ਐਡਵੋਕੇਟ ਐੱਚ.ਐੱਸ. ਫੂਲਕਾ ਦਾ ਵੱਡਾ ਬਿਆਨ, ਕਿਹਾ-ਸ਼੍ਰੋਮਣੀ ਅਕਾਲੀ ਦਲ ਦਾ ਬਣਾਂਗਾ ਹਿੱਸਾ
Published : Dec 7, 2024, 1:23 pm IST
Updated : Dec 7, 2024, 2:16 pm IST
SHARE ARTICLE
Will become a part of Shiromani Akali Dal Advocate H.S. Phulka
Will become a part of Shiromani Akali Dal Advocate H.S. Phulka

'ਕਮੇਟੀ ਦੀ ਮੈਂਬਰਸ਼ਿਪ ਡਰਾਈਵ 'ਚ ਬਣਾਂਗਾ ਮੈਂਬਰ'

ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੂਲਕਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਰੇ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਸੂਬੇ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ ​​ਕਰਨਾ ਜ਼ਰੂਰੀ ਹੈ।

ਫੂਲਕਾ ਨੇ ਕਿਹਾ ਕਿ ਪੰਜਾਬ ਨੂੰ ਖੇਤਰੀ ਪਾਰਟੀ ਦੀ ਲੋੜ ਹੈ ਅਤੇ ਇਹ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਦਾ ਸਹੀ ਸਮਾਂ ਹੈ। ਮੌਜੂਦਾ ਲੀਡਰਸ਼ਿਪ ਨੇ ਅੱਜ ਆਪਣੀਆਂ ਗਲਤੀਆਂ ਮੰਨ ਲਈਆਂ ਹਨ ਅਤੇ ਹੁਣ ਇਹ ਉਨ੍ਹਾਂ ਸਾਰੇ ਲੋਕਾਂ ਲਈ ਨਵੀਂ ਉਮੀਦ ਹੈ ਜੋ ਲੰਬੇ ਸਮੇਂ ਤੋਂ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕੀਤੀ। ਫੂਲਕਾ ਨੇ ਕਿਹਾ ਕਿ ਮੈਂ ਇਹ ਫ਼ੈਸਲਾ ਲਿਆ ਹੈ ਕਿ ਜਦੋਂ ਅਕਾਲੀ ਦਲ ਵਿਚ ਮੈਂਬਰਸ਼ਿਪ ਡਰਾਈਵ ਸ਼ੁਰੂ ਹੋਵੇਗੀ ਤਾਂ ਮੈਂ ਦਫਤਰ ਵਿਚ ਜਾ ਕੇ ਬਕਾਇਦਾ ਫਾਰਮ ਭਰ ਕੇ ਅਕਾਲੀ ਦਲ ਦਾ ਮੈਂਬਰ ਬਣਾਂਗਾ। ਫੂਲਕਾ ਨੇ ਕਿਹਾ ਕਿ ਉਹ ਬਾਕੀਆਂ ਨੂੰ ਵੀ ਅਪੀਲ ਕਰਦੇ ਹਨ ਕਿ ਉਹ ਵੀ ਅਕਾਲੀ ਦਲ ਦੇ ਦਫ਼ਤਰ ਵਿਚ ਜਾ ਕੇ ਮੈਂਬਰਸ਼ਿਪ ਦੇ ਫਾਰਮ ਭਰਕੇ ਅਕਾਲੀ ਦਲ ਦੇ ਮੈਂਬਰ ਬਣੋ। ਜਿਸ ਤੋਂ ਬਾਅਦ ਬਕਾਇਦਾ ਡੈਲੀਗੇਟ ਚੁਣਿਆ ਜਾਵੇ । ਅਸੀਂ ਸਾਰੇ ਅਕਾਲੀ ਦਲ ਨੂੰ ਰੀਜ਼ਨ ਪਾਰਟੀ ਦੇ ਤੌਰ 'ਤੇ ਮਜ਼ਬੂਤ ਕਰੀਏ ਅਤੇ ਪਹਿਲਾਂ ਵਾਲੇ ਅਕਾਲੀ ਦਲ ਨੂੰ ਵਾਪਸ ਲੈ ਕੇ ਆਈਏ ਅਤੇ ਪਾਰਟੀ ਦੇ ਮੁੱਢਲੇ ਸਿਧਾਂਤਾਂ ਦੇ ਕਾਇਮ ਕਰੀਏ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement