ਪਿੰਡ ਧੂੜਕੋਟ ਰਣਸੀਂਹ ਦੀ ਪੰਚਾਇਤ ਦਾ ਸ਼ਲਾਘਾਯੋਗ ਫ਼ੈਸਲਾ, ਨਸ਼ਾ ਤਸਕਰਾਂ ਦਾ ਸਹਿਯੋਗ ਦੇਣ ਵਾਲੇ ਵਿਅਕਤੀ ਵਿਰੁੱਧ ਹੋਵੇਗੀ ਕਾਰਵਾਈ
Published : Dec 7, 2024, 3:38 pm IST
Updated : Dec 7, 2024, 3:39 pm IST
SHARE ARTICLE
Dhurkot Ransinh moga news in punjabi
Dhurkot Ransinh moga news in punjabi

ਕੋਈ ਵੀ ਨਸ਼ਾ ਤਸਕਰ ਅਤੇ ਕੋਈ ਮੈਡੀਕਲ ਸਟੋਰ ਵਾਲਾ ਨਹੀਂ ਵੇਚੇਗਾ ਪਿੰਡ 'ਚ ਨਸ਼ਾ

ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੱਡੇ-ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ੇ ਤਸਕਰਾਂ 'ਤੇ ਸ਼ਿਕੰਜੇ ਕੱਸੇ ਜਾ ਰਹੇ ਹਨ। ਜਿਹੜੇ ਨਸ਼ੇ ਵਿੱਚ ਡੁੱਬੇ ਨੌਜਵਾਨ ਹਨ ਉਹਨਾਂ ਦਾ ਇਲਾਜ ਨਸ਼ਾ ਛੜਾਓ ਕੇਂਦਰ ਵਿੱਚ ਫਰੀ ਕੀਤਾ ਜਾ ਰਿਹਾ ਹੈ। ਜੇਕਰ ਗੱਲ ਨਵੇਂ ਬਣੇ ਸਰਪੰਚਾਂ ਦੀ ਕੀਤੀ ਜਾਵੇ ਤਾਂ ਸਰਪੰਚ ਵੀ ਇਸ ਕੰਮ ਵੀ ਅੱਗੇ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਮੋਗਾ ਜ਼ਿਲ੍ਹਾ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਦੀ ਪੰਚਾਇਤ ਵੱਲੋਂ ਬੜਾ ਵਧੀਆ ਫ਼ੈਸਲਾ ਕੀਤਾ ਗਿਆ ਹੈ। ਪੰਚਾਇਤ ਨੇ ਫੈਸਲਾ ਕੀਤਾ ਹੈ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਜਾ ਕੋਈ ਵਿਅਕਤੀ ਨਸ਼ਾ ਤਸਕਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਦਿੰਦਾ ਹੈ ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਪਿੰਡ ਦੀ ਕੁੱਲ ਵੋਟ 6000 ਹੈ ਅਤੇ ਪਿੰਡ ਧੂੜਕੋਟ ਰਣਸੀਂਹ ਦੀ ਪੰਜਾਬ ਭਰ ਵਿੱਚੋਂ ਪਹਿਲੀ ਸਰਬਸੰਮਤੀ ਹੋਈ ਸੀ।

