MP ਪ੍ਰਨੀਤ ਕੌਰ ਨੇ ਸੰਸਦ ਵਿਚ ਉਠਾਇਆ ਟਰੇਨ 14525- 26 ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ 
Published : Dec 7, 2023, 8:00 pm IST
Updated : Dec 7, 2023, 8:00 pm IST
SHARE ARTICLE
Preneet Kaur
Preneet Kaur

ਰੇਲ ਮੰਤਰਾਲੇ ਨੂੰ ਰੇਲਗੱਡੀ ਨੂੰ ਬੰਦ ਕਰਨ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ 

ਪਟਿਆਲਾ - ਪਟਿਆਲਾ ਤੋਂ ਸਾਂਸਦ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਲੋਕ ਸਭਾ ਵਿੱਚ ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਉਠਾਇਆ। ਅੱਜ ਲੋਕ ਸਭਾ ਵਿਚ ਜ਼ਰੂਰੀ ਜਨਤਕ ਮਹੱਤਵ ਦੇ ਮਾਮਲਿਆਂ ਦੀ ਸੁਣਵਾਈ ਦੌਰਾਨ ਬੋਲਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਸਪੀਕਰ ਸਾਹਿਬ, ਤੁਹਾਡੇ ਰਾਹੀਂ ਮੈਂ ਰੇਲਵੇ ਮੰਤਰਾਲੇ ਦੇ ਧਿਆਨ ਵਿਚ ਲਿਆਉਣਾ ਚਾਹੁੰਦੀ ਹਾਂ ਕਿ ਉੱਤਰੀ ਰੇਲਵੇ ਦੇ ਅਧਿਕਾਰੀਆਂ ਨੇ ਰੇਲ ਗੱਡੀ ਨੰਬਰ 14525/14526 ਅੰਬਾਲਾ-ਸ਼੍ਰੀ ਗੰਗਾਨਗਰ ਇੰਟਰਸਿਟੀ ਐਕਸਪ੍ਰੈਸ ਨੂੰ 3 ਮਹੀਨਿਆਂ ਲਈ ਧੁੰਦ ਵਾਲੇ ਮੌਸਮ ਦਾ ਹਵਾਲਾ ਦੇ ਕੇ ਬੰਦ ਕਰ ਦਿੱਤਾ ਹੈ

ਇਹ ਧਿਆਨ ਵਿਚ ਰੱਖੇ ਬਿਨਾਂ ਕਿ ਇਹ ਰੇਲਗੱਡੀ ਉੱਤਰੀ ਭਾਰਤ ਦੇ ਕੰਮਕਾਜੀ ਲੋਕਾਂ ਲਈ ਬਹੁਤ ਜ਼ਰੂਰੀ ਹੈ ਅਤੇ ਮਹੀਨਾਵਾਰ ਸੀਜ਼ਨ ਟਿਕਟ ਧਾਰਕਾਂ ਲਈ ਸਭ ਤੋਂ ਵੱਧ ਸੁਵਿਧਾਜਨਕ ਹੈ ਜੋ ਆਪਣੀ ਨੌਕਰੀ ਤੱਕ ਪਹੁੰਚਣ ਲਈ ਦੂਜੇ ਸ਼ਹਿਰਾਂ ਵਾਸਤੇ ਰੋਜ਼ਾਨਾ ਯਾਤਰਾ ਕਰਦੇ ਹਨ। ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ "ਇਕੱਲੇ ਮੇਰੇ ਪਟਿਆਲਾ ਸੰਸਦੀ ਹਲਕੇ ਤੋਂ ਲਗਭਗ 1000 ਲੋਕ ਇਨ੍ਹਾਂ ਦੋਵਾਂ ਰੇਲਗੱਡੀਆਂ ਰਾਹੀਂ ਰੋਜ਼ਾਨਾ ਆਉਂਦੇ-ਜਾਂਦੇ ਹਨ

ਅਤੇ ਇਹ ਇਕਲੌਤੀ ਮੇਲ ਟਰੇਨ ਹੈ, ਜੋ ਅੰਬਾਲਾ ਕੈਂਟ ਤੋਂ ਸ਼੍ਰੀ ਗੰਗਾਨਗਰ ਤੱਕ ਸਵੇਰ ਤੋਂ ਦੇਰ ਸ਼ਾਮ ਤੱਕ ਚੱਲਦੀ ਹੈ। ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ "ਇਸ ਰੇਲਗੱਡੀ ਦੇ ਹਟਣ ਨਾਲ ਹਜ਼ਾਰਾਂ ਲੋਕਾਂ ਦੀ ਰੋਜ਼ੀ-ਰੋਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਮੈਂ ਰੇਲ ਮੰਤਰੀ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਜਲਦੀ ਤੋਂ ਜਲਦੀ ਇਸ ਟਰੇਨ ਨੂੰ ਮੁੜ ਚਾਲੂ ਕਰਨ ਦੀ ਅਪੀਲ ਕਰਦੀ ਹਾਂ।  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement