ਸਰਦੀਆਂ ਦੇ ਸਨਮੁਖ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ
Published : Dec 7, 2022, 6:09 pm IST
Updated : Dec 7, 2022, 6:09 pm IST
SHARE ARTICLE
Laljit Singh Bhullar
Laljit Singh Bhullar

ਸਰਦੀਆਂ ਵਧਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਉਣ ਲਈ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਲਈ ਕਿਹਾ ਗਿਆ ਹੈ


ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਸਨਮੁਖ ਮੱਛੀ ਪਾਲਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਦੀਆਂ ਵਧਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਉਣ ਲਈ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਲਈ ਕਿਹਾ ਗਿਆ ਹੈ ਤਾਂ ਮੱਛੀ ਨੂੰ ਠੰਢ ਦੀ ਮਾਰ ਤੋਂ ਬਚਾਇਆ ਜਾ ਸਕੇ।

ਇਸ ਤੋਂ ਇਲਾਵਾ ਤਾਪਮਾਨ ਅਨੁਸਾਰ ਮੱਛੀ ਦੀ ਖ਼ੁਰਾਕ ਵ ਘਟਾਉਣ, ਜੈਵਿਕ ਖਾਦਾਂ ਦੀ ਵਰਤੋਂ ਘਟਾਉਣ/ਬੰਦ ਕਰਨ, ਸਵੇਰ ਦੇ ਸਮੇਂ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਤਲਾਅ ਵਿੱਚ ਤਾਜ਼ਾ ਪਾਣੀ/ਏਰੀਏਟਰ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਐਡਵਾਈਜ਼ਰੀ ਮੁਤਾਬਕ ਮੱਛੀ ਪਾਲਕਾਂ ਨੂੰ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਆਪਣੇ ਫ਼ਾਰਮਾਂ 'ਤੇ ਲਾਜ਼ਮੀ ਤੌਰ 'ਤੇ ਰੱਖਣ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਸਰਦੀਆਂ ਦੇ ਮੌਸਮ ਵਿੱਚ ਮੱਛੀ ਨੂੰ ਬੀਮਾਰੀ ਲੱਗਣ ਦੀ ਵਧੇਰੇ ਸੰਭਾਵਨਾ ਦੇ ਸਨਮੁਖ ਮੱਛੀ ਦੇ ਬਚਾਅ ਲਈ ਤਲਾਅ ਵਿੱਚ 400 ਮਿਲੀਲੀਟਰ ਪ੍ਰਤੀ ਏਕੜ ਸੀਫੈਕਸ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement