ ਇਲਾਵਾ ਜਿਨ੍ਹਾਂ ਦੇ ਲਾਇਸੈਂਸ ਵਿੱਚ ਖਾਮੀਆਂ ਪਾਈਆਂ ਗਈਆਂ ਹਨ, ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜ਼ਿਲ੍ਹਾ ਪੱਧਰ 'ਤੇ ਆਪਣੇ ਜਵਾਬ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਸੁਰੱਖਿਆ ਲੈਣ ਵਾਲਿਆਂ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਨੂੰ ਸਿਖਲਾਈ ਵੀ ਦਿੱਤੀ ਜਾ ਰਹੀ ਹੈ।

ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਗੰਨ ਕਲਚਰ ਤੇਜ਼ੀ ਨਾਲ ਵਧਿਆ ਹੈ। ਦੇਸ਼ ਦੀ ਦੋ ਫੀਸਦੀ ਆਬਾਦੀ ਪੰਜਾਬ ਵਿੱਚ ਰਹਿੰਦੀ ਹੈ, ਪਰ ਇਸ ਕੋਲ ਦੇਸ਼ ਦੀਆਂ 10 ਫੀਸਦੀ ਬੰਦੂਕਾਂ ਹਨ। ਗ੍ਰਹਿ ਮੰਤਰਾਲੇ ਦੀ ਰਿਪੋਰਟ ਅਨੁਸਾਰ ਜਨਵਰੀ 2022 ਤੱਕ ਪੰਜਾਬ ਵਿੱਚ 3.90 ਲੱਖ ਤੋਂ ਵੱਧ ਲਾਇਸੈਂਸੀ ਬੰਦੂਕਾਂ ਹਨ। ਪੰਜਾਬ ਵਿੱਚ ਕਰੀਬ 55 ਲੱਖ ਪਰਿਵਾਰ ਹਨ ਅਤੇ 3 ਲੱਖ 90 ਹਜ਼ਾਰ ਤੋਂ ਵੱਧ ਅਸਲਾ ਲਾਇਸੈਂਸ ਹਨ। ਦੂਜੇ ਪਾਸੇ ਪੰਜਾਬ ਵਿੱਚ 70 ਤੋਂ ਵੱਧ ਗੈਂਗ ਸਰਗਰਮ ਹਨ ਅਤੇ ਇੱਥੇ 500 ਤੋਂ ਵੱਧ ਗੈਂਗਸਟਰ ਹਨ। ਗਰੋਹ ਦੇ ਬਹੁਤੇ ਆਗੂ ਵਿਦੇਸ਼ ਜਾਂ ਜੇਲ੍ਹ ਵਿੱਚ ਹਨ। ਇਹ ਦੋਵੇਂ ਥਾਵਾਂ ਤੋਂ ਆਪਣਾ ਅਪਰਾਧ ਨੈੱਟਵਰਕ ਚਲਾਉਂਦੇ ਹਨ।
 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 22/01/2025

22 Jan 2025 12:24 PM

Jagjit Dallewal Medical Facility News : ਇੱਕ Training Doctor ਦੇ ਹੱਥ ਕਿਉਂ ਸੌਂਪੀ ਡੱਲੇਵਾਲ ਦੀ ਜ਼ਿੰਮੇਵਾਰੀ

22 Jan 2025 12:19 PM

Donald Trump Latest News :ਵੱਡੀ ਖ਼ਬਰ: ਰਾਸ਼ਟਰਪਤੀ ਬਣਦੇ ਹੀ ਟਰੰਪ ਦੇ ਵੱਡੇ ਐਕਸ਼ਨ

21 Jan 2025 12:07 PM

Akal Takhat Sahib ਦੇ ਹੁਕਮਾਂ ਨੂੰ ਨਹੀਂ ਮੰਨਦਾ Akali Dal Badal

21 Jan 2025 12:04 PM

ਕੀ 14 ਫਰਵਰੀ ਦੀ ਬੈਠਕ Kisana ਲਈ ਹੋਵੇਗੀ ਸਾਰਥਕ, Kisana ਨੂੰ ਮਿਲੇਗੀ MSP ਦੀ ਗਾਰੰਟੀ ?

19 Jan 2025 12:23 PM
Advertisement