ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਬਾਪੂ ਸੂਰਤ ਸਿੰਘ ਨੇ ਭਰਿਆ ਪ੍ਰੋਫਾਰਮਾ
Published : Dec 7, 2022, 4:39 pm IST
Updated : Dec 7, 2022, 4:57 pm IST
SHARE ARTICLE
 The proforma filled by Bapu Surat Singh under the signature campaign for the release of captive Singhs
The proforma filled by Bapu Surat Singh under the signature campaign for the release of captive Singhs

ਇਸ ਮੌਕੇ ਉਨ੍ਹਾਂ ਪ੍ਰੋਫਾਰਮਾ ਭਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲੈਣ।

 

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਵੱਲੋਂ ਵੀ ਪ੍ਰੋਫਾਰਮਾ ਭਰਿਆ ਗਿਆ ਹੈ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਲੁਧਿਆਣਾ ਸਥਿਤ ਇਕ ਹਸਪਤਾਲ ਵਿਚ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ, ਜਿਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਲਹਿਰ ਸਿਰਜਣ ਵਾਸਤੇ ਆਰੰਭੀ ਗਈ ਦਸਤਖ਼ਤੀ ਮੁਹਿੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਪ੍ਰੋਫਾਰਮਾ ਭਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲੈਣ।

ਬਾਪੂ ਸੂਰਤ ਸਿੰਘ ਨੇ ਕਿਹਾ ਕਿ ਉਹ ਵੱਡੀ ਗਿਣਤੀ ਵਿਚ ਪ੍ਰੋਫਾਰਮੇ ਭਰ ਕੇ ਸ਼੍ਰੋਮਣੀ ਕਮੇਟੀ ਪਾਸ ਪਹੁੰਚਾਉਣ ਲਈ ਵੀ ਕਾਰਜ ਕਰਨਗੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪੂਰੀ ਸਿੱਖ ਕੌਮ ਦਾ ਮਾਮਲਾ ਹੈ ਅਤੇ ਇਸ ਸਬੰਧ ਵਿਚ ਸੰਘਰਸ਼ ਕਰਨ ਵਾਲੇ ਹਰ ਇਕ ਦਾ ਉਹ ਸਤਿਕਾਰ ਕਰਦੇ ਹਨ। ਬਾਪੂ ਸੂਰਤ ਸਿੰਘ ਵੱਲੋਂ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਕਰੜਾ ਸੰਘਰਸ਼ ਕੀਤਾ ਗਿਆ ਹੈ, ਜੋ ਸਭ ਲਈ ਪ੍ਰੇਰਣਾ ਸਰੋਤ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement