Manpreet Badal News: ਬਠਿੰਡਾ ਪਲਾਟ ਘੁਟਾਲਾ ਮਾਮਲੇ 'ਚ ਮਨਪ੍ਰੀਤ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ ਵਿਚ ਵਾਧਾ
Published : Dec 7, 2023, 1:30 pm IST
Updated : Dec 7, 2023, 1:30 pm IST
SHARE ARTICLE
Manpreet Badal got an increase in anticipatory bail
Manpreet Badal got an increase in anticipatory bail

15 ਫਰਵਰੀ ਤਕ ਜਾਰੀ ਰਹੇਗੀ ਰਾਹਤ

Manpreet Badal News: ਬਠਿੰਡਾ ਪਲਾਟ ਅਲਾਟਮੈਂਟ ਘੁਟਾਲੇ ਵਿਚ ਫਸੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤਕ ਜਾਰੀ ਰੱਖੀ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਜਦੋਂ ਸੂਬਾ ਕੌਂਸਲ ਨੇ ਅਪਣਾ ਜਵਾਬ ਦਾਇਰ ਕੀਤਾ ਤਾਂ ਦੂਜੇ ਪਾਸੇ ਤੋਂ ਸਮਾਂ ਮੰਗਿਆ ਗਿਆ। ਜਿਸ ਕਾਰਨ ਹੁਣ ਸਾਬਕਾ ਵਿੱਤ ਮੰਤਰੀ ਨੂੰ ਅਗਾਊਂ ਜ਼ਮਾਨਤ ਦੀ ਰਾਹਤ 15 ਫਰਵਰੀ ਤਕ ਜਾਰੀ ਹੈ, ਇਸ ਦੇ ਨਾਲ ਹੀ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਵੀ ਬਰਕਰਾਰ ਹੈ।

ਜ਼ਿਕਰਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਦੇ ਬਠਿੰਡਾ ਪੁਲਿਸ ਸਟੇਸ਼ਨ ਨੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਅਤੇ ਉਸ ਦੇ ਪੰਜ ਸਾਥੀਆਂ ਵਿਰੁਧ ਮਾਡਲ ਟਾਊਨ ਇਲਾਕੇ ਵਿਚ ਬੀਡੀਏ ਅਧਿਕਾਰੀਆਂ ਦੀ ਮਦਦ ਨਾਲ ਘੱਟ ਕੀਮਤ ’ਤੇ 1560 ਗਜ਼ ਦਾ ਪਲਾਟ ਖਰੀਦਣ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

(For more news apart from Manpreet Badal got an increase in anticipatory bail, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement