
‘ਕੁਤਾਹੀ ਕਰਨ ਵਾਲੇ ਅਫ਼ਸਰਾਂ 'ਤੇ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਕੇਂਦਰੀ ਗ੍ਰਹਿ ਵਿਭਾਗ ਕਰੇਗਾ ਕਾਰਵਾਈ’
PM security lapse Case: ਗ੍ਰਹਿ ਮੰਤਰਾਲੇ ਨੇ ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕਮੀ ਨੂੰ ਲੈ ਕੇ ਮੁੜ ਸੂਬਾ ਸਰਕਾਰ ਨੂੰ ਪੱਤਰ ਭੇਜਿਆ ਹੈ। 9 ਮਹੀਨਿਆਂ ਵਿਚ ਇਹ ਦੂਜੀ ਵਾਰ ਹੈ ਜਦੋਂ ਗ੍ਰਹਿ ਵਿਭਾਗ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਜ਼ਿੰਮੇਵਾਰ ਸੀਨੀਅਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਵਿਚ ਢਿੱਲ-ਮੱਠ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਗ੍ਰਹਿ ਵਿਭਾਗ ਨੇ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਜਲਦ ਕਾਰਵਾਈ ਕਰਨ ਲਈ ਕਿਹਾ ਹੈ। ਵਿਭਾਗ ਨੇ ਕਿਹਾ ਹੈ ਕਿ ਜ਼ਿੰਮੇਵਾਰ ਅਧਿਕਾਰੀਆਂ 'ਤੇ ਜਲਦ ਕਾਰਵਾਈ ਕੀਤੀ ਜਾਵੇ ਨਹੀਂ ਗ੍ਰਹਿ ਵਿਭਾਗ ਕਾਰਵਾਈ ਕਰੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਰਚ 2023 'ਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸੀਨੀਅਰ ਅਧਿਕਾਰੀਆਂ ਖਿਲਾਫ਼ ਕਾਰਵਾਈ 'ਚ ਦੇਰੀ 'ਤੇ ਸਵਾਲ ਖੜ੍ਹੇ ਕੀਤੇ ਸਨ।
ਇਸ ਤੋਂ ਬਾਅਦ ਸਰਕਾਰ ਨੇ ਕਾਰਵਾਈ ਦੀ ਰਿਪੋਰਟ, ਨੋਟਿਸ ਅਤੇ ਚਾਰਜਸ਼ੀਟ ਜਾਰੀ ਕੀਤੀ। ਜਿਸ ਤੋਂ ਬਾਅਦ ਜਦੋਂ ਅੱਠ ਮਹੀਨੇ ਬੀਤ ਜਾਣ 'ਤੇ ਵੀ ਕੋਈ ਕਾਰਵਾਈ ਨਹੀਂ ਹੋਈ ਤਾਂ ਗ੍ਰਹਿ ਮੰਤਰਾਲੇ ਨੇ ਸੂਬਾ ਸਰਕਾਰ ਨੂੰ ਪੱਤਰ ਜਾਰੀ ਕਰ ਦਿੱਤਾ ਹੈ ਤੇ ਹੁਣ ਵੀ ਜਲਦ ਤੋਂ ਜਲਦ ਕਾਰਵਾਈ ਕਰਨ ਲਈ ਕਿਹਾ ਹੈ।
(For more news apart from PM security lapse case, stay tuned to Rozana Spokesman)