CAA 'ਤੇ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨੂੰ ਘੇਰਿਆ, ਕਹੀ ਅਜਿਹੀ ਗੱਲ...
Published : Jan 8, 2020, 5:53 pm IST
Updated : Jan 8, 2020, 6:02 pm IST
SHARE ARTICLE
Captain amarinder singh
Captain amarinder singh

ਉਹਨਾਂ ਨੇ ਲੁਧਿਆਣਾ ਵਿਚ ਸ਼ਿਵਰਾਜ ਸਿੰਘ ਚੌਹਾਨ ਦੁਆਰਾ ਦਿੱਤੇ ਗਏ ਬਿਆਨਾਂ ਦੀ ਨਿੰਦਾ...

ਜਲੰਧਰ: ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਤੇ ਨਿਸ਼ਾਨਾ ਲਾਇਆ ਹੈ। ਉਹਨਾਂ ਨੇ ਕਿਹਾ ਕਿ CAA ਨੂੰ ਲੈ ਕੇ ਅਪਣੇ ਭਾਜਪਾ ਨੂੰ ਹੰਕਾਰ ਦਾ ਨਤੀਜਾ ਭੁਗਤਣਾ ਪਵੇਗਾ। ਕੇਂਦਰ ਸਰਕਾਰ ਰਾਜਾਂ ਨੂੰ ਇਸ ਗੈਰ ਸੰਵਿਧਾਨਿਕ ਐਕਟ ਨੂੰ ਲਾਗੂ ਕਰਨ ਲਈ ਮਜ਼ਬੂਰ ਨਹੀਂ ਕਰ ਸਕਦੀ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪੂਰੇ ਮਾਮਲੇ ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਹਮਲਾ ਬੋਲਿਆ ਹੈ।

Captain Amrinder SinghCaptain Amrinder Singh

ਉਹਨਾਂ ਨੇ ਲੁਧਿਆਣਾ ਵਿਚ ਸ਼ਿਵਰਾਜ ਸਿੰਘ ਚੌਹਾਨ ਦੁਆਰਾ ਦਿੱਤੇ ਗਏ ਬਿਆਨਾਂ ਦੀ ਨਿੰਦਾ ਕੀਤੀ ਹੈ। ਪੰਜਾਬ ਦੇ ਸੀਐਮ ਨੇ ਕਿਹਾ ਕਿ ਭਾਜਪਾ ਦੇ ਹੋਰਨਾਂ ਨੇਤਾਵਾਂ ਦੀ ਤਰ੍ਹਾਂ ਸ਼ਿਵਰਾਜਦ ਸਿੰਘ ਚੌਹਾਨ ਨੂੰ ਵੀ CAA ਦੇ ਨਤੀਜਿਆਂ ਦੀ ਕੋਈ ਭਣਕ ਨਹੀਂ ਹੈ। ਉਹ ਇਸ ਨੂੰ ਸਮਝਣਾ ਵੀ ਨਹੀਂ ਚਾਹੁੰਦੇ। ਉਹਨਾਂ ਅੱਗੇ ਕਿਹਾ ਕਿ ਸ਼ਿਵਰਾਜ ਸਿੰਘ ਚੌਹਾਨ ਨੂੰ ਪਤਾ ਨਹੀਂ ਸੀ ਕਿ ਉਹ ਕਿਸ ਬਾਰੇ ਗੱਲ ਕਰ ਰਹੇ ਸਨ ਅਤੇ ਨਾ ਹੀ ਉਹਨਾਂ ਨੇ ਕਾਨੂੰਨ ਦਾ ਅਧਿਐਨ ਕਰਨ ਦੀ ਲੋੜ ਸਮਝੀ।

Captain Amrinder SinghCaptain Amrinder Singh

ਕੈਪਟਨ ਅਮਰਿੰਦਰ ਨੇ ਕਿਹਾ ਕਿ ਕੀ ਸ਼ਿਵਰਾਜ ਸਿੰਘ ਚੌਹਾਨ ਸੋਚਦੇ ਹਨ ਕਿ ਸੜਕਾਂ ਤੇ ਉਤਰਨ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਸਮੇਤ ਲੱਖਾਂ ਲੋਕ, ਜਿਨ੍ਹਾਂ ਨੂੰ ਗੋਲੀਆਂ ਅਤੇ ਲਾਠੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਾਂਗਰਸ ਦੇ ਸਮਰਥਕ ਹਨ? ਕੀ ਉਹ ਅਤੇ ਭਾਜਪਾ ਨੇਤਾ ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਨਹੀਂ ਸੁਣ ਰਹੇ? ਉਨ੍ਹਾਂ ਵਿਚੋਂ, ਬਹੁਤ ਸਾਰੇ ਲੋਕ ਹਨ ਜਿਨ੍ਹਾਂ ਦਾ ਕੋਈ ਵਾਸਤਾ ਨਹੀਂ ਹੈ? ਉਹਨਾਂ ਅੱਗੇ ਕਿਹਾ ਕਿ ਭਾਰਤ ਨੇ ਉਹ ਦੇਖ ਲਿਆ ਹੈ ਜੋ ਸ਼ਿਵਰਾਜ ਨੇ ਨਹੀਂ ਦੇਖਿਆ।

Shivraj Singh Chaouhan Shivraj Singh Chouhan

ਨਾਗਰਿਕਤਾ ਸੋਧ ਐਕਟ ਗੈਰ ਸੰਵਿਧਾਨਿਕ ਐਕਟ ਹੈ। ਇਹ ਭਾਰਤੀ ਸੰਵਿਧਾਨ ਦੇ ਧਰਮ ਨਿਰਪੱਖ ਢਾਂਚੇ ਨੂੰ ਖਤਮ ਕਰਨ ਜਾ ਰਿਹਾ ਹੈ। ਸੀਏਏ ਹੁਣ ਭਾਜਪਾ ਲਈ ਹਉਮੈ ਦਾ ਮੁੱਦਾ ਬਣ ਗਿਆ ਹੈ। ਭਾਜਪਾ ਇਸ ਨਾਲ ਹੋਏ ਨੁਕਸਾਨ ਨੂੰ ਨਹੀਂ ਦੇਖਣਾ ਚਾਹੁੰਦੀ। ਨੈਸ਼ਨਲ ਸਿਵਲ ਰਜਿਸਟਰ (ਐਨਆਰਸੀ) ਦੇ ਨਾਲ ਇਹ ਹੋਰ ਵੀ ਖ਼ਤਰਨਾਕ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਮੂਰਖ ਨਹੀਂ ਹੈ। ਲੋਕ ਦੇਖ ਰਹੇ ਹਨ ਕਿ ਸੀਏਏ ਨੇ ਭਾਰਤ ਦੇ ਧਰਮ ਨਿਰਪੱਖ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਹੈ।

Shivraj Singh Chaouhan Shivraj Singh Chouhan

ਭਾਰਤ ਇਸ ਲਈ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਲੋਕਾਂ ਨੂੰ ਕਦੇ ਮੁਆਫ ਨਹੀਂ ਕਰੇਗਾ। ਦੱਸ ਦੇਈਏ ਕਿ ਮੱਧ ਪ੍ਰਦੇਸ਼ ਦੇ ਸਾਬਕਾ ਸੀਐਮ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਨੂੰ ਲੁਧਿਆਣਾ ਵਿਚ ਕਿਹਾ ਸੀ ਕਿ ਕਾਂਗਰਸ ਅਤੇ ਉਸਦੇ ਸਹਿਯੋਗੀ CAA ਪ੍ਰਤੀ ਡਰ ਫੈਲਾ ਕੇ ਦੇਸ਼ ਨੂੰ ਹਿੰਸਾ ਵਿਚ ਫੈਲਾਉਣ ਦੀ ਸਾਜਿਸ਼ ਰਚ ਰਹੇ ਹਨ।

ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਨੂੰ ਦੱਸਣਾ ਚਾਹੀਦਾ ਹੈ ਕਿ ਸੀਏਏ ਵਿਚ ਕੀ ਹੈ ਜਿਸ ਦਾ ਉਹ ਵਿਰੋਧ ਕਰ ਰਹੀ ਹੈ। 10 ਜਨਪਥ ਸੀਏਏ ਦੇ ਵਿਰੋਧ ਦਾ ਕੇਂਦਰ ਬਣ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement