ਸਿੱਖ ਸੰਗਤ ਦੀ ਵੱਡੀ ਜਿੱਤ ਹੈ 328 ਲਾਪਤਾ ਸਰੂਪ ਮਾਮਲੇ ਵਿੱਚ ਦਰਜ ਹੋਈ FIR
Published : Dec 7, 2025, 10:04 pm IST
Updated : Dec 7, 2025, 10:04 pm IST
SHARE ARTICLE
FIR registered in 328 missing Saroop case, a big victory for Sikh Sangat
FIR registered in 328 missing Saroop case, a big victory for Sikh Sangat

ਉਮੀਦ ਹੈ ਕਿ ਜਲਦੀ ਹੀ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਅਸਲ ਦੋਸ਼ੀਆਂ ਨੂੰ ਮਿਸਾਲੀ ਸਜਾ ਮਿਲੇ

ਚੰਡੀਗੜ੍ਹ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿੱਚੋ ਸਾਲ 2016 ਦੌਰਾਨ ਲਾਪਤਾ ਹੋਏ 328 ਸਰੂਪ ਮਾਮਲੇ ਵਿੱਚ ਦਰਜ ਹੋਈ ਐੱਫਆਈਆਰ ਨੂੰ ਸਿੱਖ ਕੌਮ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਸਰਦਾਰ ਪੀਰ ਮੁਹੰਮਦ ਨੇ ਕਿਹਾ ਕਿ ਪਿਛਲੇ 9 ਸਾਲ ਤੋਂ ਸੰਗਤ ਲਗਾਤਾਰ ਦੋਸ਼ੀ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਨ ਨੂੰ ਲੈਕੇ ਸੰਘਰਸ਼ ਕਰ ਰਹੀ ਸੀ। ਓਹਨਾਂ ਕਿਹਾ ਕਿ ਬੇਸ਼ਕ ਹਾਲੇ ਐੱਫਆਈਆਰ ਦਰਜ਼ ਹੋਈ ਹੈ,ਯਕੀਨਣ ਇਸ ਮਾਮਲੇ ਵਿਚ ਦੋਸ਼ੀ ਵਿਅਕਤੀਆਂ ਨੂੰ ਮਿਸਾਲੀ ਸਜ਼ਾਵਾਂ ਵੀ ਮਿਲਣਗੀਆਂ।

ਸਰਦਾਰ ਪੀਰ ਮੁਹੰਮਦ ਨੇ ਕਿਹਾ ਕਿ, ਸਰਦਾਰ ਈਸ਼ਰ ਸਿੰਘ ਦੀ ਅਗਵਾਈ ਹੇਠ ਪੜਤਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ  16 ਦੋਸ਼ੀ ਵਿਅਕਤੀਆਂ ਖਿਲਾਫ ਜਿੰਨਾ ਵਿੱਚ ਬਹੁਚਰਚਿਤ ਸੀ ਏ ਸਤਿੰਦਰ ਸਿੰਘ ਕੌਹਲੀ  ਵੀ ਸਾਮਲ ਹੈ ਤੇ ਅਪਰਾਧਿਕ ਮਾਮਲਾ ਦਰਜ ਕਰਨ ਦਾ ਹੁਕਮ ਹੋਇਆ ਸੀ, ਪਰ ਇਸ ਦੇ ਬਾਵਜੂਦ ਕਿਸੇ ਨਾ ਕਿਸੇ ਰੂਪ ਵਿੱਚ ਕਾਰਵਾਈ ਨਹੀਂ ਹੋ ਸਕੀ ਸੀ। ਜੋ ਕਿ ਹੁਣ ਬਕਾਇਦਾ ਐਫ ਆਈ ਆਰ ਦਰਜ ਹੋ ਗਈ ਹੈ ।

ਇਸ ਦੇ ਨਾਲ ਹੀ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਸ ਵੱਡੇ ਸੰਘਰਸ਼ ਲਈ ਲਗਾਤਾਰ ਕਾਰਜਸ਼ੀਲ ਰਹੇ ਭਾਈ ਬਲਦੇਵ ਸਿੰਘ ਵਡਾਲਾ ਅਤੇ ਸਰਦਾਰ ਬਲਦੇਵ ਸਿੰਘ ਸਿਰਸਾ ਨੂੰ ਵਧਾਈ ਵੀ ਦਿੱਤੀ। ਸਰਦਾਰ ਪੀਰ ਮੁਹੰਮਦ ਨੇ ਕਿਹਾ ਕਿ, ਇਸ ਲੰਮੇ ਸੰਘਰਸ਼ ਲਈ ਕੀਤੀ ਜਦੋਂ ਜਹਿਦ ਵਿੱਚ ਜਿੰਨੀਆਂ ਵੀ ਪੰਥਕ ਧਿਰਾਂ ਨੇ ਆਪਣਾ ਸੁਹਿਰਦ ਰੋਲ ਅਦਾ ਕੀਤਾ, ਓਹ ਵਧਾਈ ਦੀਆਂ ਪਾਤਰ ਹਨ।

ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ, ਸਿੱਖ ਸੰਗਤ ਦੀ ਇਕਜੁਟਤਾ ਤੋਂ ਆਸ ਬੱਝੀ ਹੈ ਕਿ ਹੁਣ, ਬਰਗਾੜੀ ਬੇਅਦਬੀ ਮਾਮਲੇ ਸਮੇਤ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੇ ਅਸਲ ਚਿਹਰੇ ਵੀ ਸਿੱਖ ਸੰਗਤ ਦੇ ਸਾਹਮਣੇ ਆਉਣਗੇ ਅਤੇ ਸੰਗਤ ਨੂੰ ਇਨਸਾਫ਼ ਮਿਲੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement