
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰਖਦੇ ਹੋਏ........
ਚੰਡੀਗੜ੍ਹ : ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਤੋਂ ਅਸਤੀਫ਼ਾ ਦੇਣ ਨਾਲ ਹੀ ਐਂਟੀ ਡਿਫ਼ੈਕਸ਼ਨ ਲਾਅ ਮੁਤਾਬਿਕ ਉਨ੍ਹਾਂ ਦਾ ਵਿਧਾਇਕ ਪਦ ਤੋਂ ਅਸਤੀਫ਼ਾ ਹੋ ਗਿਆ ਹੈ। ਫਿਰ ਵੀ ਜੇਕਰ ਕਿਸੇ ਨੂੰ ਬਹੁਤੀ ਪ੍ਰੇਸ਼ਾਨੀ ਹੈ ਤਾਂ ਸਪੀਕਰ ਨੂੰ ਸ਼ਿਕਾਇਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਤੀਤ ਵਿਚ ਬਹੁਤ ਸਾਰੇ ਵਿਧਾਇਕਾਂ ਵਲੋਂ ਅਪਣੀ ਪਾਰਟੀ ਤੋਂ ਅਸਤੀਫ਼ਾ ਦਿਤਾ ਗਿਆ ਸੀ, ਪਰ ਕਿਸੇ ਨੇ ਵੀ ਵਿਧਾਇਕ ਪਦ ਤੋਂ ਅਸਤੀਫ਼ਾ ਨਹੀਂ ਦਿਤਾ ਸੀ। ਉਨ੍ਹਾਂ ਕਿਹਾ ਕਿ ਉਹ ਤੇ ਉਨ੍ਹਾਂ ਦੇ ਸਾਥੀ ਜ਼ਿਮਨੀ ਚੋਣ ਨਹੀਂ ਚਾਹੁੰਦੇ
ਕਿਉਂਕਿ ਜ਼ਿਮਨੀ ਚੋਣ ਨਾਲ ਪੰਜਾਬ ਦੇ ਖ਼ਜ਼ਾਨੇ 'ਤੇ ਵਾਧੂ ਬੋਝ ਪੈਣਾ ਹੈ। ਉਨ੍ਹਾਂ ਭਗਵੰਤ ਮਾਨ 'ਤੇ ਤੰਜ਼ ਕਸਦਿਆਂ ਕਿਹਾ ਕਿ ਜੇਕਰ ਉਹ ਤੇ ਪਾਰਟੀ ਵਿਰੋਧੀ ਧਿਰ ਦਾ ਅਹੁਦਾ ਖੋਹ ਕੇ ਅਕਾਲੀ ਦਲ ਨੂੰ ਵਿਰੋਧੀ ਧਿਰ ਦਾ ਅਹੁਦਾ ਦੇਣਾ ਚਾਹੁੰਦੇ ਹਨ ਤਾਂ ਬਾਕੀ ਵਿਧਾਇਕ ਵੀ ਅਸਤੀਫ਼ਾ ਦੇ ਦੇਣਗੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਭਲਕੇ ਉਹ ਨਵੀਂ ਪਾਰਟੀ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਮਾਸਟਰ ਬਲਦੇਵ ਸਿੰਘ ਜਲਦੀ ਹੀ ਪਾਰਟੀ ਤੋਂ ਅਸਤੀਫ਼ਾ ਦੇਣਗੇ।