Weather News: ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ: 8 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ
Published : Dec 7, 2024, 9:21 am IST
Updated : Dec 7, 2024, 9:21 am IST
SHARE ARTICLE
Fog alert in 7 districts of Punjab: Chance of rain on December 8
Fog alert in 7 districts of Punjab: Chance of rain on December 8

Weather News: ਆਉਣ ਵਾਲੇ ਦਿਨਾਂ 'ਚ ਪੰਜਾਬ-ਚੰਡੀਗੜ੍ਹ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ।

 

Weather News: ਪੰਜਾਬ-ਚੰਡੀਗੜ੍ਹ 'ਚ ਪਿਛਲੇ ਤਿੰਨ ਦਿਨਾਂ 'ਚ ਤਾਪਮਾਨ 'ਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ 'ਚ ਇਹ ਬਦਲਾਅ ਪਿਛਲੇ ਕੁਝ ਦਿਨਾਂ 'ਚ ਪਹਾੜੀ ਇਲਾਕਿਆਂ 'ਚ ਹੋਈ ਬਰਫਬਾਰੀ ਤੋਂ ਬਾਅਦ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ 'ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਪੰਜਾਬ-ਚੰਡੀਗੜ੍ਹ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ।

ਮੌਸਮ ਕੇਂਦਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਵਿੱਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ। ਭਾਵ ਇੱਥੇ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ। ਅੱਜ ਤੋਂ ਇਲਾਵਾ ਐਤਵਾਰ ਤੱਕ ਪੰਜਾਬ ਵਿੱਚ ਧੁੰਦ ਛਾਈ ਰਹੇਗੀ।

ਪੱਛਮੀ ਗੜਬੜੀ 8 ਦਸੰਬਰ ਤੋਂ ਸਰਗਰਮ ਹੋਵੇਗੀ

ਪੰਜਾਬ ਵਿੱਚ 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਪ੍ਰਭਾਵ ਦੋ ਦਿਨ ਤੱਕ ਰਹਿ ਸਕਦਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਹਿਮਾਲਿਆ ਦੀਆਂ ਪਹਾੜੀਆਂ 'ਤੇ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਜੇਕਰ ਬਰਫਬਾਰੀ ਹੁੰਦੀ ਹੈ ਤਾਂ ਮੈਦਾਨੀ ਇਲਾਕਿਆਂ 'ਚ ਠੰਡ ਵਧੇਗੀ।

ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਦਿਨ

ਚੰਡੀਗੜ੍ਹ- ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 7 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਅੰਮ੍ਰਿਤਸਰ— ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 6 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਜਲੰਧਰ— ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 6 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਲੁਧਿਆਣਾ- ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 7 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਪਟਿਆਲਾ— ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 7 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਮੋਹਾਲੀ— ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 8 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement