ਪੇਕੇ ਗਈ ਪਤਨੀ ਨੂੰ ਮੁੜ ਘਰ ਲਿਆਉਣ ਦੀ ਜ਼ਿੱਦ 'ਤੇ ਅੜੇ ਪੁੱਤਰ ਦਾ ਮਾਪਿਆਂ ਨੇ ਕੀਤਾ ਕਤਲ

By : JAGDISH

Published : Dec 7, 2025, 2:44 pm IST
Updated : Dec 7, 2025, 2:44 pm IST
SHARE ARTICLE
Parents kill son for insisting on bringing estranged wife back home
Parents kill son for insisting on bringing estranged wife back home

ਮ੍ਰਿਤਕ ਦਾ ਦੂਜਾ ਵਿਆਹ ਕਰਨਾ ਚਾਹੁੰਦੇ ਸਨ ਉਸਦੇ ਮਾਪੇ : ਪਤਨੀ ਨਵਰੀਤ ਕੌਰ

ਕਿਆਮਪੁਰ : ਅਜਨਾਲਾ ਦੇ ਪਿੰਡ ਕਿਆਮਪੁਰ ਤੋਂ ਇਕ ਦਿਲ ਨੂੰ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਘਰੇਲੂ ਕਲੇਸ਼ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ । ਪੇਕੇ ਗਈ ਪਤਨੀ ਨੂੰ ਘਰ ਵਾਪਸ ਲਿਆਉਣ ਦੀ ਜਿੱਦ ’ਤੇ ਅੜੇ ਪੁੱਤਰ ਦਾ ਮਾਂ–ਪਿਉ ਨੇ ਕਤਲ ਕਰ ਦਿੱਤਾ । ਮ੍ਰਿਤਕ ਦੀ ਪਛਾਣ ਸਿਮਰਜੰਗ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੀ ਪਤਨੀ ਨਵਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ ਚਾਰ ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦਾ ਦੋ ਸਾਲ ਦਾ ਪੁੱਤਰ ਵੀ ਹੈ। ਪਰ ਘਰੇਲੂ ਕਲੇਸ਼ ਅਤੇ ਤੰਗ ਪ੍ਰੇਸ਼ਾਨੀ ਕਾਰਨ ਉਹ ਪੇਕੇ ਵਾਪਸ ਚਲੀ ਗਈ ਸੀ। ਇਸ ਦੇ ਬਾਵਜੂਦ, ਸਿਮਰਜੰਗ ਉਸ ਨੂੰ ਮੁੜ ਘਰ ਲਿਆਉਣਾ ਚਾਹੁੰਦਾ ਸੀ ਅਤੇ ਪਰਿਵਾਰ ਨੂੰ ਜੋੜ ਕੇ ਰੱਖਣਾ ਚਾਹੁੰਦਾ ਸੀ। ਨਵਪ੍ਰੀਤ ਦਾ ਕਹਿਣਾ ਹੈ ਕਿ ਉਸਦੇ ਸਹੁਰੇ ਮਾਂ–ਪਿਉ ਉਸਦੀ ਵਾਪਸੀ ਦੇ ਬਿਲਕੁਲ ਖ਼ਿਲਾਫ਼ ਸਨ ਅਤੇ ਉਹ ਆਪਣੇ ਪੁੱਤਰ ਦਾ ਦੂਜਾ ਵਿਆਹ ਕਰਵਾਉਣਾ ਚਾਹੁੰਦੇ ਸਨ।
ਇਸ ਗੱਲ ਨੂੰ ਲੈ ਕੇ ਅੱਜ ਪਰਿਵਾਰ ਵਿੱਚ ਤਿੱਖਾ ਤਕਰਾਰ ਹੋਇਆ, ਜੋ ਹਿੰਸਾ ਵਿੱਚ ਬਦਲ ਗਿਆ । ਆਰੋਪੀਆਂ ਨੇ ਗੁੱਸੇ ਵਿੱਚ ਆ ਕੇ ਸਿਮਰਜੰਗ ਦੇ ਸਿਰ ’ਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮ ਇੰਨੇ ਗੰਭੀਰ ਸਨ ਕਿ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਪਤਨੀ ਅਤੇ ਸਹੁਰੇ ਪਰਿਵਾਰ ਦਾ ਰੋ–ਰੋ ਕੇ ਬੁਰਾ ਹਾਲ ਹੈ।
ਮ੍ਰਿਤਕ ਦੇ ਸਹੁਰੇ ਨੇ ਦੱਸਿਆ ਕਿ ਬੇਟੀ ਨਾਲ ਹਮੇਸ਼ਾਂ ਤੰਗ ਪ੍ਰੇਸ਼ਾਨੀ ਹੁੰਦੀ ਰਹੀ ਅਤੇ ਉਸਦਾ ਜਵਾਈ ਉਸ ਨੂੰ ਵਾਪਸ ਘਰ ਲਿਜਾਣਾ ਚਾਹੁੰਦਾ ਸੀ, ਪਰ ਲੜਕੇ ਦੇ ਮਾਪਿਆਂ ਨੂੰ ਇਹ ਮਨਜ਼ੂਰ ਨਹੀਂ ਸੀ। ਪੁਲਿਸ ਥਾਣਾ ਅਜਨਾਲਾ ਦੇ ਮੁਖੀ ਹਿਮਾਂਸ਼ੂ ਭਗਤ ਨੇ ਜਾਣਕਾਰੀ ਦਿੱਤੀ ਕਿ ਮ੍ਰਿਤਕ ਦੇ ਦਾਦੇ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕਰਕੇ ਸਿਮਰਜੰਗ ਦੇ ਪਿਤਾ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਮਾਤਾ ਦੀ ਭਾਲ ਜਾਰੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement