5-5 ਮਰਲੇ ਦੇ ਪਲਾਟ ਅਲਾਟ ਕਰਨ ਸੰਬੰਧੀ ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Published : Dec 7, 2022, 3:10 pm IST
Updated : Dec 7, 2022, 3:10 pm IST
SHARE ARTICLE
Notification issued by Punjab Government regarding allotment of 5-5 marla plots
Notification issued by Punjab Government regarding allotment of 5-5 marla plots

ਬੇਘਰੇ ਅਤੇ ਬੇਜ਼ਮੀਨੇ ਲੋਕਾਂ ਨੂੰ ਪਲਾਟ ਅਲਾਟ ਕਰਨ ਸਬੰਧੀ ਸਾਰੀ ਜਾਣਕਾਰੀ ਗੂਗਲ ਸ਼ੀਟ ’ਤੇ ਭਰਨ ਦੇ ਦਿੱਤੇ ਹੁਕਮ

 

ਮੁਹਾਲੀ:  ਪੰਜਾਬ ’ਚ ਪਿਛਲੇ ਕਈ ਸਾਲਾਂ ’ਚ ਸਰਕਾਰਾਂ ਵਲੋਂ ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਨ ਦੇ ਵਾਅਦੇ ਕੀਤੇ ਗਏ ਸਨ। ਇਸ ਸਬੰਧੀ ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਲਾਟਾਂ ਨੂੰ ਲੈ ਕੇ ਸਾਰੀ ਜਾਣਕਾਰੀ ਤਲਬ ਕਰ ਲਈ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਇਕ ਲਿਖਤੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ ਜੋ ਪੰਜਾਬ ਦੇ ਸਮੂਹ ਵਧੀਕ ਜ਼ਿਲ੍ਹਾ ਮੈਜਿਸਟ੍ਰੇਟਾਂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਅਤੇ ਬਲਾਕ ਪੰਚਾਇਤ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ। ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਬੇਘਰੇ ਅਤੇ ਬੇਜ਼ਮੀਨੇ ਲੋਕਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਨ ਸਬੰਧੀ ਸਾਰੀ ਜਾਣਕਾਰੀ ਗੂਗਲ ਸ਼ੀਟ ’ਤੇ ਭਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਾਬਕਾ ਅਕਾਲੀ ਅਤੇ ਕਾਂਗਰਸ ਸਰਕਾਰਾਂ ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦਾ ਵਾਅਦਾ ਕਰ ਕੇ ਵੋਟਾਂ ਲੈ ਰਹੀਆਂ ਹਨ ਪਰ ਇਨ੍ਹਾਂ ਲੋਕਾਂ ਨੂੰ ਹਕੀਕਤ ’ਚ ਪਲਾਟਾਂ ਦੀ ਅਲਾਟਮੈਂਟ ਨਹੀਂ ਕੀਤੀ ਗਈ ਹੈ। 

ਧਾਲੀਵਾਲ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਜ਼ਿਲ੍ਹਿਆਂ ਅਤੇ ਖੇਤਰਾਂ ’ਚ ਬੇਘਰੇ ਅਤੇ ਬੇਜ਼ਮੀਨੇ ਲੋਕਾਂ ਨੂੰ ਅਲਾਟ ਕੀਤੇ ਗਏ ਪਲਾਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਰਜ ਕਰਨ, ਜਿਸ ’ਚ ਇਨ੍ਹਾਂ ਲੋਕਾਂ ਦੀ ਯੋਗਤਾ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਅਸਲ ’ਚ ਪਲਾਟ ਲੋੜਵੰਦਾਂ ਨੂੰ ਅਲਾਟ ਕੀਤੇ ਗਏ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਬੇਘਰੇ ਪਰਿਵਾਰਾਂ ਨੂੰ ਹੁਣ ਤੱਕ ਅਲਾਟ ਕੀਤੇ ਗਏ 5-5 ਮਰਲੇ ਦੇ ਪਲਾਟਾਂ ਦੀ ਸਾਰੀ ਜਾਣਕਾਰੀ 20 ਦਸੰਬਰ 2022 ਤੱਕ ਮੁਕੰਮਲ ਕਰ ਕੇ ਭੇਜੀ ਜਾਣੀ ਹੈ। ਉਨ੍ਹਾਂ ਕਿਹਾ ਕਿ ਜੋ ਅਧਿਕਾਰੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰੇਗਾ ਉਸ ਦੇ ਖ਼ਿਲਾਫ਼ ਸਰਕਾਰ ਵਲੋਂ ਕਾਰਵਾਈ ਕੀਤੀ ਜਾ ਸਕਦੀ ਹੈ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement