20 ਪਿਸਤੌਲ ਅਤੇ 40 ਮੈਗਜ਼ੀਨ ਬਰਾਮਦ
ਚੰਡੀਗੜ੍ਹ: ਰੂਪਨਗਰ ਪੁਲਿਸ ਨੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 20 ਪਿਸਤੌਲ ਅਤੇ 40 ਮੈਗਜ਼ੀਨ ਬਰਾਮਦ ਕੀਤੇ ਹਨ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਤਸਕਰੀ ਕਰਕੇ ਲਿਆਂਦੇ ਗਏ ਸਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।