ਸਰਕਾਰੀ ਸਕੂਲ ਸਿਖਿਆ ਵਿਚ ਸੁਧਾਰਾਂ ਬਾਰੇ ਕੇਜਰੀਵਾਲ ਤੋਂ ਸਿਖਣ ਸੋਨੀ : ਅਮਨ ਅਰੋੜਾ
Published : Jan 8, 2019, 3:22 pm IST
Updated : Jan 8, 2019, 3:22 pm IST
SHARE ARTICLE
Aman Arora
Aman Arora

ਪੰਜਾਬ ਦੇ ਸਿਖਿਆ ਮੰਤਰੀ ਓ.ਪੀ ਸੋਨੀ ਵਲੋਂ ਸਰਕਾਰੀ ਸਕੂਲਾਂ ਦੀ ਤੁਲਨਾ ਢਾਬੇ ਅਤੇ ਪ੍ਰਾਈਵੇਟ ਸਕੂਲਾਂ ਨੂੰ ਫ਼ਾਈਵ ਸਟਾਰ ਹੋਟਲ ਕਹਿਣ ਉੱਤੇ ਆਮ ਆਦਮੀ ਪਾਰਟੀ.......

ਚੰਡੀਗੜ੍ਹ (ਨੀਲ): ਪੰਜਾਬ ਦੇ ਸਿਖਿਆ ਮੰਤਰੀ ਓ.ਪੀ ਸੋਨੀ ਵਲੋਂ ਸਰਕਾਰੀ ਸਕੂਲਾਂ ਦੀ ਤੁਲਨਾ ਢਾਬੇ ਅਤੇ ਪ੍ਰਾਈਵੇਟ ਸਕੂਲਾਂ ਨੂੰ ਫ਼ਾਈਵ ਸਟਾਰ ਹੋਟਲ ਕਹਿਣ ਉੱਤੇ ਆਮ ਆਦਮੀ ਪਾਰਟੀ ਨੇ ਤਿੱਖਾ ਇਤਰਾਜ਼ ਪ੍ਰਗਟਾਇਆ ਹੈ। ਪਾਰਟੀ ਵਲੋਂ ਜਾਰੀ ਬਿਆਨ ਵਿਚ ਸੀਨੀਅਰ 'ਆਪ' ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਅਜਿਹਾ ਕਰ ਕੇ ਸੋਨੀ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਲੱਖਾਂ ਗ਼ਰੀਬ ਬੱਚਿਆਂ ਦਾ ਮਜ਼ਾਕ ਬਣਾਇਆ ਹੈ। ਅਰੋੜਾ ਨੇ ਕਿਹਾ ਕਿ ਪਹਿਲਾਂ ਅਕਾਲੀ-ਭਾਜਪਾ ਅਤੇ ਹੁਣ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਵਿਚ ਸਿਖਿਆ ਵਿਵਸਥਾ ਦਾ ਬੁਰਾ ਹਾਲ ਹੋਇਆ ਹੈ।

ਅਜਿਹੇ ਹਾਲਤ ਵਿਚ ਸਰਕਾਰੀ ਸਿਖਿਆ ਪ੍ਰਣਾਲੀ ਨੂੰ ਦਰੁਸਤ ਕਰਨ ਦੀ ਥਾਂ ਉਸ ਦਾ ਮਜ਼ਾਕ ਉਡਾਉਣਾ ਕਾਂਗਰਸੀ ਮੰਤਰੀ ਦਾ ਸੂਬੇ ਦੀ ਸਿਖਿਆ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਵਲੋਂ ਕੀਤੀ ਗਈ ਟਿੱਪਣੀ ਨੀਵੇਂ ਪੱਧਰ ਦੀ ਹੈ ਅਤੇ ਇਸ ਸਬੰਧੀ ਉਨ੍ਹਾਂ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ। ਅਰੋੜਾ ਨੇ ਕਿਹਾ ਕਿ ਇਕ ਪਾਸੇ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੁਆਰਾ ਦਿੱਲੀ ਵਿਚ ਸਿਖਿਆ ਸਬੰਧੀ ਕੀਤੇ ਸੁਧਾਰਾਂ ਦੀ ਵਿਸ਼ਵ ਵਿਚ ਤਾਰੀਫ਼ ਹੋ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ।

ਅਰੋੜਾ ਨੇ ਕਿਹਾ ਕਿ ਸੋਨੀ ਨੂੰ 'ਆਪ' ਦੀ ਦਿੱਲੀ ਸਰਕਾਰ ਤੋਂ ਸੇਧ ਲੈਂਦਿਆਂ ਸਿਖਿਆ ਪ੍ਰਣਾਲੀ ਵਿਚ ਨਵੀਆਂ ਤਕਨੀਕਾਂ ਲਾਗੂ ਕਰਨੀਆਂ ਚਾਹੀਦੀਆਂ ਹਨ ਅਤੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਾਂਗ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ।  ਅਰੋੜਾ ਨੇ ਕਿਹਾ ਕਿ ਜੇਕਰ ਸੋਨੀ ਚਾਹੁਣ ਤਾਂ ਉਹ ਉਨ੍ਹਾਂ ਨੂੰ ਦਿੱਲੀ ਦੀ ਯਾਤਰਾ ਕਰਵਾ ਕੇ ਉੱਥੋਂ ਦੇ ਸਰਕਾਰੀ ਸਕੂਲਾਂ ਵਿਚ ਹੋਈਆਂ ਤਬਦੀਲੀਆਂ ਦਿਖਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਫਾਲਤੂ ਟਿਪਣੀਆਂ ਕਰਨ ਦੀ ਥਾਂ ਸੋਨੀ ਅਜਿਹੇ ਬਿੰਦੂਆਂ ਉੱਤੇ ਕੰਮ ਕਰਨ ਜਿਸ ਨਾਲ ਸਿਖਿਆ ਪ੍ਰਣਾਲੀ ਸੁਧਾਰੀ ਜਾ ਸਕੇ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦਿਆਂ ਕਿਹਾ ਕਿ ਉਹ ਸੋਨੀ ਤੋਂ ਵਿਭਾਗ ਵਾਪਸ ਲੈ ਕੇ ਕਿਸੇ ਪੜ੍ਹੇ ਲਿਖੇ ਮੰਤਰੀ ਨੂੰ ਸੌਂਪਣ ਜੋ ਮਨੀਸ਼ ਸਿਸੋਦੀਆ ਵਾਂਗ ਪੰਜਾਬ ਦੀ ਸਰਕਾਰੀ ਸਿਖਿਆ ਪ੍ਰਣਾਲੀ ਨੂੰ ਠੀਕ ਕਰਨ ਨਾ ਕਿ ਪ੍ਰਾਈਵੇਟ ਸਕੂਲ ਮਾਫ਼ੀਆ ਦਾ ਹੱਥ ਠੋਕਾ ਬਣ ਕੇ ਰਹਿ ਜਾਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement