Punjab News: ਸੂਬਾ ਚੋਣ ਕਮਿਸ਼ਨ ਨੂੰ ਅਦਾਲਤ ਦਾ ਹੁਕਮ, ''ਜਲਦ ਦਿਓ ਪੰਚਾਇਤੀ ਚੋਣਾਂ ਦੀ ਸਮਾਂ-ਸਾਰਣੀ ਨਹੀਂ ਜੇਲ੍ਹ ਜਾਓ''
Published : Dec 7, 2023, 5:37 pm IST
Updated : Dec 7, 2023, 5:37 pm IST
SHARE ARTICLE
Punjab Haryana High Court
Punjab Haryana High Court

50,000 ਰੁਪਏ ਦਾ ਜੁਰਮਾਨਾ ਵੀ ਲਗਾਇਆ

Punjab News:  ਗ੍ਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਅੱਜ ਸੁਣਵਾਈ ਹੋਈ ਹੈ। ਇਸ ਸੁਣਵਾਈ ਦੌਰਾਨ ਸੂਬਾ ਚੋਣ ਕਮਿਸ਼ਨ ਨੂੰ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਉਹ ਜਲਦ ਤੋਂ ਜਲਦ ਅਦਾਲਤ ਨੂੰ ਚੋਣਾਂ ਦੀ ਸਮਾਂ-ਸਾਰਣੀ ਦੇਣ ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹਿਣ। ਕੋਰਟ ਨੇ ਸਪੱਸਟ ਸ਼ਬਦਾਂ ਵਿਚ ਕਿਹਾ ਕਿ ਜਾਂ ਤਾਂ ਚੋਣਾਂ ਕਰਵਾਓ ਜਾਂ ਫਿਰ ਹਾਈਕੋਰਟ ਦੇ ਅਪਮਾਨ ਦੀ ਸਜ਼ਾ ਭੁਗਤਣ ਲਈ ਤਿਆਰ ਰਹੋ। ਜ਼ਿਕਰਯੋਗ ਹੈ ਕਿ ਅਦਾਲਤ ਨੇ ਸੂਬਾ ਚੋਣ ਕਮਿਸ਼ਨ ਨੂੰ 50 ਹਜ਼ਾਰ ਦਾ ਜੁਰਮਾਨਾ ਵੀ ਲਗਾਇਆ ਹੈ। 

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਨਾ ਕਰਨ 'ਤੇ ਪੰਜਾਬ ਚੋਣ ਕਮਿਸ਼ਨ ਨੂੰ ਸਖ਼ਤ ਫਟਕਾਰ ਲਗਾਈ ਸੀ। ਹਾਈ ਕੋਰਟ ਦੀ ਬੈਂਚ ਨੇ ਕਿਹਾ ਸੀ ਕਿ ਕਿਸੇ ਵੀ ਹਾਲਾਤ ਵਿਚ ਸ਼ਡਿਊਲ ਕੱਲ੍ਹ ਤੱਕ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਿਸੇ ਕਾਰਨ ਅਜਿਹਾ ਨਹੀਂ ਹੁੰਦਾ ਹੈ ਤਾਂ ਕਮਿਸ਼ਨਰ ਖ਼ੁਦ ਚੋਣ ਰੀਪੋਰਟ ਲੈ ਕੇ ਅਦਾਲਤ ਵਿਚ ਪੇਸ਼ ਹੋਣਗੇ।

ਪੰਜਾਬ ਦੀ ਇਕ ਪੰਚਾਇਤ ਦੀ ਉਪ ਚੋਣ ਨੂੰ ਲੈ ਕੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਨੇ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿਤੇ ਸਨ। ਜਦੋਂ ਕੁੱਝ ਕਾਰਨਾਂ ਕਰਕੇ ਚੋਣਾਂ ਨਹੀਂ ਹੋ ਸਕੀਆਂ ਤਾਂ ਅਦਾਲਤ ਵਿਚ ਸਰਕਾਰ ਵਿਰੁਧ ਪਟੀਸ਼ਨ ਪਾਈ ਗਈ। ਉਕਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸਖ਼ਤ ਰੁਖ਼ ਦਿਖਾਇਆ ਹੈ।

ਹਾਈ ਕੋਰਟ 'ਚ ਸੁਣਵਾਈ ਦੌਰਾਨ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਭਰੋਸਾ ਦਿਤਾ ਸੀ ਕਿ ਸਾਰੀਆਂ ਪੰਚਾਇਤੀ ਚੋਣਾਂ ਕੁੱਝ ਸਮੇਂ 'ਚ ਕਰਵਾਈਆਂ ਜਾਣਗੀਆਂ। ਇਸ 'ਤੇ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਚੋਣਾਂ ਸਬੰਧੀ ਸਥਿਤੀ ਅਜੇ ਸਪੱਸ਼ਟ ਨਹੀਂ ਕੀਤੀ ਗਈ ਹੈ। ਅਜੇ ਤਕ ਇਹ ਨਹੀਂ ਦਸਿਆ ਗਿਆ ਕਿ ਚੋਣਾਂ ਕਦੋਂ ਹੋਣਗੀਆਂ ਅਤੇ ਇਸ ਦਾ ਪ੍ਰੋਗਰਾਮ ਕੀ ਹੋਵੇਗਾ, ਕੋਈ ਨਹੀਂ ਜਾਣਦਾ। ਅਜਿਹੇ 'ਚ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਚੋਣ ਕਮਿਸ਼ਨਰ ਨੂੰ ਚੋਣਾਂ ਦੇ ਪੂਰੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿਤੇ ਹਨ ਅਤੇ ਇਸ ਤੋਂ ਬਾਅਦ ਅੱਜ ਕੋਰਟ ਨੇ ਫਿਰ ਤੋਂ ਇਕ ਹਫ਼ਤੇ ਅੰਦਰ ਸਮਾਂ ਸਾਰਣੀ ਮੰਗ ਲਈ ਹੈ। 


 

Tags: #punjab

SHARE ARTICLE

ਏਜੰਸੀ

Advertisement

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM
Advertisement