Dhurkot Ransinh moga news in punjabi
Dhurkot Ransinh moga news in punjabi

ਗੱਲਬਾਤ ਕਰਦਿਆਂ ਹੋਇਆਂ ਪਿੰਡ ਧੂੜਕੋਟ ਰਣਸੀਂਹ ਦੀ ਸਰਪੰਚ ਕਰਮਜੀਤ ਕੌਰ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਵੱਲੋਂ ਇੱਕ ਮਤਾ ਪਾਸ ਕੀਤਾ ਗਿਆ ਹੈ। ਨਸ਼ਾ ਤਸਕਰਾਂ ਨੂੰ ਤਾੜਨਾ ਕੀਤੀ ਗਈ ਹੈਕਿ ਕੋਈ ਵੀ ਵਿਅਕਤੀ ਪਿੰਡ ਵਿਚ ਨਸ਼ਾ ਨਹੀਂ ਵੇਚੇਗਾ ਅਤੇ ਦੁਕਾਨਦਾਰਾਂ ਨੂੰ ਵੀ ਕਿਹਾ ਗਿਆ ਹੈ ਪਿੰਡ ਵਿੱਚ ਕਰਿਆਨੇ ਦੀ ਦੁਕਾਨ ਤੇ ਕਿਸੇ ਵੀ ਤਰ੍ਹਾਂ ਦਾ ਕੋਈ ਨਸ਼ਾ ਬੀੜੀ ਜਰਦਾ ਅਦੀ ਨਹੀਂ ਵੇਚਿਆ ਜਾਵੇਗਾ।

ਜੇਕਰ ਫਿਰ ਵੀ ਕੋਈ ਦੁਕਾਨਦਾਰ ਨਸ਼ਾ ਵੇਚਦਾ ਹੈ ਤਾਂ ਉਸ ਨੂੰ 10 ਹਜਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ ਅਤੇ ਪਿੰਡ ਵਿੱਚ ਬਣੇ ਮੈਡੀਕਲ ਸਟੋਰ ਵਾਲਿਆਂ ਨੂੰ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਪਿੰਡ ਵਿੱਚ ਕੋਈ ਵੀ ਨਸ਼ੀਲੀ ਦਵਾਈ ਜਾਂ ਕੋਈ ਟੀਕਾ ਜਾਂ ਸਰਿੰਜ ਨਹੀਂ ਵੇਚੇਗਾ ਉਹਨਾਂ ਕਿਹਾ ਕਿ ਜੇਕਰ ਪਿੰਡ ਦਾ ਕੋਈ ਵੀ ਨਸ਼ਾ ਤਸਕਰ ਫੜਿਆ ਜਾਂਦਾ ਹੈ ਤਾਂ ਉਸ ਦੀ ਕੋਈ ਵੀ ਪਿੰਡ ਦਾ ਬੰਦਾ ਜਮਾਨਤ ਨਹੀਂ ਕਰਾਵੇਗਾ। ਜੇਕਰ ਫਿਰ ਵੀ ਨਸ਼ਾ ਤਸਕਰ ਦਾ ਕੋਈ ਸਾਥ ਦਿੰਦਾ ਹੈ ਤਾਂ ਉਸ ਦੇ ਉੱਪਰ ਵੀ ਬਣਦੀ ਕਾਰਵਾਈ ਕੀਤੀ ਜਾਵੇਗੀਅਤੇ ਉਹਨਾਂ ਕਿਹਾ ਕਿ ਹੋਰ ਵੀ ਪਿੰਡਾਂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਸੁਨੇਹਾ ਦਿੰਦੇ ਹਾਂ ਕਿ ਉਹਨਾਂ ਨੂੰ ਵੀ ਇਸ ਤਰ੍ਹਾਂ ਦੇ ਮਤੇ ਪਾ ਕੇ ਨੌਜਵਾਨੀ ਨੂੰ ਨਸ਼ਿਆਂ ਦੀ ਦਲ ਦਲ ਵਿੱਚੋਂ ਬਾਹਰ ਕੱਢਣ ਦਾ ਯਤਨ ਕਰਨਾ ਚਾਹੀਦਾ ਹੈ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਉਹਨਾਂ ਨੇ ਵੀ ਪਿੰਡ ਧੂੜਕੋਟ ਰਣਸੀਂਹ ਦੀ ਪੰਚਾਇਤ ਦਾ ਸਮਰਥਨ ਕੀਤਾ। ਉਹਨਾਂ ਨੇ ਪੰਚਾਇਤ ਦੇ ਇਸ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਪੰਚਾਂ ਨੂੰ ਵੀ ਇਸ ਤਰ੍ਹਾਂ ਦੇ ਮਤੇ ਪਾਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਨਸ਼ਾ ਮੁਕਤ ਹੋ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement