Shiromani Gurdwara Parbandhak Committee: ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਪਾਸਪੋਰਟ ਜਮ੍ਹਾ ਕਰਾਉਣ
Published : Dec 7, 2023, 5:52 pm IST
Updated : Dec 7, 2023, 5:52 pm IST
SHARE ARTICLE
File Photo
File Photo

ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ

Shiromani Gurudwara Parbandhak Committee: ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ।

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2024 ਵਿਚ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ।

ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 30 ਦਸੰਬਰ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।

(For more news apart from Shiromani Gurudwara Parbandhak Committee, stay tuned to Rozana Spokesman)

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement