
ਕੌਮਾਂਤਰੀ ਡਰੱਗ ਤਸਕਰੀ ਮਾਮਲੇ ਦੇ ਮੁਲਜ਼ਮ ਜਗਜੀਤ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਚਹਿਲ ਨੇ ਹਾਈਕੋਰਟ ਤੋਂ ਰਾਹਤ ਨਾ ਮਿਲਣ ਮਗਰੋਂ...
ਨਵੀਂ ਦਿੱਲੀ : ਕੌਮਾਂਤਰੀ ਡਰੱਗ ਤਸਕਰੀ ਮਾਮਲੇ ਦੇ ਮੁਲਜ਼ਮ ਜਗਜੀਤ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਚਹਿਲ ਨੇ ਹਾਈਕੋਰਟ ਤੋਂ ਰਾਹਤ ਨਾ ਮਿਲਣ ਮਗਰੋਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਜਿਸ ‘ਤੇ ਸੁਣਵਾਈ ਕਰਦਿਆਂ ਸਰਬਉੱਚ ਅਦਾਲਤ ਨੇ ਚਹਿਲ ਨੂੰ ਜ਼ਮਾਨਤ ਦਿੱਤੀ ਹੈ। ਦਰਅਸਲ ਮਈ, 2017 ਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਗਜੀਤ ਚਾਹਲ ਨੂੰ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਚਹਿਲ ਲਗਾਤਾਰ ਜ਼ਮਾਨਤ ਲਈ ਜੱਦੋ-ਜਹਿਦ ਕਰਦਾ ਆ ਰਿਹਾ ਹੈ।
Supreme Court of India
ਇਸ ਤੋਂ ਪਹਿਲਾਂ ਨੇ ਹੇਠਲੀ ਅਦਾਲਤ ਤੇ ਫਿਰ ਹਾਈਕੋਰਟ ‘ਚ ਜ਼ਮਾਨਤ ਅਰਜ਼ੀ ਲਾਈ।ਜਿੱਥੇ ਉਸ ਨੂੰ ਰਾਹਤ ਨਹੀਂ ਮਿਲੀ ਸੀ। ਇਸ ਮਗਰੋਂ ਉਸ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਜਿੱਥੇ ਉਸ ਨੂੰ ਰਾਹਤ ਮਿਲੀ ਹੈ। ਈਡੀ ਨੇ ਜਗਜੀਤ ਚਹਿਲ ਖਿਲਾਫ ਕੇਸ ਦਰਜ ਕੀਤਾ ਸੀ ਕਿ ਉਹ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਜਗਦੀਸ਼ ਭੋਲਾ ਨਾਲ ਕਰੋੜਾਂ ਦੀ ਡਰੱਗਜ਼ ਤਸਕਰੀ ‘ਚ ਸਹਿ ਦੋਸ਼ੀ ਹੈ। ਈਡੀ ਉਸ ਦੀ ਹੁਣ ਤੱਕ 54 ਕਰੋੜ ਦੀ ਜਾਇਦਾਦ ਵੀ ਜ਼ਬਤ ਕਰ ਚੁੱਕੀ ਹੈ।