Punjab News: ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ: ਅਮਨ ਅਰੋੜਾ
Published : Dec 7, 2023, 3:47 pm IST
Updated : Dec 7, 2023, 3:47 pm IST
SHARE ARTICLE
Punjab to introduce State Skill Training Scheme to enhance Youth employability: Aman Arora
Punjab to introduce State Skill Training Scheme to enhance Youth employability: Aman Arora

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੂਬੇ ਦੀ ਆਪਣੀ ਸਕਿੱਲ ਟਰੇਨਿੰਗ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼

Punjab News: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਇਆ ਜਾ ਸਕੇ।

ਅਮਨ ਅਰੋੜਾ ਇੱਥੇ ਪੇਡਾ ਕੰਪਲੈਕਸ ਵਿਖੇ ਪ੍ਰਸਤਾਵਿਤ ਸਟੇਟ ਸਕਿੱਲ ਟਰੇਨਿੰਗ ਸਕੀਮ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਬਾਰੇ ਓਪਨ ਹਾਊਸ ਚਰਚਾ ਸੈਸ਼ਨ ਦੌਰਾਨ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਨੂੰ ਸੰਬੋਧਨ ਕਰ ਰਹੇ ਸਨ।

ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਗੱਲ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜ ਦੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈਜ਼., ਪੌਲੀਟੈਕਨਿਕ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼), ਹੈਲਥ ਸੈਕਟਰ ਡਿਵੈਲਪਮੈਂਟ ਸੈਂਟਰਾਂ (ਐਚ.ਐਸ.ਡੀ.ਸੀਜ਼), ਰੂਰਲ ਸਕਿੱਲ ਸੈਂਟਰਾਂ (ਆਰ.ਐਸ.ਸੀਜ਼) ਦੇ ਵਿਦਿਆਰਥੀਆਂ/ਉਮੀਦਵਾਰਾਂ ਅਤੇ ਉਹਨਾਂ ਤਜ਼ਰਬੇਕਾਰ ਉਮੀਦਵਾਰਾਂ, ਜਿਹਨਾਂ ਕੋਲ ਹੁਨਰ ਪ੍ਰਮਾਣ ਪੱਤਰ ਨਹੀਂ ਹਨ, ਨੂੰ ਥੋੜ੍ਹੇ ਸਮੇਂ (ਦੋ ਮਹੀਨੇ ਤੋਂ ਇੱਕ ਸਾਲ) ਦੇ ਸਿਖਲਾਈ ਕੋਰਸ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼) ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੰਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਕਾਰਜਸ਼ੀਲ ਹਨ।

ਸਨਅਤੀ ਲੋੜਾਂ ਅਤੇ ਹੁਨਰਮੰਦ ਸਟਾਫ਼ ਦਰਮਿਆਨ ਪਾੜੇ ਨੂੰ ਪੂਰਨ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਲਈ ਕਿਹਾ। ਉਨ੍ਹਾਂ ਨੇ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲਾਂ ਤੋਂ ਸੁਝਾਅ ਵੀ ਮੰਗੇ।

ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਸਾਰੇ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਚੇਅਰਪਰਸਨ ਪੰਜਾਬ ਵਿਕਾਸ ਕਮਿਸ਼ਨ ਸੀਮਾ ਬਾਂਸਲ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਤਕਨੀਕੀ ਸਿੱਖਿਆ, ਉਦਯੋਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮਾਗਮ ਵਿੱਚ ਉਦਯੋਗਿਕ ਐਸੋਸੀਏਸ਼ਨਾਂ, ਐਨ.ਐਸ.ਡੀ.ਸੀ., ਸੀ.ਆਈ.ਆਈ., ਫਿੱਕੀ (ਐਫ.ਆਈ.ਸੀ.ਸੀ.ਆਈ.), ਨਾਬਾਰਡ, ਸੀ-ਪਾਇਟ, ਟ੍ਰੇਨਿੰਗ ਪਾਰਟਨਰਜ਼, ਐਸ.ਐਸ.ਸੀਜ਼ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

(For more news apart from Punjab to introduce State Skill Training Scheme to enhance Youth employability: Aman Arora, stay tuned to Rozana Spokesman)

Tags: aman arora

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement