Ravneet Singh Bittu: ਨਾਰਾਇਣ ਸਿੰਘ ਚੌੜਾ ਨੂੰ ਸਾਰਾ ਅਕਾਲੀ ਦਲ ਮਿਲ ਕੇ ਸਨਮਾਨਿਤ ਕਰੇ- ਰਵਨੀਤ ਸਿੰਘ ਬਿੱਟੂ
Published : Dec 7, 2024, 1:14 pm IST
Updated : Dec 7, 2024, 1:14 pm IST
SHARE ARTICLE
The entire Akali Dal should honor Narayan Singh Chauda - Ravneet Singh Bittu
The entire Akali Dal should honor Narayan Singh Chauda - Ravneet Singh Bittu

Ravneet Singh Bittu: ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ।

 

  Ravneet Singh Bittu: ਕੁਝ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਹਿਰੇਦਾਰੀ ਦੀ ਸੇਵਾ ਨਿਭਾਉਂਦਿਆਂ ਸੁਖਬੀਰ ਬਾਦਲ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਸੀ। ਨਾਰਾਇਣ ਸਿੰਘ ਚੌੜਾ ਵੱਲੋਂ ਗੋਲ਼ੀ ਚਲਾਈ ਗਈ ਪਰ ਪੁਲਿਸ ਦੀ ਮੁਸਤੈਦੀ ਕਾਰਨ ਸੁਖਬੀਰ ਬਾਦਲ ਵਾਲ-ਵਾਲ ਬਚ ਗਏ ਸਨ। ਹਮਲਾਵਰ ਨੂੰ ਪੁਲਿਸ ਵੱਲੋਂ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪੁਲਿਸ ਨੂੰ ਨਾਰਾਇਣ ਸਿੰਘ ਚੌੜਾ ਦਾ ਤਿੰਨ ਦਿਨ ਦਾ ਰਿਮਾਂਡ ਮਿਲਿਆ ਸੀ ਤੇ ਪੁੱਛਗਿੱਛ ਜਾਰੀ ਹੈ।

ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਉਸ ਸਮੇਂ ਹੋਇਆ ਜਦੋਂ ਉਨ੍ਹਾਂ ਨੇ ਜਥੇਦਾਰ ਸਾਹਿਬਾਨਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਨਿਆ ਕਿ ਅਸੀਂ ਬੇਅਦਬੀ ਕੀਤੀ ਹੈ।

ਇਸ ਮਾਮਲੇ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਸਾਰੇ ਅਕਾਲੀ ਦਲ ਨੂੰ ਮਿਲ ਕੇ ਨਾਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ। ਨਾਰਾਇਣ ਸਿੰਘ ਚੌੜਾ ਦੀ ਸੁਖਬੀਰ ਸਿੰਘ ਬਾਦਲ ਨਾਲ ਕੋਈ ਨਿੱਜੀ ਦੁਸ਼ਮਣੀ ਜਾਂ ਵੈਰ ਵਿਰੋਧ ਨਹੀਂ ਸੀ। ਉਸਨੇ ਭਾਵਨਾਵਾਂ ਵਿੱਚ ਆ ਕੇ ਸੁਖਬੀਰ ਬਾਦਲ ਉੱਤੇ ਗੋਲੀ ਚਲਾਈ। ਇਹ ਗੋਲੀ ਸੁਖਬੀਰ ਬਾਦਲ ਨੂੰ ਨਹੀਂ ਲੱਗੀ ਬਲਕਿ ਦਰਬਾਰ ਸਾਹਿਬ ਦੀ ਇੱਕ ਕੰਧ ਉੱਤੇ ਜਾ ਕੇ ਲੱਗੀ। ਜਿਹੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦੇ ਹਨ ਉਨ੍ਹਾਂ ਲਈ ਉਸ ਤੋਂ ਵੱਡਾ ਕੁੱਝ ਨਹੀਂ ਹੈ। ਜਦੋਂ ਨਾਰਾਇਣ ਸਿੰਘ ਨੂੰ ਪਤਾ ਲੱਗਿਆ ਕਿ ਸੁਖਬੀਰ ਬਾਦਲ ਨੇ ਬੇਅਦਬੀ ਕਰਵਾਈ ਸੀ ਤਾਂ ਉਸ ਨੇ ਭਾਵਨਾਵਾਂ ਵਿੱਚ ਆ ਕੇ ਇਹ ਗੋਲੀ ਚਲਾਈ। ਹੁਣ ਅਕਾਲੀ ਦਲ ਨੂੰ ਮਿਲ ਕੇ ਨਾਰਾਇਣ ਸਿੰਘ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ। 

ਚੌੜਾ ਨੇ ਭਾਵਨਾਵਾਂ ਵਿਚ ਆ ਕੇ ਇਹ ਕਦਮ ਚੁੱਕਿਆ ਹੈ। ਉਸ ਨੇ ਕਿਹਾ ਕਿ ਉਹ ਚੌੜਾ ਦੀ ਫੋਟੋ ਲਾ ਕੇ ਉਸ ਨੂੰ ਸਨਮਾਨ ਦੇਣ ਜਿਵੇਂ ਕਿ ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ ਬਾਕੀ ਦੇ ਹਮਲਾਵਰਾਂ ਨੂੰ ਵੀ ਦਿੰਦੇ ਰਹੇ ਹਨ। ਬਿੱਟੂ ਨੇ ਹਮਲਾਵਰ ਨੂੰ 'ਕੌਮ ਦਾ ਹੀਰਾ' ਆਖਿਆ ਹੈ। ਕਿਹਾ ਕਿ ਨਾਰਾਇਣ ਸਿੰਘ ਚੌੜਾ ਦੀ ਤਸਵੀਰ ਮਿਊਜ਼ੀਅਮ ਵਿੱਚ ਵੀ ਲਗਾਉਣੀ ਚਾਹੀਦੀ ਹੈ। ਇਸ ਹਮਲੇ ਦਾ ਅਤਿਵਾਦੀਆਂ ਤੇ ਗੈਂਗਸਟਰਾਂ ਨਾਲ ਕੋਈ ਵੀ ਲੈਣ ਦੇਣ ਨਹੀਂ ਹੈ। ਨਾਰਾਇਣ ਸਿੰਘ ਨੇ ਬੇਅਦਬੀ ਨਾ ਸਹਿੰਦਿਆਂ ਹੋਇਆ ਹੀ ਸੁਖਬੀਰ ਬਾਦਲ 'ਤੇ ਗੋਲੀ ਚਲਾਈ ਹੈ।

ਰਵਨੀਤ ਬਿੱਟੂ ਨੇ ਕਿਹਾ ਕਿ ਹੁਣ ਸੁਖਬੀਰ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਨੂੰ ਨਾਰਾਇਣ ਸਿੰਘ ਲਈ ਕੋਈ ਵੱਡੇ ਤੋਂ ਵੱਡਾ ਵਕੀਲ ਕਰ ਕੇ ਇਸ ਨੂੰ ਜਲਦ ਹੀ ਰਿਹਾਅ ਕਰਵਾਉਣਾ ਚਾਹੀਦਾ ਹੈ।

ਤੰਜ਼ ਕੱਸਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਨਾਰਾਇਣ ਸਿੰਘ ਚੌੜਾ ਬਜ਼ੁਰਗ ਵਿਅਕਤੀ ਹੈ। ਪੁਲਿਸ ਉਸ ਨੂੰ ਰਿਮਾਂਡ ਉੱਤੇ ਲੈ ਕੇ ਮਾਰਕੁੱਟ ਕਰ ਰਹੀ ਹੋਵੇਗੀ। ਮਜੀਠੀਆ ਜਿਵੇਂ ਰਾਜੋਆਣਾ ਦੀ ਭੈਣ ਨੂੰ ਲੈ ਕੇ ਉਸ ਨੂੰ ਜ਼ੇਲ੍ਹ ਵਿੱਚ ਫਲ- ਫਰੂਟ ਲੈ ਕੇ ਜਾਂਦਾ ਸੀ ਉਸੇ ਤਰ੍ਹਾਂ ਉਹ ਨਾਰਾਇਣ ਸਿੰਘ ਨੂੰ ਫਲ-ਫਰੂਟ ਲੈ ਕੇ ਜਾਵੇ। 
 

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement